ਸੜਕਾਂ ’ਤੇ ਬੱਸਾਂ ਖੜ੍ਹੀਆਂ ਕਰਕੇ ਸਵਾਰੀਆਂ ਚੜ੍ਹਾਉਣ ਵਾਲਿਆਂ ਖ਼ਿਲਾਫ਼ ਵੀ ਹੋਵੇਗੀ ਕਾਰਵਾਈ- ਡੀ.ਐੱਸ.ਪੀ.
ਡੇਰਾਬੱਸੀ, 27 ਅਕਤੂਬਰ (ਰਣਬੀਰ ਸਿੰਘ ਪੜ੍ਹੀ)-ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ ’ਤੇ ਡੇਰਾਬੱਸੀ ਫਲਾਈਓਵਰ ਨੇੜੇ ਪ੍ਰਾਈਵੇਟ ਬੱਸਾਂ ਵਿਚ ਸਵਾਰੀਆਂ ਚੜ੍ਹਾਉਣ ਨੂੰ ਲੈ ਕੇ ਹੋਏ ਵਿਵਾਦ ਦੌਰਾਨ ਬੱਸ ਦੀ ਭੰਨਤੋੜ ਅਤੇ ਚਾਲਕ-ਕੰਡਕਟਰ ਨਾਲ ਕੁੱਟਮਾਰ ਦੇ ਮਾਮਲੇ ਵਿਚ ਪੁਲਿਸ ਨੇ 8 ਨਾਮਜ਼ਦ ਸਮੇਤ 15-16 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਤੇਜ਼ ਕਰ ਦਿੱਤੀ ਹੈ।
ਡੇਰਾਬੱਸੀ ਦੇ ਡੀ.ਐੱਸ.ਪੀ. ਰਾਜੇਸ਼ ਹਸਥਿਰ ਮਾਮਲੇ ਸੰਬੰਧੀ ਜਾਣਕਾਰੀ ਦਿੰਦੇ ਹੋਏ। ਤਸਵੀਰ : ਰਣਬੀਰ ਸਿੰਘ ਪੜ੍ਹੀ
28-10-2026