28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਜਨਤਕ ਪਾਰਕਾਂ ’ ਚ ਗੰਦਗੀ ਫੈਲਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ - ਈ . ਓ . ਰਵਨੀਤ ਸਿੰਘ ਜਨਮ ਦਿਨ ਦੀਆਂ ਪਾਰਟੀਆਂ ਮਗਰੋਂ ਪਾਰਕਾਂ ’ਚ ਖਿਲਾਰੀ ਜਾਂਦੀ ਹੈ ਗੰਦਗੀ

ਡੇਰਾਬੱਸੀ, 27 ਅਕਤੂਬਰ (ਗੁਰਮੀਤ ਸਿੰਘ)-ਡੇਰਾਬੱਸੀ ਦੇ ਜਨਤਕ ਪਾਰਕਾਂ ‘ਚ ਜਨਮ ਦਿਨ ਦੀਆਂ ਪਾਰਟੀਆਂ ਦੇ ਨਾਂਅ ‘ਤੇ ਗੰਦਗੀ ਫੈਲਾਉਣ ਵਾਲਿਆਂ ਖ਼ਿਲਾਫ਼ ਨਗਰ ਕੌਂਸਲ ਵਲੋਂ ਕਾਰਵਾਈ ਕੀਤੀ ਜਾਵੇਗੀ। ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ (ਈ.

ਸਾਧੂ ਨਗਰ ਦੇ ਜਨਤਕ ਪਾਰਕ ਦੇ ਮੁੱਖ ਗੇਟ ਕੋਲ ਖਿਲਾਰੇ ਗਏ ਕੇਕ ਦੀ ਤਸਵੀਰ। ਤਸਵੀਰ : ਗੁਰਮੀਤ ਸਿੰਘ 28-10-2026
ਡੇਰਾਬੱਸੀ, 27 ਅਕਤੂਬਰ (ਗੁਰਮੀਤ ਸਿੰਘ)-ਡੇਰਾਬੱਸੀ ਦੇ ਜਨਤਕ ਪਾਰਕਾਂ ‘ਚ ਜਨਮ ਦਿਨ ਦੀਆਂ ਪਾਰਟੀਆਂ ਦੇ ਨਾਂਅ ‘ਤੇ ਗੰਦਗੀ ਫੈਲਾਉਣ ਵਾਲਿਆਂ ਖ਼ਿਲਾਫ਼ ਨਗਰ ਕੌਂਸਲ ਵਲੋਂ ਕਾਰਵਾਈ ਕੀਤੀ ਜਾਵੇਗੀ। ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ (ਈ.ਓ.) ਰਵਨੀਤ ਸਿੰਘ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਜਨਤਕ ਥਾਵਾਂ ਦੀ ਸਫ਼ਾਈ ਯਕੀਨੀ ਬਣਾਉਣ ਅਤੇ ਪਾਰਕਾਂ ਨੂੰ ਗੰਦਾ ਕਰਨ ਤੋਂ ਗੁਰੇਜ਼ ਕਰਨ। ਈ. ਓ. ਨੇ ਦੱਸਿਆ ਕਿ ਪਿਛਲੇ ਕੁਝ ਸਮੇਂ ਤੋਂ ਸ਼ਿਕਾਇਤਾਂ ਮਿਲ ਰਹੀਆਂ ਹਨ ਕਿ ਕੁਝ ਲੋਕ ਜਨਮ ਦਿਨ ਦੀਆਂ ਪਾਰਟੀਆਂ ਮਨਾਉਣ ਸਮੇਂ ਪਾਰਕਾਂ ‘ਚ ਕੇਕ ਅਤੇ ਹੋਰ ਸਾਮਾਨ ਖਿਲਾਰ ਦਿੰਦੇ ਹਨ। ਕੁਝ ਨੌਜਵਾਨ ਵੀਡੀਓ ਬਣਾਉਣ ਲਈ ਪਾਰਕ ਦੇ ਵੱਖ-ਵੱਖ ਹਿੱਸਿਆਂ ‘ਚ ਕੇਕ ਖਿਲਾਰ ਦਿੰਦੇ ਹਨ ਅਤੇ ਬਾਅਦ ‘ਚ ਸਫ਼ਾਈ ਕਰਨ ਦੀ ਜ਼ਿੰਮੇਵਾਰੀ ਨਿਭਾਏ ਬਿਨਾਂ ਉਥੋਂ ਚਲੇ ਜਾਂਦੇ ਹਨ। ਇਸ ਕਾਰਨ ਪਾਰਕ ‘ਚ ਸੈਰ ਕਰਨ ਲਈ ਆਉਣ ਵਾਲੇ ਲੋਕਾਂ ਅਤੇ ਬੱਚਿਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਤਹਿਸੀਲ ਕੰਪਲੈਕਸ ਦੇ ਸਾਹਮਣੇ ਸਾਧੂ ਨਗਰ ‘ਚ ਲੋਕਾਂ ਅਤੇ ਬੱਚਿਆਂ ਦੀ ਸਹੂਲਤ ਲਈ ਲੱਖਾਂ ਰੁ. ਖ਼ਰਚ ਕਰਕੇ ਪਾਰਕ ਤਿਆਰ ਕੀਤਾ ਗਿਆ ਸੀ, ਪਰ ਇਥੇ ਗੰਦਗੀ ਫੈਲਾਏ ਜਾਣ ਸੰਬੰਧੀ ਸ਼ਿਕਾਇਤਾਂ ਮਿਲ ਰਹੀਆਂ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵਿਅਕਤੀ ਪਾਰਕ ‘ਚ ਗੰਦਗੀ ਫੈਲਾਉਂਦਾ ਦਿਖਾਈ ਦੇਵੇ ਤਾਂ ਉਸ ਦੀ ਫੋਟੋ ਜਾਂ ਵੀਡੀਓ ਬਣਾ ਕੇ ਨਗਰ ਕੌਂਸਲ ਦਫ਼ਤਰ ‘ਚ ਸ਼ਿਕਾਇਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ‘ਤੇ ਅਜਿਹੀਆਂ ਵੀਡੀਓਜ਼ ਸਾਹਮਣੇ ਆਉਣ ‘ਤੇ ਵੀ ਸਬੂਤਾਂ ਦੇ ਆਧਾਰ ‘ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ ਨਾਬਾਲਗ ਲੜਕੀ ਵਲੋਂ ਚਲਾਏ ਜਾ ਰਹੇ ਇਲੈਕਟ੍ਰਿਕ ਸਕੂਟਰ ਨੂੰ ਕਾਰ ਨੇ ਮਾਰੀ ਟੱਕਰ , ਮਾਂ ਦੀ ਮੌਤ ਟੱਕਰ ਮਾਰਨ ਤੋਂ ਬਾਅਦ ਕਾ... ਅਗਲੀ ਖ਼ਬਰ ਗੁਰਪ੍ਰਤਾਪ ਸਿੰਘ ਪਡਿਆਲਾ ਨੇ ਨਸ਼ਿਆਂ ਖ਼ਿਲਾਫ਼ ਇਕਜੁੱਟ ਹੋ ਕੇ ਲੜਨ ਦਾ ਦਿੱਤਾ ਸੱਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।