29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਗਲਾ ਘੁੱਟਣ ਕਾਰਨ ਹੋਈ ਸੀ ਕਰਨ ਕੋਰੀ ਦੀ ਮੌਤ, ਪਤਨੀ ਸਮੇਤ ਚਾਰ ਖ਼ਿਲਾਫ਼ ਮਾਮਲਾ ਦਰਜ

ਐੱਸ. ਏ.

ਅਜੀਤ ਡੈਸਕ 29-10-2026
ਐੱਸ. ਏ. ਐੱਸ. ਨਗਰ, 28 ਅਕਤੂਬਰ (ਕਪਿਲ ਵਧਵਾ)- ਪਿੰਡ ਕੰਡਾਲਾ ਦੇ ਵਸਨੀਕ ਕਰਨ ਕੋਰੀ ਦੀ ਸ਼ੱਕੀ ਹਾਲਾਤਾਂ ਵਿਚ ਹੋਈ ਮੌਤ ਦੇ ਮਾਮਲੇ ਵਿਚ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਥਾਣਾ ਆਈ. ਟੀ. ਸਿਟੀ ਦੀ ਪੁਲਿਸ ਨੇ ਉਸ ਦੀ ਪਤਨੀ ਮਧੂ ਸਮੇਤ ਸਹੁਰੇ ਪਰਿਵਾਰ ਦੇ ਚਾਰ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਸ਼ਿਕਾਇਤਕਰਤਾ ਅਨੁਸਾਰ ਪੋਸਟਮਾਰਟਮ ਰਿਪੋਰਟ ਵਿਚ ਮੌਤ ਦਾ ਕਾਰਨ ਗਲਾ ਘੁੱਟਣਾ ਦੱਸਿਆ ਗਿਆ ਹੈ। ਫ਼ਿਲਹਾਲ ਪੁਲਿਸ ਨੇ ਬੀ. ਐੱਨ. ਐੱਸ. ਦੀ ਧਾਰਾ 108 ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੇ ਭਰਾ ਸਮਰਜੀਤ ਗੌਤਮ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਸੀ ਕਿ ਕਰਨ ਦਾ ਵਿਆਹ ਕਰੀਬ ਪੰਜ ਸਾਲ ਪਹਿਲਾਂ ਮਧੂ ਨਾਲ ਹੋਇਆ ਸੀ ਅਤੇ ਦੋਵਾਂ ਵਿਚਕਾਰ ਅਕਸਰ ਲੜਾਈ-ਝਗੜਾ ਹੁੰਦਾ ਰਹਿੰਦਾ ਸੀ। ਕਰਨ ਗੁਜਰਾਤ ਵਿਖੇ ਕੰਮ ਕਰਦਾ ਸੀ, ਜਦਕਿ ਉਸ ਦੀ ਪਤਨੀ ਪਿੰਡ ਕੰਡਾਲਾ ਸਥਿਤ ਆਪਣੇ ਪੇਕੇ ਘਰ ਵਿਖੇ ਰਹਿੰਦੀ ਸੀ। ਪੁਲਿਸ ਨੂੰ ਦਿੱਤੀ ਸ਼ਿਕਾਇਤ ਅਨੁਸਾਰ ਕਰਨ ਨੇ ਮੌਤ ਤੋਂ ਪਹਿਲਾਂ ਆਪਣੇ ਪਿਤਾ ਨੂੰ ਫ਼ੋਨ ਕਰਕੇ ਸਹੁਰੇ ਪਰਿਵਾਰ ਵਲੋਂ ਉਸ ਨਾਲ ਕੁੱਟਮਾਰ ਕਰਨ ਅਤੇ ਘਰੋਂ ਬਾਹਰ ਨਾ ਜਾਣ ਦੇਣ ਦੀ ਗੱਲ ਦੱਸੀ ਸੀ। ਉਸ ਨੇ ਆਪਣੀ ਜਾਨ ਨੂੰ ਖ਼ਤਰਾ ਹੋਣ ਦਾ ਖ਼ਦਸ਼ਾ ਵੀ ਜ਼ਾਹਿਰ ਕੀਤਾ ਸੀ। ਪਰਿਵਾਰ ਨੂੰ 31 ਮਾਰਚ ਦੀ ਸ਼ਾਮ ਕਰਨ ਦੀ ਮੌਤ ਬਾਰੇ ਸੂਚਨਾ ਮਿਲੀ ਸੀ ਅਤੇ 1 ਅਪ੍ਰੈਲ ਨੂੰ ਉਸ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾਇਆ ਗਿਆ ਸੀ। ਪੁਲਿਸ ਨੇ ਕਰਨ ਦੀ ਪਤਨੀ ਮਧੂ, ਨੰਨ੍ਹੇਲਾਲ ਕੋਰੀ, ਪ੍ਰਸ਼ਾਂਤ ਅਤੇ ਸਾਧਨਾ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਸ਼ਿਕਾਇਤ ਅਤੇ ਮੈਡੀਕਲ ਰਿਪੋਰਟ ਦੇ ਆਧਾਰ ‘ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਹਾਲੇ ਤੱਕ ਕਿਸੇ ਮੁਲਜ਼ਮ ਖ਼ਿਲਾਫ਼ ਦੋਸ਼ ਸਾਬਿਤ ਨਹੀਂ ਹੋਏ ਹਨ।
ਪਿਛਲੀ ਖ਼ਬਰ ਸਾਈਬਰ ਠੱਗਾਂ ਨੇ ਤਿੰਨ ਵਿਅਕਤੀਆਂ ਨਾਲ 13.12 ਲੱਖ ਰੁਪਏ ਦੀ ਠੱਗੀ ਮਾਰੀ ਓ.ਟੀ.ਪੀ ਰਾਹੀਂ, ਜਾਅਲੀ ਐਪ ’ਤੇ ਨਿਵੇਸ਼ ਅਤੇ ਬ... ਅਗਲੀ ਖ਼ਬਰ ਕਰਵਾ ਚੌਥ ’ ਤੇ ਐਸ . ਬੀ . ਆਈ ਅਫਸਰਜ਼ ਐਸੋਸੀਏਸ਼ਨ , ਪੰਚਕੂਲਾ ਮੋਡਿਊਲ ਵਲੋਂ ਮਹਿੰਦੀ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।