29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਰਾਸ਼ਟਰੀ ਸੰਗਠਨ ਮਹਾਮੰਤਰੀ ਬੀ. ਐਲ. ਸੰਤੋਸ਼ ਨੇ ਚੰਡੀਗੜ੍ਹ ਭਾਜਪਾ ਦੀ ਕੋਰ ਕਮੇਟੀ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 28 ਅਕਤੂਬਰ (ਸੰਦੀਪ ਕੁਮਾਰ ਮਾਹਨਾ)-ਚੰਡੀਗੜ੍ਹ ਨਗਰ ਨਿਗਮ ਦੀਆਂ ਆਗਾਮੀ ਚੋਣਾਂ ਨੂੰ ਲੈ ਕੇ ਭਾਜਪਾ ਨੇ ਸੰਗਠਨਾਤਮਕ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਦੇ ਰਾਸ਼ਟਰੀ ਸੰਗਠਨ ਮਹਾਮੰਤਰੀ ਬੀ.

13 ਸਾਲਾਂ ਬਾਅਦ ਵੀਨੂੰ ਮਾਂਕੜ ਟਰਾਫ਼ੀ ਜਿੱਤ ਕੇ ਪੰਜਾਬ ਪਰਤੀ ਟੀਮ ਦਾ ਮੁਹਾਲੀ ਏਅਰਪੋਰਟ ’ ਤੇ ਮੀਤ ਹੇਅਰ ਵਲੋਂ ਸ਼ਾਨਦਾਰ ਸਵਾਗਤ 29-10-2026
ਚੰਡੀਗੜ੍ਹ, 28 ਅਕਤੂਬਰ (ਸੰਦੀਪ ਕੁਮਾਰ ਮਾਹਨਾ)-ਚੰਡੀਗੜ੍ਹ ਨਗਰ ਨਿਗਮ ਦੀਆਂ ਆਗਾਮੀ ਚੋਣਾਂ ਨੂੰ ਲੈ ਕੇ ਭਾਜਪਾ ਨੇ ਸੰਗਠਨਾਤਮਕ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਦੇ ਰਾਸ਼ਟਰੀ ਸੰਗਠਨ ਮਹਾਮੰਤਰੀ ਬੀ. ਐੱਲ. ਸੰਤੋਸ਼ ਨੇ ਚੰਡੀਗੜ੍ਹ ਪ੍ਰਦੇਸ਼ ਦੀ ਕੋਰ ਕਮੇਟੀ ਨਾਲ ਮੀਟਿੰਗ ਕਰਕੇ ਚੋਣ ਰਣਨੀਤੀ ਦੀ ਸਮੀਖਿਆ ਕੀਤੀ ਅਤੇ ਵਰਕਰਾਂ ਨੂੰ ਬੂਥ ਪੱਧਰ ’ਤੇ ਸਰਗਰਮ ਹੋ ਕੇ ਹਰ ਵਾਰਡ ਵਿਚ ਲੋਕਾਂ ਨਾਲ ਸੰਪਰਕ ਵਧਾਉਣ ਦੇ ਨਿਰਦੇਸ਼ ਦਿੱਤੇ। ਇਹ ਮੀਟਿੰਗ ਭਾਜਪਾ ਦੇ ਸੈਕਟਰ-33 ਸਥਿਤ ਪਾਰਟੀ ਦਫ਼ਤਰ ‘ਕਮਲਮ’ ਵਿਖੇ ਹੋਈ। ਇਸ ਵਿਚ ਚੰਡੀਗੜ੍ਹ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੀਆਂ ਤਿਆਰੀਆਂ, ਵੋਟਰਾਂ ਤੱਕ ਪਹੁੰਚ ਬਣਾਉਣ ਅਤੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿਚ ਚੰਡੀਗੜ੍ਹ ਪ੍ਰਦੇਸ਼ ਦੇ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ, ਪ੍ਰਦੇਸ਼ ਇੰਚਾਰਜ ਮਹਿੰਦਰ ਪਾਂਡੇ, ਸੰਗਠਨ ਮਹਾਮੰਤਰੀ ਮੰਥਰੀ ਸ੍ਰੀਨਿਵਾਸੁਲੂ, ਪ੍ਰਦੇਸ਼ ਮਹਾਮੰਤਰੀ ਰਾਮਵੀਰ ਭੱਟੀ ਅਤੇ ਸੰਜੀਵ ਰਾਣਾ, ਸਾਬਕਾ ਪ੍ਰਦੇਸ਼ ਪ੍ਰਧਾਨ ਸੰਜੇ ਟੰਡਨ ਅਤੇ ਅਰੁਣ ਸੂਦ, ਚੰਡੀਗੜ੍ਹ ਦੇ ਮੇਅਰ ਸੌਰਭ ਜੋਸ਼ੀ ਸਮੇਤ ਹੋਰ ਸੀਨੀਅਰ ਆਗੂ ਅਤੇ ਅਹੁਦੇਦਾਰ ਹਾਜ਼ਰ ਸਨ। ਮੀਟਿੰਗ ਨੂੰ ਸੰਬੋਧਨ ਕਰਦਿਆਂ ਬੀ. ਐੱਲ. ਸੰਤੋਸ਼ ਨੇ ਬੂਥ ਪੱਧਰ ’ਤੇ ਪਾਰਟੀ ਨੂੰ ਮਜ਼ਬੂਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸੰਗਠਨ ਦੀ ਮਜ਼ਬੂਤੀ ਲਈ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕਰਨਾ, ਵੋਟਰਾਂ ਨਾਲ ਸਿੱਧਾ ਸੰਵਾਦ ਸਥਾਪਤ ਕਰਨਾ ਅਤੇ ਹਰ ਵਾਰਡ ਵਿਚ ਜਨਸੰਪਰਕ ਸਰਗਰਮੀਆਂ ਨੂੰ ਪ੍ਰਭਾਵਸ਼ਾਲੀ ਬਣਾਉਣਾ ਜ਼ਰੂਰੀ ਹੈ। ਉਨ੍ਹਾਂ ਵਰਕਰਾਂ ਨੂੰ ਆਗਾਮੀ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਹੁਣ ਤੋਂ ਹੀ ਯੋਜਨਾਬੱਧ ਢੰਗ ਨਾਲ ਕੰਮ ਕਰਨ ਲਈ ਕਿਹਾ। ਉਨ੍ਹਾਂ ਪਾਰਟੀ ਦੇ ਵੱਖ-ਵੱਖ ਵਿਭਾਗਾਂ, ਮੋਰਚਿਆਂ ਅਤੇ ਸੈੱਲਾਂ ਦੇ ਮੁਖੀਆਂ ਨੂੰ ਆਪੋ-ਆਪਣੀਆਂ ਸੰਗਠਨਾਤਮਕ ਸਰਗਰਮੀਆਂ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਯੁਵਾ, ਮਹਿਲਾ, ਘੱਟ ਗਿਣਤੀ, ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਅਤੇ ਅਨੁਸੂਚਿਤ ਜਾਤੀ ਮੋਰਚਿਆਂ ਸਮੇਤ ਸਾਰੇ ਮੋਰਚਿਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਤੇ ਵਿਕਾਸ ਕਾਰਜਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਕਿਹਾ। ਇਸ ਮੌਕੇ ਭਾਜਪਾ ਚੰਡੀਗੜ੍ਹ ਪ੍ਰਦੇਸ਼ ਦੇ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਨੇ ਕੇਂਦਰੀ ਲੀਡਰਸ਼ਿਪ ਨੂੰ ਭਰੋਸਾ ਦਿਵਾਇਆ ਕਿ ਪਾਰਟੀ ਦੀ ਸਥਾਨਕ ਇਕਾਈ ਨਗਰ ਨਿਗਮ ਚੋਣਾਂ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਸਾਰੇ ਵਾਰਡਾਂ ਵਿਚ ਵੋਟਰਾਂ ਨਾਲ ਸੰਪਰਕ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਪਾਰਟੀ ਦੀਆਂ ਨੀਤੀਆਂ ਤੇ ਪ੍ਰਾਪਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਸੋਸ਼ਲ ਮੀਡੀਆ ਦੀ ਵੀ ਵਰਤੋਂ ਕੀਤੀ ਜਾਵੇਗੀ। ਮੀਟਿੰਗ ਦੌਰਾਨ ਬੂਥ ਪ੍ਰਬੰਧਨ ਨੂੰ ਮਜ਼ਬੂਤ ਕਰਨ, ਹਰ ਵਾਰਡ ਵਿਚ ਵਰਕਰਾਂ ਦੀ ਸਰਗਰਮ ਭੂਮਿਕਾ ਯਕੀਨੀ ਬਣਾਉਣ ਅਤੇ ਪਾਰਟੀ ਦੀਆਂ ਵੱਖ-ਵੱਖ ਇਕਾਈਆਂ ਵਿਚ ਤਾਲਮੇਲ ਵਧਾਉਣ ’ਤੇ ਵੀ ਜ਼ੋਰ ਦਿੱਤਾ ਗਿਆ। ਆਗੂਆਂ ਨੇ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਸੰਗਠਨਾਤਮਕ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਅਤੇ ਚੋਣ ਤਿਆਰੀਆਂ ਨੂੰ ਯੋਜਨਾਬੱਧ ਢੰਗ ਨਾਲ ਅੱਗੇ ਵਧਾਉਣ ’ਤੇ ਵਿਚਾਰ ਕੀਤਾ।
ਪਿਛਲੀ ਖ਼ਬਰ ਲਾਲ ਬੱਤੀ ‘ਤੇ ਖੜ੍ਹੀ ਕਾਰ ਨੂੰ ਪਿੱਛਿਓਂ ਮਾਰੀ ਸੀ ਟੱਕਰ ਅਗਲੀ ਖ਼ਬਰ ਚੰਡੀਗੜ੍ਹ-ਅੰਬਾਲਾ ਨੈਸ਼ਨਲ ਹਾਈਵੇਅ ’ਤੇ ਧੱਸੀ ਸੜਕ ਵੱਲ ਨਹੀਂ ਦਿੱਤਾ ਪ੍ਰਸ਼ਾਸਨ ਨੇ ਧਿਆਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।