ਵਿਦਿਆਰਥੀ ਜਥੇਬੰਦੀਆਂ ਨੇ ਛੇੜਛਾੜ ਦੀਆਂ ਘਟਨਾਵਾਂ ਦੇ ਵਿਰੋਧ ’ਚ ਉਪ ਕੁਲਪਤੀ ਦੇ ਦਫ਼ਤਰ ਅੱਗੇ ਕੀਤਾ ਰੋਸ ਪ੍ਰਦਰਸ਼ਨ
ਚੰਡੀਗੜ੍ਹ, 30 ਅਕਤੂਬਰ (ਮਾਰਕੰਡਾ)- ਅੱਜ ਵਿਦਿਆਰਥੀ ਜਥੇਬੰਦੀ ‘ਸੱਥ’ ਨੇ ਹੋਰ ਵਿਦਿਆਰਥੀ ਜਥੇਬੰਦੀਆਂ ਦੇ ਸਹਿਯੋਗ ਨਾਲ ਕੈਂਪਸ ਵਿਚ ਵੱਧ ਰਹੀਆਂ ਛੇੜਛਾੜ ਅਤੇ ਜਿਨਸੀ ਸ਼ੋਸ਼ਣ ਦੀਆਂ ਘਟਨਾਵਾਂ ਦੇ ਵਿਰੋਧ ਵਿਚ ਉਪ ਕੁਲਪਤੀ ਦੇ ਦਫ਼ਤਰ ਦੇ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਵਿਦਿਆਰਥੀਆਂ ਨੇ ਕੈਂਪਸ ਵਿਚ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਲਈ ਕਈ ਅਹਿਮ ਮੰਗਾਂ ਰੱਖੀਆਂ ਗਈਆਂ।
ਅਜੀਤ ਡੈਸਕ
31-10-2026