ਡੇਰਾਬੱਸੀ ਪੁਲਿਸ ਵਲੋਂ ਚੋਰੀ ਦੇ ਦੋ ਮੋਟਰਸਾਈਕਲਾਂ ਸਮੇਤ ਨੌਜਵਾਨ ਗ੍ਰਿਫ਼ਤਾਰ
ਡੇਰਾਬੱਸੀ, 30 ਅਕਤੂਬਰ (ਰਣਬੀਰ ਸਿੰਘ ਪੜ੍ਹੀ)- ਡੇਰਾਬੱਸੀ ਪੁਲਿਸ ਨੇ ਵਾਹਨ ਚੋਰੀ ਦੀਆਂ ਵਾਰਦਾਤਾਂ ਨੂੰ ਨੱਥ ਪਾਉਣ ਲਈ ਵਿੱਢੀ ਮੁਹਿੰਮ ਤਹਿਤ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਅਤੇ ਨਿਸ਼ਾਨਦੇਹੀ ‘ਤੇ ਚੋਰੀ ਦੇ ਦੋ ਮੋਟਰਸਾਈਕਲ ਬਰਾਮਦ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ। ਪੁਲਿਸ ਵਲੋਂ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਿਲ ਕਰਨ ਉਪਰੰਤ ਕੀਤੀ ਪੁੱਛਗਿੱਛ ਦੌਰਾਨ ਦੂਜੇ ਮੋਟਰਸਾਈਕਲ ਦੀ ਬਰਾਮਦਗੀ ਹੋਈ ਹੈ।
ਚੋਰੀ ਦੇ ਮੋਟਰਸਾਈਕਲਾਂ ਸਮੇਤ ਕਾਬੂ ਮੁਲਜ਼ਮ ਪੁਲਿਸ ਦੀ ਹਿਰਾਸਤ ਵਿਚ। ਤਸਵੀਰ : ਰਣਬੀਰ ਸਿੰਘ ਪੜ੍ਹੀ
31-10-2026