01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਰਾਹੁਲ ਗਾਂਧੀ ਦੀ ਸੰਗਰੂਰ ਰੈਲੀ ਨੂੰ ਸਫ਼ਲ ਬਣਾਉਣ ਲਈ ਸਾਬਕਾ ਮੰਤਰੀ ਸਿੱਧੂ ਵਲੋਂ ਮੁਹਾਲੀ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ

ਐੱਸ. ਏ.

ਮੁਹਾਲੀ ਵਿਖੇ ਕਾਂਗਰਸੀ ਆਗੂਆਂ, ਵਰਕਰਾਂ ਤੇ ਪਿੰਡਾਂ ਦੇ ਪੰਚਾਂ-ਸਰਪੰਚਾਂ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ। ਅਜੀਤ ਤਸਵੀਰ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ’ਚੋਂ ਸੇਵਾ-ਮੁਕਤ ਹੋਏ ਜੇ. ਈ. ਕੁਲਵੰਤ ਸਿੰਘ ਦਾ ਸਨਮਾਨ ਕਰਦੇ ਹੋਏ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ। ਤਸਵੀਰ : ਬਿੱਲਾ ਅਕਾਲਗੜ੍ਹੀਆ 01-11-2026
ਐੱਸ. ਏ. ਐੱਸ. ਨਗਰ, 31 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਅੱਜ ਮੁਹਾਲੀ ਸਥਿਤ ਆਪਣੇ ਦਫ਼ਤਰ ਵਿਖੇ ਹਲਕਾ ਮੁਹਾਲੀ ਦੇ ਵੱਖ-ਵੱਖ ਪਿੰਡਾਂ ਤੋਂ ਪੁੱਜੇ ਪੰਚਾਂ-ਸਰਪੰਚਾਂ, ਕਾਂਗਰਸੀ ਆਗੂਆਂ, ਮੌਜੂਦਾ ਤੇ ਸਾਬਕਾ ਕੌਂਸਲਰਾਂ ਅਤੇ ਪਾਰਟੀ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ 4 ਨਵੰਬਰ ਨੂੰ ਸੰਗਰੂਰ ਵਿਖੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ ਅਗਵਾਈ ਹੇਠ ਹੋਣ ਵਾਲੀ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਸੰਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਪੰਜਾਬ ‘ਚ ਲਗਾਤਾਰ ਵਧ ਰਹੇ ਨਸ਼ਿਆਂ ਦੇ ਕਹਿਰ ਅਤੇ ਨੌਜਵਾਨਾਂ ਦੀਆਂ ਅਜਾਈ ਜਾ ਰਹੀਆਂ ਕੀਮਤੀ ਜਾਨਾਂ ‘ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਸਾਬਕਾ ਮੰਤਰੀ ਸਿੱਧੂ ਨੇ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨਸ਼ਿਆਂ ਦੀ ਭੇਟ ਚੜ੍ਹ ਰਹੀ ਹੈ ਅਤੇ ਅਜਿਹੇ ਹਾਲਾਤਾਂ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਨਸ਼ਾ ਮੁਕਤ ਪੰਜਾਬ ਦੇ ਦਾਅਵੇ ਜ਼ਮੀਨੀ ਹਕੀਕਤ ਤੋਂ ਕੋਹਾਂ ਦੂਰ ਜਾਪ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਨਾਲਾਇਕੀ ਕਾਰਨ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਲੋਕਾਂ ਨੂੰ ਵੀ ਆਪਣੀਆਂ ਜਾਨਾਂ ਗੁਆਉਣੀਆਂ ਪੈ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕੀਤਾ ਗਿਆ ਕਤਲ ਬੇਹੱਦ ਚਿੰਤਾਜਨਕ ਹੈ। ਅੰਤ ‘ਚ ਸਾਬਕਾ ਮੰਤਰੀ ਸਿੱਧੂ ਨੇ ਸਮੂਹ ਕਾਂਗਰਸੀ ਆਗੂਆਂ, ਵਰਕਰਾਂ ਤੇ ਸਮਰਥਕਾਂ ਨੂੰ ਅਪੀਲ ਕੀਤੀ ਕਿ ਉਹ 4 ਨਵੰਬਰ ਨੂੰ ਸੰਗਰੂਰ ਵਿਖੇ ਰਾਹੁਲ ਗਾਂਧੀ ਦੀ ਅਗਵਾਈ ਹੇਠ ਹੋਣ ਵਾਲੀ ਰੈਲੀ ‘ਚ ਵਧ ਚੜ੍ਹ ਕੇ ਸ਼ਮੂਲੀਅਤ ਕਰਨ। ਉਨ੍ਹਾਂ ਕਿਹਾ ਕਿ ਇਹ ਰੈਲੀ ਲੋਕਾਂ ਦੇ ਹੱਕਾਂ, ਲੋਕਤੰਤਰ ਅਤੇ ਸੰਵਿਧਾਨਕ ਕਦਰਾਂ-ਕੀਮਤਾਂ ਦੀ ਰਾਖੀ ਲਈ ਕਾਂਗਰਸ ਪਾਰਟੀ ਦੀ ਇਕਜੁੱਟਤਾ ਅਤੇ ਸੰਘਰਸ਼ ਦਾ ਪ੍ਰਤੀਕ ਹੋਵੇਗੀ। ਮੀਟਿੰਗ ਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਮਾਰਕੀਟ ਕਮੇਟੀ ਖਰੜ ਦੇ ਸਾਬਕਾ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਵਲੋਂ ਨਿਭਾਈ ਗਈ। ਇਸ ਮੌਕੇ ਨਗਰ ਨਿਗਮ ਦੇ ਸਾਬਕਾ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਸੀਨੀਅਰ ਕਾਂਗਰਸੀ ਆਗੂ ਬੂਟਾ ਸਿੰਘ ਸੋਹਾਣਾ, ਮੁਲਾਜ਼ਮ ਆਗੂ ਲੱਖਾ ਸਿੰਘ, ਠੇਕੇਦਾਰ ਮੋਹਣ ਸਿੰਘ ਬਠਲਾਣਾ, ਗੁਰਵੰਤ ਸਿੰਘ ਛੀਨਾ, ਜਸਪ੍ਰੀਤ ਸਿੰਘ ਗਿੱਲ ਪ੍ਰਧਾਨ ਬਲਾਕ ਸ਼ਹਿਰੀ ਮੁਹਾਲੀ ਤੇ ਮੁਲਾਜ਼ਮ ਆਗੂ ਸੁੱਚਾ ਸਿੰਘ ਕਲੋੜ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ ਇਸ ਮੌਕੇ ਹੋਰਨਾਂ ਤੋਂ ਇਲਾਵਾ ਕੰਵਰਬੀਰ ਸਿੰਘ ਸਿੱਧੂ, ਮਨਜੀਤ ਕੌਰ, ਅਮਨ ਪਾਸਵਾਨ (ਦੋਵੇਂ ਕੌਂਸਲਰ), ਪ੍ਰਦੀਪ ਸਿੰਘ ਤੰਗੌਰੀ ਪ੍ਰਧਾਨ ਬਲਾਕ ਦਿਹਾਤੀ ਮੁਹਾਲੀ, ਮਾਈਨੋਰਟੀ ਡਿਪਾਰਟਮੈਂਟ ਕਨਵੀਨਰ ਇਮਰਾਨ ਖਾਨ ਹੈਪੀ ਮਲਿਕ, ਅਸ਼ੋਕ ਕੌਂਡਲ, ਨਵਦੀਪ ਸਿੰਘ ਨਵੀ ਸੰਧੂ, ਲਖਵਿੰਦਰ ਸਿੰਘ ਕਾਲਾ (ਸਾਰੇ ਮੰਡਲ ਪ੍ਰਧਾਨ), ਮੁਕੁਲ ਸ਼ਰਮਾ ਯੂਥ ਪ੍ਰਧਾਨ ਹਲਕਾ ਮੁਹਾਲੀ, ਜਗਦੀਸ਼ ਸਿੰਘ ਜੱਗਾ, ਰੁਪਿੰਦਰ ਕੌਰ ਰੀਨਾ, ਸੁਰਿੰਦਰ ਰਾਜਪੂਤ, ਜਸਬੀਰ ਸਿੰਘ ਮਣਕੂ, ਪ੍ਰਿੰ. ਗੁਰਮੁੱਖ ਸਿੰਘ, ਮਾਸਟਰ ਚਰਨ ਸਿੰਘ (ਸਾਰੇ ਸਾਬਕਾ ਕੌਂਸਲਰ), ਮਨਜੀਤ ਸਿੰਘ ਤੰਗੌਰੀ ਸਾਬਕਾ ਮੀਤ ਚੇਅਰਮੈਨ ਬਲਾਕ ਸੰਮਤੀ ਖਰੜ, ਜਸਵਿੰਦਰ ਸ਼ਰਮਾ, ਬਲਬੀਰ ਸਿੰਘ ਘੱਗਾ, ਗੁਰਸੇਵ ਸਿੰਘ ਮੌਲੀ ਬੈਦਵਾਣ, ਆਈ. ਟੀ. ਸੈੱਲ. ਇੰਚਾਰਜ ਪਰਮਜੀਤ ਸਿੰਘ ਚੌਹਾਨ, ਬਲਜਿੰਦਰ ਲੱਕੀ, ਜਸਵਿੰਦਰ ਸਿੰਘ ਪੱਪਾ ਸਾਬਕਾ ਸਰਪੰਚ ਗਿੱਦੜਪੁਰ, ਨਾਹਰ ਸਿੰਘ ਸਰਪੰਚ ਕੁਰੜੀ, ਗੁਰਦੀਪ ਸਿੰਘ ਮੌਲੀ ਬੈਦਵਾਣ, ਸਰਬਜੀਤ ਸਿੰਘ ਮੌਲੀ ਬੈਦਵਣਨ, ਪਰਮਿੰਦਰ ਸਿੰਘ ਰਹਿਲ, ਰਾਜੇਸ਼ ਲੱਖੋਤਰਾ, ਮਲਕੀਤ ਸਿੰਘ ਮਟੌਰ, ਸਾਬਕਾ ਸਰਪੰਚ ਅਮਰੀਕ ਸਿੰਘ ਮਟੌਰ, ਰਿਸ਼ੀ ਪਾਲ ਸਨੇਟਾ ਤੇ ਸਾਬਕਾ ਸਰਪੰਚ ਭਗਤ ਰਾਮ ਸਨੇਟਾ ਸਮੇਤ ਵੱਡੀ ਗਿਣਤੀ ‘ਚ ਕਾਂਗਰਸ ਪਾਰਟੀ ਦੇ ਅਹੁਦੇਦਾਰ, ਵਰਕਰ ਤੇ ਪਿੰਡਾਂ ਦੇ ਪੰਚ-ਸਰਪੰਚ ਹਾਜ਼ਰ ਸਨ।
ਪਿਛਲੀ ਖ਼ਬਰ ਰਤਵਾੜਾ ਸਾਹਿਬ ਟਰੱਸਟ ਦੇ ਬਾਨੀ ਸੰਤ ਬਾਬਾ ਵਰਿਆਮ ਸਿੰਘ ਦੀ ਨਿੱਘੀ ਯਾਦ ਨੂੰ ਸਮਰਪਿਤ ਰਿਹਾ ਸਮਾਗਮ ਦਾ ਦੂਜਾ ਦਿਨ ਮਹਾਂਪੁ... ਅਗਲੀ ਖ਼ਬਰ ਹਰਜਿੰਦਰ ਸਿੰਘ ਮੁੰਧੋਂ ਦੀ ਅਗਵਾਈ ਹੇਠ ਪਿੰਡ ਭਗਤ ਮਾਜਰਾ ਵਿਖੇ ਹੋਈ ਭਰਵੀਂ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।