01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਰਤਵਾੜਾ ਸਾਹਿਬ ਟਰੱਸਟ ਦੇ ਬਾਨੀ ਸੰਤ ਬਾਬਾ ਵਰਿਆਮ ਸਿੰਘ ਦੀ ਨਿੱਘੀ ਯਾਦ ਨੂੰ ਸਮਰਪਿਤ ਰਿਹਾ ਸਮਾਗਮ ਦਾ ਦੂਜਾ ਦਿਨ ਮਹਾਂਪੁਰਸ਼ ਪਿਆਰ, ਨਿਮਰਤਾ, ਦਇਆ ਅਤੇ ਨਿਸ਼ਕਾਮ ਸੇਵਾ ਦੇ ਮੁਜੱਸਮੇ ਸਨ-ਬਾਬਾ ਲਖਬੀਰ ਸਿੰਘ

ਮੁੱਲਾਂਪੁਰ ਗਰੀਬਦਾਸ, 31 ਅਕਤੂਬਰ (ਦਿਲਬਰ ਸਿੰਘ ਖੈਰਪੁਰ)- ਗੁਰਦੁਆਰਾ ਈਸ਼ਰ ਪ੍ਰਕਾਸ਼ ਰਤਵਾੜਾ ਸਾਹਿਬ (ਨਿਊ ਚੰਡੀਗੜ੍ਹ) ਵਿਖੇ ਜਾਰੀ ਚਾਰ ਰੋਜ਼ਾ ਗੁਰਮਤਿ ਸਮਾਗਮ ਦਾ ਦੂਜਾ ਦਿਨ ਰਤਵਾੜਾ ਸਾਹਿਬ ਟਰੱਸਟ ਦੇ ਬਾਨੀ ਸੱਚਖੰਡ ਵਾਸੀ ਸੰਤ ਬਾਬਾ ਵਰਿਆਮ ਸਿੰਘ ਦੀ ਨਿੱਘੀ ਯਾਦ ਨੂੰ ਸਮਰਪਿਤ ਰਿਹਾ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਸੰਤ ਬਾਬਾ ਵਰਿਆਮ ਸਿੰਘ ਦੇ ਜੀਵਨ, ਉਨ੍ਹਾਂ ਦੀਆਂ ਘਾਲਣਾ ਅਤੇ ਧਾਰਮਿਕ, ਸਮਾਜਿਕ ਤੇ ਸਾਹਿਤਕ ਖੇਤਰ ਵਿਚ ਪਾਏ ਗਏ ਬੇਮਿਸਾਲ ਯੋਗਦਾਨ ਬਾਰੇ ਵਿਚਾਰ ਸਾਂਝੇ ਕੀਤੇ।

ਸਮਾਗਮ ਦੌਰਾਨ ਗੁਰੂ ਚਰਨਾਂ ’ਚ ਜੁੜ ਬੈਠੀ ਸੰਗਤ। ਤਸਵੀਰ : ਦਿਲਬਰ ਸਿੰਘ ਖੈਰਪੁਰ 01-11-2026
ਮੁੱਲਾਂਪੁਰ ਗਰੀਬਦਾਸ, 31 ਅਕਤੂਬਰ (ਦਿਲਬਰ ਸਿੰਘ ਖੈਰਪੁਰ)- ਗੁਰਦੁਆਰਾ ਈਸ਼ਰ ਪ੍ਰਕਾਸ਼ ਰਤਵਾੜਾ ਸਾਹਿਬ (ਨਿਊ ਚੰਡੀਗੜ੍ਹ) ਵਿਖੇ ਜਾਰੀ ਚਾਰ ਰੋਜ਼ਾ ਗੁਰਮਤਿ ਸਮਾਗਮ ਦਾ ਦੂਜਾ ਦਿਨ ਰਤਵਾੜਾ ਸਾਹਿਬ ਟਰੱਸਟ ਦੇ ਬਾਨੀ ਸੱਚਖੰਡ ਵਾਸੀ ਸੰਤ ਬਾਬਾ ਵਰਿਆਮ ਸਿੰਘ ਦੀ ਨਿੱਘੀ ਯਾਦ ਨੂੰ ਸਮਰਪਿਤ ਰਿਹਾ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਸੰਤ ਬਾਬਾ ਵਰਿਆਮ ਸਿੰਘ ਦੇ ਜੀਵਨ, ਉਨ੍ਹਾਂ ਦੀਆਂ ਘਾਲਣਾ ਅਤੇ ਧਾਰਮਿਕ, ਸਮਾਜਿਕ ਤੇ ਸਾਹਿਤਕ ਖੇਤਰ ਵਿਚ ਪਾਏ ਗਏ ਬੇਮਿਸਾਲ ਯੋਗਦਾਨ ਬਾਰੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਬਾਬਾ ਹਰਪਾਲ ਸਿੰਘ ਨੇ ਆਪਣੇ ਸੰਬੋਧਨ ‘ਚ ਬਾਬਾ ਵਰਿਆਮ ਸਿੰਘ ਵਲੋਂ ਕੀਤੀ ਗਈ ਗਈ ਲੰਮੀ ਘਾਲਣਾ, ਗੁਰਮਤਿ ਪ੍ਰਤੀ ਸਮਰਪਣ ਅਤੇ ਆਤਮਿਕ ਜੀਵਨ ਦੀ ਉੱਚੀ ਅਵਸਥਾ ਬਾਰੇ ਚਾਨਣਾ ਪਾਇਆ। ਸਮਾਗਮ ਦੌਰਾਨ ਸੰਤ ਬਾਬਾ ਵਰਿਆਮ ਸਿੰਘ ਦੇ ਬਚਨਾਂ ‘ਤੇ ਆਧਾਰਤਿ 9 ਪੁਸਤਕਾਂ ਵੀ ਸੰਗਤਾਂ ਨੂੰ ਅਰਪਣ ਕੀਤੀਆਂ ਗਈਆਂ। ਸਮਾਗਮ ਦੀ ਸਮਾਪਤੀ ਵਿਸ਼ਵ ਗੁਰਮਤਿ ਰੂਹਾਨੀ ਮਿਸ਼ਨ ਚੈਰੀਟੇਬਲ ਟਰੱਸਟ ਰਤਵਾੜਾ ਸਾਹਿਬ ਦੇ ਚੇਅਰਮੈਨ ਸੰਤ ਬਾਬਾ ਲਖਬੀਰ ਸਿੰਘ ਵਲੋਂ ਕੀਰਤਨ ਨਾਲ ਕਰਵਾਈ ਗਈ। ਇਸ ਮੌਕੇ ਬਾਬਾ ਲਖਬੀਰ ਸਿੰਘ ਨੇ ਬਾਬਾ ਵਰਿਆਮ ਸਿੰਘ ਦੇ ਜੀਵਨ ਅਤੇ ਉਨ੍ਹਾਂ ਵਲੋਂ ਵੱਖ-ਵੱਖ ਖੇਤਰਾਂ ਵਿਚ ਨਿਭਾਈਆਂ ਗਈਆਂ ਸੇਵਾਵਾਂ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਮਹਾਂਪੁਰਸ਼ ਸੰਤ ਬਾਬਾ ਵਰਿਆਮ ਸਿੰਘ ਪਿਆਰ, ਨਿਮਰਤਾ, ਦਇਆ ਅਤੇ ਨਿਸ਼ਕਾਮ ਸੇਵਾ ਦੇ ਮੁਜੱਸਮੇ ਸਨ। ਅੱਜ ਦੇ ਸਮਾਗਮ ਦੀ ਆਰੰਭਤਾ ਅੰਮ੍ਰਿਤ ਵੇਲੇ ਮਹਾਂਪੁਰਸ਼ਾਂ ਵਲੋਂ ਨਾਮ-ਸਿਮਰਨ ਦੀ ਜੁਗਤਿ ਨਾਲ ਕਰਵਾਈ ਗਈ। ਇਸ ਤੋਂ ਬਾਅਦ, ਨਿਤਨੇਮ ਅਤੇ ਆਸਾ ਕੀ ਵਾਰ ਦਾ ਕੀਰਤਨ ਕੀਤਾ ਗਿਆ। ਦਿਨ ਦੇ ਸਮਾਗਮ ਵਿਚ ਸਭ ਤੋਂ ਪਹਿਲਾਂ ਇੰਟਰਨੈਸ਼ਨਲ ਡਿਵਾਈਨ ਸਕੂਲ ਆਫ਼ ਐਜੂਕੇਸ਼ਨ ਦੀਆਂ ਬੱਚੀਆਂ ਵਲੋਂ ਕੀਰਤਨ ਕੀਤਾ ਗਿਆ, ਉਪਰੰਤ ਭਾਈ ਪ੍ਰਭਜੋਤ ਸਿੰਘ, ਭਾਈ ਰੁਪਿੰਦਰ ਸਿੰਘ ਅਤੇ ਭਾਈ ਮਨਪ੍ਰੀਤ ਸਿੰਘ (ਸਾਰੇ ਸਕੂਲ ਅਧਿਆਪਕ), ਭਾਈ ਗੁਰਪ੍ਰੀਤ ਸਿੰਘ ਫ਼ਰੀਦਕੋਟ, ਭਾਈ ਰਜਿੰਦਰ ਸਿੰਘ ਸਭਰਾਵਾਂ, ਜਥੇਦਾਰ ਗਿਆਨੀ ਰਣਜੀਤ ਸਿੰਘ ਗੋਹਰ, ਬਾਬਾ ਗੁਰਪਾਲ ਸਿੰਘ ਯੂ. ਪੀ. ਵਾਲੇ, ਬਾਬਾ ਸਤਨਾਮ ਸਿੰਘ ਖੂਬੀਆ ਨੰਗਲ ਵਾਲੇ, ਭਾਈ ਕੁਲਬੀਰ ਸਿੰਘ ਰਤਵਾੜਾ ਸਾਹਿਬ, ਬਾਬਾ ਹਰਪਾਲ ਸਿੰਘ, ਬਾਬਾ ਬਲਦੇਵ ਸਿੰਘ ਰਾੜਾ ਸਾਹਿਬ, ਬਾਬਾ ਜਸਵਿੰਦਰ ਸਿੰਘ ਅਤੇ ਬੀਬੀ ਰੂਪੀ ਨੇ ਇਲਾਹੀ ਬਾਣੀ ਦੇ ਕੀਰਤਨ ਅਤੇ ਕਥਾ-ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਦੌਰਾਨ ਭਾਈ ਹਰਜਿੰਦਰ ਸਿੰਘ ਮੁੰਧੋਂ ਅਕਾਲੀ ਦਲ ਵਾਰਿਸ ਪੰਜਾਬ ਦੇ, ਭਾਈ ਗੁਰਮੀਤ ਸਿੰਘ ਸ਼ਾਂਟੂ ਪ੍ਰਧਾਨ ਲੋਕ ਹਿੱਤ ਮਿਸ਼ਨ, ਭਾਈ ਰਵਿੰਦਰ ਸਿੰਘ ਬਜੀਦਪੁਰ ਜਨਰਲ ਸਕੱਤਰ ਲੋਕ ਹਿੱਤ ਮਿਸ਼ਨ, ਭਾਈ ਦਰਸ਼ਨ ਸਿੰਘ ਖੇੜਾ ਕਿਸਾਨ ਯੂਨੀਅਨ ਆਗੂ, ਕਿਸਾਨ ਆਗੂ ਤੇਜਿੰਦਰ ਸਿੰਘ ਵਿਰਕ ਲਖੀਮਪੁਰ ਖੀਰੀ (ਯੂ. ਪੀ.) ਨੇ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਲੁਆਈ। ਸਮਾਗਮ ਦੌਰਾਨ ਸਟੇਜ ਦੀ ਸੇਵਾ ਭਾਈ ਜਸਵੰਤ ਸਿੰਘ ਵਲੋਂ, ਜਦਕਿ ਅਰਦਾਸ ਦੀ ਸੇਵਾ ਡਾ. ਭਾਈ ਸੁਖਵਿੰਦਰ ਸਿੰਘ ਵਲੋਂ ਨਿਭਾਈ ਗਈ।
ਪਿਛਲੀ ਖ਼ਬਰ ਡੇਰਾਬੱਸੀ - ਬਰਵਾਲਾ ਸੜਕ ’ ਤੇ ਦਰਦਨਾਕ ਹਾਦਸੇ ਦੌਰਾਨ ਪਤੀ ਦੀਆਂ ਅੱਖਾਂ ਸਾਹਮਣੇ ਟਰੱਕ ਹੇਠਾਂ ਕੁਚਲੀ ਗਈ ਪਤਨੀ ਅਗਲੀ ਖ਼ਬਰ ਰਾਹੁਲ ਗਾਂਧੀ ਦੀ ਸੰਗਰੂਰ ਰੈਲੀ ਨੂੰ ਸਫ਼ਲ ਬਣਾਉਣ ਲਈ ਸਾਬਕਾ ਮੰਤਰੀ ਸਿੱਧੂ ਵਲੋਂ ਮੁਹਾਲੀ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।