01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਪੁਲਿਸ ਰਿਮਾਂਡ ’ ਤੇ 9 ਐੱਸ. ਸੀ. ਓਜ਼ ਦੀਆਂ ਰਜਿਸਟਰੀਆਂ ਕਰਵਾਈਆਂ, ਜਦਕਿ ਬਾਕੀ 5 ਹੋਰਨਾਂ ਨੂੰ ਵੇਚਣ ਦਾ ਲੱਗਿਆ ਦੋਸ਼

ਐੱਸ. ਏ.

ਅਜੀਤ ਡੈਸਕ 01-11-2026
ਐੱਸ. ਏ. ਐੱਸ. ਨਗਰ, 31 ਅਕਤੂਬਰ (ਕਪਿਲ ਵਧਵਾ)-ਮੁਹਾਲੀ ਵਿਖੇ ਪ੍ਰਾਪਰਟੀ ਦਿਵਾਉਣ ਦੇ ਨਾਂਅ ‘ਤੇ ਕਰੋੜਾਂ ਰੁ. ਦੀ ਕਥਿਤ ਠੱਗੀ ਦੇ ਪੁਰਾਣੇ ਮਾਮਲੇ ਵਿਚ ਮੁਹਾਲੀ ਪੁਲਿਸ ਨੇ ਇਕ ਬਿਲਡਰ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿਚ ਪੇਸ਼ ਕੀਤਾ, ਜਿਥੋਂ ਉਸ ਨੂੰ ਦੋ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸੋਹਾਣਾ ਵਿਖੇ ਪਿਛਲੇ ਸਾਲ ਦਰਜ ਮਾਮਲੇ ਵਿਚ ਚੰਡੀਗੜ੍ਹ ਦੇ ਰਹਿਣ ਵਾਲੇ ਆਸ਼ੀਸ਼ ਮਿੱਤਲ ਨੇ ਸ਼ਿਕਾਇਤ ਦਿੱਤੀ ਸੀ ਕਿ ਇਕ ਪ੍ਰਾਈਵੇਟ ਕੰਪਨੀ ਦੇ ਡਾਇਰੈਕਟਰ ਪ੍ਰਿਤਪਾਲ ਸਿੰਘ ਵਾਸੀ ਪਿੰਡ ਸੇਖਨ ਮਾਜਰਾ (ਮੁਹਾਲੀ) ਅਤੇ ਹੋਰਨਾਂ ਵਿਅਕਤੀਆਂ ਨੇ ਸੈਕਟਰ-103 ਸਥਿਤ ਇਕ ਕਮਰਸ਼ੀਅਲ ਪ੍ਰਾਜੈਕਟ ਵਿਚ 14 ਐੱਸ. ਸੀ. ਓਜ਼ ਦਿਵਾਉਣ ਦੇ ਨਾਂ ‘ਤੇ ਉਨ੍ਹਾਂ ਤੋਂ ਕਰੋੜਾਂ ਰੁ. ਲਏ ਸਨ, ਪਰ ਪੁਲਿਸ ਜਾਂਚ ਦੌਰਾਨ ਸਾਹਮਣੇ ਆਇਆ ਕਿ 14 ‘ਚੋਂ 9 ਐੱਸ. ਸੀ. ਓਜ਼ ਦੀਆਂ ਰਜਿਸਟਰੀਆਂ ਸ਼ਿਕਾਇਤਕਰਤਾ ਅਤੇ ਉਸ ਦੇ ਰਿਸ਼ਤੇਦਾਰਾਂ ਦੇ ਨਾਂਅ ਕਰਵਾਈਆਂ ਗਈਆਂ ਸਨ, ਜਦਕਿ ਬਾਕੀ ਦੇ 5 ਐੱਸ. ਸੀ. ਓਜ਼ ਦੀਆਂ ਰਜਿਸਟਰੀਆਂ ਨਹੀਂ ਕਰਵਾਈਆਂ ਗਈਆਂ ਸਨ। ਦੋਸ਼ ਹੈ ਕਿ ਇਨ੍ਹਾਂ ਵਿਚੋਂ ਕੁਝ ਐੱਸ. ਸੀ. ਓਜ਼ ਹੋਰਨਾਂ ਖ਼ਰੀਦਦਾਰਾਂ ਨੂੰ ਵੀ ਵੇਚ ਦਿੱਤੇ ਗਏ ਅਤੇ ਉਥੇ ਉਸਾਰੀ ਵੀ ਸ਼ੁਰੂ ਕਰ ਦਿੱਤੀ ਗਈ। ਇਸ ਸੰਬੰਧੀ ਪੁਲਿਸ ਨੇ ਧਾਰਾ 406 ਅਤੇ 420 ਆਈ. ਪੀ. ਸੀ. ਤਹਿਤ ਮਾਮਲਾ ਦਰਜ ਕੀਤਾ ਸੀ। ਹੁਣ ਉਕਤ ਮੁਲਜ਼ਮ ਨੂੰ ਕਾਬੂ ਕਰਕੇ ਦੋ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਲਿਆ ਗਿਆ ਹੈ। ਪੁਲਿਸ ਵਲੋਂ ਮਾਮਲੇ ਦੀ ਅਗਲੀ ਜਾਂਚ ਕਰਦਿਆਂ ਹੋਰਨਾਂ ਮੁਲਜ਼ਮਾਂ ਦੀ ਭੂਮਿਕਾ ਅਤੇ ਪੂਰੇ ਲੈਣ-ਦੇਣ ਦੀ ਪੜਤਾਲ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਭਾਜਪਾ ਦੇ ਸਾਬਕਾ ਮੰਡਲ ਪ੍ਰਧਾਨ ਦਵਿੰਦਰ ਸਿੰਘ ਬਰਮੀ ਸ਼੍ਰੋਮਣੀ ਅਕਾਲੀ ਦਲ ( ਬ ) ’ ਚ ਸ਼ਾਮਿਲ ਅਗਲੀ ਖ਼ਬਰ ਡੇਰਾਬੱਸੀ - ਬਰਵਾਲਾ ਸੜਕ ’ ਤੇ ਦਰਦਨਾਕ ਹਾਦਸੇ ਦੌਰਾਨ ਪਤੀ ਦੀਆਂ ਅੱਖਾਂ ਸਾਹਮਣੇ ਟਰੱਕ ਹੇਠਾਂ ਕੁਚਲੀ ਗਈ ਪਤਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।