ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਨੇ ਕੁਰਾਲੀ ਵਿਖੇ ਲੋਕਲ ਬੱਸ ਰੂਟ ਸ਼ੁਰੂ ਕਰਨ ਦੀ ਚੁੱਕੀ ਮੰਗ
ਕੁਰਾਲੀ, 1 ਨਵੰਬਰ (ਹਰਪ੍ਰੀਤ ਸਿੰਘ)-ਸਾਬਕਾ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਜਗਮੋਹਨ ਸਿੰਘ ਕੰਗ ਨੇ ਸ਼ਹਿਰ ਤੇ ਇਲਾਕਾ ਨਿਵਾਸੀਆਂ ਦੀ ਸਹੂਲਤ ਲਈ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖ ਕਿ ਚੰਡੀਗੜ੍ਹ-ਕੁਰਾਲੀ ਤੱਕ ਬੱਸਾਂ ਦੇ ਲੋਕਲ ਰੂਟ ਸ਼ੁਰੂ ਕੀਤੇ ਜਾਣ ਦੀ ਮੰਗ ਕੀਤੀ ਹੈ। ਕੰਗ ਨੇ ਇਸ ਸੰਬੰਧੀ ਪੰਜਾਬ ਦੇ ਪ੍ਰਮੁੱਖ ਸਕੱਤਰ, ਟਰਾਂਸਪੋਰਟ ਕਮਿਸ਼ਨਰ ਤੇ ਹੋਰਨਾਂ ਅਧਿਕਾਰੀਆਂ ਨੂੰ ਵੀ ਪੱਤਰ ਲਿਖਿਆ ਹੈ।
ਕੁਰਾਲੀ, 1 ਨਵੰਬਰ (ਹਰਪ੍ਰੀਤ ਸਿੰਘ)-ਸਾਬਕਾ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਜਗਮੋਹਨ ਸਿੰਘ ਕੰਗ ਨੇ ਸ਼ਹਿਰ ਤੇ ਇਲਾਕਾ ਨਿਵਾਸੀਆਂ ਦੀ ਸਹੂਲਤ ਲਈ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖ ਕਿ ਚੰਡੀਗੜ੍ਹ-ਕੁਰਾਲੀ ਤੱਕ ਬੱਸਾਂ ਦੇ ਲੋਕਲ ਰੂਟ ਸ਼ੁਰੂ ਕੀਤੇ ਜਾਣ ਦੀ ਮੰਗ ਕੀਤੀ ਹੈ। ਕੰਗ ਨੇ ਇਸ ਸੰਬੰਧੀ ਪੰਜਾਬ ਦੇ ਪ੍ਰਮੁੱਖ ਸਕੱਤਰ, ਟਰਾਂਸਪੋਰਟ ਕਮਿਸ਼ਨਰ ਤੇ ਹੋਰਨਾਂ ਅਧਿਕਾਰੀਆਂ ਨੂੰ ਵੀ ਪੱਤਰ ਲਿਖਿਆ ਹੈ। ਕੰਗ ਨੇ ਕਿਹਾ ਕਿ ਸਥਾਨਕ ਸ਼ਹਿਰ ਤੋਂ ਵੱਡੀ ਗਿਣਤੀ ਵਿਚ ਵਿਦਿਆਰਥੀ, ਮਰੀਜ਼ ਅਤੇ ਮੁਲਾਜ਼ਮ ਰੋਜ਼ਾਨਾ ਚੰਡੀਗੜ੍ਹ ਨੂੰ ਆਉਂਦੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸੀ. ਟੀ. ਯੂ. ਦੀ 35 ਨੰਬਰ ਬੱਸ ਤੇ 35 ਏ ਨੰਬਰ ਬੱਸ ਪਿਛਲੇ ਲੰਬੇ ਸਮੇਂ ਤੋਂ ਖਰੜ ਤੱਕ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਭਾਵੇਂ ਕੁਰਾਲੀ ਦੀ ਗਿਣਤੀ ਹੁਣ ਟਰਾਈਸਿਟੀ ਵਿਚ ਹੋ ਗਈ ਹੈ, ਪਰ ਸ਼ਹਿਰ ਵਾਸੀਆਂ ਨੂੰ ਹਾਲੇ ਤੱਕ ਵੀ ਆਉਣ ਜਾਣ ਲਈ ਲੋਕਲ ਬੱਸ ਦੀ ਸਹੂਲਤ ਨਹੀਂ ਮਿਲ ਸਕੀ। ਉਨ੍ਹਾਂ ਕਿਹਾ ਕਿ ਹੋਰਨਾਂ ਸ਼ਹਿਰਾਂ ਤੋਂ ਕੁਰਾਲੀ ਬੱਸ ਸਟੈਂਡ ’ਤੇ ਆਉਣ ਵਾਲੀਆਂ ਬੱਸਾਂ ਪਹਿਲਾਂ ਹੀ ਭਰੀਆਂ ਹੁੰਦੀਆਂ ਹਨ, ਜਿਸ ਕਰਕੇ ਕੁਰਾਲੀ ਦੇ ਲੋਕਾਂ ਨੂੰ ਬੱਸਾਂ ਦੀ ਲੰਮੀ ਉਡੀਕ ਕਰਨੀ ਪੈਂਦੀ ਹੈ ਜਦ ਕਿ ਕੁਰਾਲੀ ਤੋਂ ਖਰੜ ਦੇ ਵਿਚਕਾਰ ਪੈਂਦੇ ਪਿੰਡਾਂ ਦੇ ਅੱਡਿਆਂ ਤੋਂ ਵੀ ਬੱਸਾਂ ਸਵਾਰੀਆਂ ਨਹੀਂ ਚੁੱਕਦੀਆਂ। ਉਨਾਂ ਕਿਹਾ ਕਿ ਸਵੇਰ ਸਮੇਂ ਚੰਡੀਗੜ੍ਹ ਨੂੰ ਜਾਣ ਲਈ ਖਾਸ ਕਰ ਮਹਿਲਾ ਮੁਲਾਜ਼ਮਾਂ ਤੇ ਵਿਦਿਆਰਥਣਾਂ ਨੂੰ ਬੱਸ ਲੈਣ ਲਈ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਲੋਕਲ ਬੱਸਾਂ ਚਲਾਉਣ ਦੀ ਮੰਗ ਕੀਤੀ ਤਾਂ ਜੋ ਲੋਕਾਂ ਦੀ ਵੱਡੀ ਸਮੱਸਿਆ ਦਾ ਹੱਲ ਹੋ ਸਕੇ। 01 ਐਮਓਐਚ19