03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਫੇਜ਼-7 ਦੇ ਵਸਨੀਕਾਂ ਦੇ ਦਰਪੇਸ਼ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਇਆ ਜਾ ਰਿਹੈ-ਕਾਹਲੋਂ

ਐੱਸ. ਏ.

ਅਜੀਤ ਡੈਸਕ 03-11-2026
ਐੱਸ. ਏ. ਐੱਸ. ਨਗਰ, 2 ਨਵੰਬਰ (ਪ੍ਰੋ. ਅਵਤਾਰ ਸਿੰਘ)-ਮੁਹਾਲੀ ਦੇ ਫੇਜ਼-7 ਦੇ ਵਸਨੀਕਾਂ ਦੇ ਦਰਪੇਸ਼ ਮਸਲਿਆਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਵਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਫੇਜ਼-7 ਦੇ ਪਾਰਕ ਨੰ. 20 ਵਿਖੇ ਰੈਜ਼ੀਡੈਂਟ ਵੈੱਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਥਾਨਕ ਕੌਂਸਲਰ ਪਰਮਜੀਤ ਸਿੰਘ ਕਾਹਲੋਂ ਨੇ ਕੀਤਾ। ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਵਲੋਂ ਜਿਹੜੀਆਂ ਸਮੱਸਿਆਵਾਂ ਦੱਸੀਆਂ ਗਈਆਂ ਹਨ, ਉਨ੍ਹਾਂ ਨੂੰ ਤੁਰੰਤ ਹੱਲ ਕਰਵਾਇਆ ਜਾਵੇਗਾ। ਮੀਟਿੰਗ ਦੀ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਪ੍ਰਧਾਨ ਬ੍ਰਿਗੇਡੀਅਰ ਰਜਿੰਦਰ ਸਿੰਘ ਭੂਟਾਨੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਮੈਂਬਰਾਂ ਵਲੋਂ ਸਥਾਨਕ ਵਸਨੀਕਾਂ ਨੂੰ ਪੇਸ਼ ਆਉਂਦੀਆਂ ਮੁਸ਼ਕਿਲਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਮੈਂਬਰਾਂ ਨੇ ਫੇਜ਼-7 ਦੀ ਮੋਟਰ ਮਾਰਕੀਟ ਨੂੰ ਤਬਦੀਲ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਇਥੇ ਦੁਕਾਨਦਾਰਾਂ ਵਲੋਂ ਸੜਕਾਂ ‘ਤੇ ਵਾਹਨ ਖੜ੍ਹੇ ਕਰਕੇ ਕੰਮ ਕੀਤਾ ਜਾਂਦਾ ਹੈ, ਜਿਸ ਕਾਰਨ ਇਥੇ ਅਕਸਰ ਜਾਮ ਵਰਗੀ ਸਥਿਤੀ ਬਣੀ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਇਸ ਮਾਰਕੀਟ ਨੂੰ ਇਥੋਂ ਤਬਦੀਲ ਕੀਤਾ ਜਾਵੇ। ਇਸ ਤੋਂ ਇਲਾਵਾ ਸਫ਼ਾਈ ਵਿਵਸਥਾ ਦੀ ਬਦਹਾਲੀ ‘ਚ ਸੁਧਾਰ ਕਰਨ ਅਤੇ ਉੱਚੇ ਹੋ ਚੁੱਕੇ ਦਰੱਖ਼ਤਾਂ ਦੀ ਛੰਗਾਈ ਕਰਨ ਦੀ ਵੀ ਮੰਗ ਕੀਤੀ ਗਈ। ਇਸ ‘ਤੇ ਕੌਂਸਲਰ ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਕਿ ਐਸੋਸੀਏਸ਼ਨ ਦੀਆਂ ਸਾਰੀਆਂ ਮੰਗਾਂ ਜਾਇਜ਼ ਹਨ, ਜਿਨ੍ਹਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਾਰਡ ਦੀ ਸਫ਼ਾਈ ਵਿਵਸਥਾ ਅਤੇ ਹੋਰਨਾਂ ਸਮੱਸਿਆਵਾਂ ਨੂੰ ਹੱਲ ਕਰਨਾ ਉਨ੍ਹਾਂ ਦੀ ਮੁੱਖ ਤਰਜ਼ੀਹ ਹੈ। ਇਸ ਮੌਕੇ ਕਮਲਜੀਤ ਸਿੰਘ ਕੋਚਰ, ਵਿਕਰਮਜੀਤ ਸਿੰਘ, ਜਗਵਿੰਦਰ ਸਿੰਘ ਖਰੌੜ, ਹਰਦੀਪ ਸਿੰਘ ਖੋਖਰ, ਜਤਿੰਦਰ ਕੁਮਾਰ ਸੋਨੀ, ਅਮਰਿੰਦਰ ਸਿੰਘ ਸਿੱਧੂ, ਰਣਜੀਤ ਸਿੰਘ ਹੰਸਪਾਲ, ਚਰਨਜੀਤ ਸਿੰਘ, ਰਵਿੰਦਰ ਸਿੰਘ ਤੇ ਹਰਜਿੰਦਰ ਸਿੰਘ ਸਮੇਤ ਹੋਰ ਸਥਾਨਕ ਪਤਵੰਤੇ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਕਾਂਗਰਸ ਦੀ ਰੈਲੀ ਨੂੰ ਲੈ ਕੇ ਲੋਕਾਂ ’ਚ ਭਾਰੀ ਉਤਸ਼ਾਹ-ਕੈਰੋਂ ਅਗਲੀ ਖ਼ਬਰ ਅਲਾਈਡ ਹੈਲਥਕੇਅਰ ਦਾਖਲੇ ਦੀ ਮਿਤੀ ’ਚ 15 ਨਵੰਬਰ ਤੱਕ ਦਾ ਵਾਧਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।