03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਪੰਜਾਬ ’ਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਲੋਕ ਕਾਹਲੇ-ਬੰਨੀ ਕੰਗ

ਮੁੱਲਾਂਪੁਰ ਗਰੀਬਦਾਸ, 2 ਨਵੰਬਰ (ਦਿਲਬਰ ਸਿੰਘ ਖੈਰਪੁਰ)-ਕਾਂਗਰਸ ਪਾਰਟੀ ਦੇ ਹਲਕਾ ਖਰੜ ਤੋਂ ਸੀਨੀਅਰ ਆਗੂ ਤੇ ਪੰਜਾਬ ਇਨਫੋਟੈੱਕ ਦੇ ਸਾਬਕਾ ਚੇਅਰਮੈਨ ਯਾਦਵਿੰਦਰਾ ਸਿੰਘ ਬੰਨੀ ਕੰਗ ਨੇ ਮੁੱਲਾਂਪੁਰ ਗਰੀਬਦਾਸ (ਨਿਊ ਚੰਡੀਗੜ੍ਹ) ਵਿਖੇ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਸੂਬੇ ‘ਚ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਮੌਜੂਦਾ ‘ਆਪ’ ਸਰਕਾਰ ਦੇ ਹਰ ਫਰੰਟ ‘ਤੇ ਫੇਲ੍ਹ ਰਹਿਣ ਕਾਰਨ ਲੋਕਾਂ ਦਾ ਇਸ ਸਰਕਾਰ ਮੋਹ ਭੰਗ ਹੋ ਚੁੱਕਾ ਹੈ ਅਤੇ ਪਿੰਡਾਂ ਤੇ ਸ਼ਹਿਰਾਂ ‘ਚ ਕਾਂਗਰਸ ਦੇ ਹੱਕ ‘ਚ ਲੋਕ ਲਹਿਰ ਚੱਲ ਰਹੀ ਹੈ।

ਅਜੀਤ ਡੈਸਕ 03-11-2026
ਮੁੱਲਾਂਪੁਰ ਗਰੀਬਦਾਸ, 2 ਨਵੰਬਰ (ਦਿਲਬਰ ਸਿੰਘ ਖੈਰਪੁਰ)-ਕਾਂਗਰਸ ਪਾਰਟੀ ਦੇ ਹਲਕਾ ਖਰੜ ਤੋਂ ਸੀਨੀਅਰ ਆਗੂ ਤੇ ਪੰਜਾਬ ਇਨਫੋਟੈੱਕ ਦੇ ਸਾਬਕਾ ਚੇਅਰਮੈਨ ਯਾਦਵਿੰਦਰਾ ਸਿੰਘ ਬੰਨੀ ਕੰਗ ਨੇ ਮੁੱਲਾਂਪੁਰ ਗਰੀਬਦਾਸ (ਨਿਊ ਚੰਡੀਗੜ੍ਹ) ਵਿਖੇ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਸੂਬੇ ‘ਚ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਮੌਜੂਦਾ ‘ਆਪ’ ਸਰਕਾਰ ਦੇ ਹਰ ਫਰੰਟ ‘ਤੇ ਫੇਲ੍ਹ ਰਹਿਣ ਕਾਰਨ ਲੋਕਾਂ ਦਾ ਇਸ ਸਰਕਾਰ ਮੋਹ ਭੰਗ ਹੋ ਚੁੱਕਾ ਹੈ ਅਤੇ ਪਿੰਡਾਂ ਤੇ ਸ਼ਹਿਰਾਂ ‘ਚ ਕਾਂਗਰਸ ਦੇ ਹੱਕ ‘ਚ ਲੋਕ ਲਹਿਰ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਹੁਣ ਵਿਧਾਨ ਚੋਣਾਂ ‘ਚ ਬਹੁਮਤ ਨਾਲ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਕਾਹਲੇ ਨਜ਼ਰ ਆ ਰਹੇ ਹਨ। ਇਸੇ ਦੌਰਾਨ ਬੰਨੀ ਕੰਗ ਨੇ ਖੇਤਰ ਦੇ ਵਸਨੀਕਾਂ ਨੂੰ 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਜਾ ਰਹੀ ਕਾਂਗਰਸ ਦੀ ਇਨਸਾਫ਼ ਰੈਲੀ ‘ਚ ਵਧ ਚੜ੍ਹ ਕੇ ਸ਼ੂਮਲੀਅਤ ਕਰਨ ਦੀ ਅਪੀਲ ਵੀ ਕੀਤੀ। ਇਸ ਮੌਕੇ ਬਲਾਕ ਸੰਮਤੀ ਮੈਂਬਰ ਸਤੀਸ਼ ਕੁਮਾਰ ਸੇਠੀ, ਕੇ. ਕੇ. ਮਲਹੋਤਰਾ, ਯੂਥ ਆਗੂ ਬਲਵਿੰਦਰ ਸਿੰਘ ਤੇ ਅਮਨਦੀਪ ਸਿੰਘ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸਿੱਖ ਕੌਮ ਨੇ ਦੇਸ਼ ਦੀ ਆਜ਼ਾਦੀ ਤੇ ਤਰੱਕੀ ਲਈ ਬੇਮਿਸਾਲ ਕੁਰਬਾਨੀਆਂ ਦਿੱਤੀਆਂ ਹਨ-ਗੋਲਡੀ ਅਗਲੀ ਖ਼ਬਰ ਗੁਰਸੇਵਕ ਪੁਆਧੀ ਵਲੋਂ ਜਸ਼ਨਪ੍ਰੀਤ ਕੌਰ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।