04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਹਰਦੀਪ ਸਿੰਘ ਮੁੰਡੀਆਂ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ 11 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 3 ਨਵੰਬਰ (ਅਜੀਤ ਬਿਊਰੋ)-ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵਿਭਾਗ ਵਿਚ ਨਵ-ਨਿਯੁਕਤ 11 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ। ਪੰਜਾਬ ਭਵਨ ਵਿਖੇ ਕਰਵਾਏ ਸੰਖੇਪ ਸਮਾਗਮ ਦੌਰਾਨ ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਨਿਯੁਕਤੀਆਂ ਪੰਜਾਬ ਸਰਕਾਰ ਦੀ ਤਰਸ ਦੇ ਆਧਾਰ ’ਤੇ ਨੌਕਰੀ ਦੇਣ ਦੀ ਨੀਤੀ ਤਹਿਤ ਕੀਤੀਆਂ ਗਈਆਂ ਹਨ।

ਅਜੀਤ ਡੈਸਕ 04-11-2026
ਚੰਡੀਗੜ੍ਹ, 3 ਨਵੰਬਰ (ਅਜੀਤ ਬਿਊਰੋ)-ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵਿਭਾਗ ਵਿਚ ਨਵ-ਨਿਯੁਕਤ 11 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ। ਪੰਜਾਬ ਭਵਨ ਵਿਖੇ ਕਰਵਾਏ ਸੰਖੇਪ ਸਮਾਗਮ ਦੌਰਾਨ ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਨਿਯੁਕਤੀਆਂ ਪੰਜਾਬ ਸਰਕਾਰ ਦੀ ਤਰਸ ਦੇ ਆਧਾਰ ’ਤੇ ਨੌਕਰੀ ਦੇਣ ਦੀ ਨੀਤੀ ਤਹਿਤ ਕੀਤੀਆਂ ਗਈਆਂ ਹਨ। ਇਸ ਨੀਤੀ ਤਹਿਤ ਸਰਕਾਰੀ ਸੇਵਾ ਦੌਰਾਨ ਅਕਾਲ ਚਲਾਣਾ ਕਰ ਗਏ ਮੁਲਾਜ਼ਮਾਂ ਦੇ ਯੋਗ ਪਰਿਵਾਰਕ ਮੈਂਬਰਾਂ ਨੂੰ ਰੁਜ਼ਗਾਰ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲਿਆਂ ਵਿਚ ਇਕ ਜੂਨੀਅਰ ਡਰਾਫਟਸਮੈਨ, ਤਿੰਨ ਕਲਰਕ ਤੇ ਸੱਤ ਸੇਵਾਦਾਰ ਸ਼ਾਮਲ ਹਨ। ਨਵ-ਨਿਯੁਕਤ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈ ਦਿੰਦਿਆਂ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਦੇ ਨਾਲ-ਨਾਲ ਸਮਾਜ ਦੇ ਹਰ ਵਰਗ ਦੀ ਭਲਾਈ ਤੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਸ. ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਖਾਲੀ ਆਸਾਮੀਆਂ ਭਰਨ ਦੀ ਮੁਹਿੰਮ ਤਹਿਤ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਲੋਂ ਸਾਲ 2022-23 ਤੋਂ ਲਗਾਤਾਰ ਭਰਤੀ ਕੀਤੀ ਜਾ ਰਹੀ ਹੈ। ਭਰਤੀ ਦੇ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਇਸ ਸਮੇਂ ਦੌਰਾਨ ਵਿਭਾਗ ਵਲੋਂ 44 ਉਪ ਮੰਡਲ ਇੰਜੀਨੀਅਰ, 97 ਜੂਨੀਅਰ ਇੰਜੀਨੀਅਰ, 84 ਜੂਨੀਅਰ ਡਰਾਫਟਸਮੈਨ, 59 ਕਲਰਕ, 27 ਸਟੈਨੋ-ਟਾਈਪਿਸਟ, 34 ਜੂਨੀਅਰ ਟੈਕਨੀਸ਼ੀਅਨ, 77 ਤਕਨੀਕੀ ਸਹਾਇਕ, 135 ਸੇਵਾਦਾਰ, ਦੋ ਚੌਕੀਦਾਰ ਅਤੇ 11 ਸਫ਼ਾਈ ਸੇਵਕ ਭਰਤੀ ਕੀਤੇ ਗਏ ਹਨ। ਇਹ ਸਾਰੇ ਮੁਲਾਜ਼ਮ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ। ਇਸ ਦੌਰਾਨ ਵਿੱਤ ਕਮਿਸ਼ਨਰ (ਰੈਵੇਨਿਊ) ਸ੍ਰੀਮਤੀ ਜਸਪ੍ਰੀਤ ਤਲਵਾੜ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਮਵੀਰ, ਵਿਭਾਗ ਦੀ ਮੁਖੀ ਸ੍ਰੀਮਤੀ ਸਈਅਦ ਸਹਿਰਿਸ਼ ਅਸਗਰ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀ ਤੇ ਮੁੱਖ ਇੰਜੀਨੀਅਰ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਨੇ ਯੂ. ਕੇ.-ਆਧਾਰਿਤ ਹੇਡਨ ਗ੍ਰੀਨ ਫਾਊਂਡੇਸ਼ਨ ਨਾਲ ਸਮਝੌਤਾ ਪੱਤਰ ’ਤੇ ਕੀਤੇ ਦਸਤਖਤ ਅਗਲੀ ਖ਼ਬਰ ਸੈਕਟਰ-17 ਪਲਾਜ਼ਾ ਵਿਚ ਸਚਿਨ ਪਾਇਲਟ ਨੇ ਆਈ. ਡੀ. ਬੀ. ਆਈ. ਬੈਂਕ ਮੁਲਾਜ਼ਮਾਂ ਦੀ ਹੜਤਾਲ ਨੂੰ ਦਿੱਤਾ ਸਮਰਥਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।