ਐੱਸ. ਏ. ਐੱਸ. ਨਗਰ, 3 ਨਵੰਬਰ (ਪ੍ਰੋ. ਅਵਤਾਰ ਸਿੰਘ)-ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਆਗਾਮੀ 8 ਨਵੰਬਰ ਨੂੰ ਬੰਦੀ ਛੋੜ ਦਿਵਸ ਪੂਰਨ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਸ ਸੰਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਇਸ ਦਿਨ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ, ਉਪਰੰਤ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ, ਜਿਸ ਦੌਰਾਨ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਜਥੇ, ਇੰਟਰਨੈਸ਼ਨਲ ਪੰਥਕ ਢਾਡੀ ਜਥੇ ਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿਜਸ ਸੁਣਾ ਕੇ ਨਿਹਾਲ ਕਰਨਗੇ। ਸਮਾਗਮ ਦੌਰਾਨ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਜਾਵੇਗਾ।