05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਝੋਨੇ ਦੀ ਸਰਕਾਰੀ ਖ਼ਰੀਦ ਬੰਦ ਕੀਤੇ ਜਾਣ ਕਾਰਨ ਕਿਸਾਨਾਂ ਤੇ ਆੜ੍ਹਤੀਆਂ ’ਚ ਰੋਸ

ਖਰੜ, 4 ਨਵੰਬਰ (ਜੰਡਪੁਰੀ)-ਖਰੜ ਆੜ੍ਹਤੀ ਐਸੋਸੀਏਸ਼ਨ ਅਤੇ ਕਿਸਾਨਾਂ ਨੇ ਸਰਕਾਰ ਵਲੋਂ ਝੋਨੇ ਦੀ ਅੱਜ ਤੋਂ ਖ਼ਰੀਦ ਬੰਦ ਕਰਨ ਖ਼ਿਲਾਫ਼ ਰੋਸ ਜ਼ਾਹਿਰ ਕੀਤਾ ਹੈ। ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਨਰਿੰਦਰ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਸੰਬੰਧਿਤ ਵਿਭਾਗ ਵਲੋਂ ਅੱਜ ਤੋਂ ਝੋਨੇ ਦੀ ਖ਼ਰੀਦ ਬੰਦ ਕਰਨ ਲਈ ਪੱਤਰ ਜਾਰੀ ਕੀਤਾ ਗਿਆ ਹੈ।

ਅਜੀਤ ਡੈਸਕ 05-11-2026
ਖਰੜ, 4 ਨਵੰਬਰ (ਜੰਡਪੁਰੀ)-ਖਰੜ ਆੜ੍ਹਤੀ ਐਸੋਸੀਏਸ਼ਨ ਅਤੇ ਕਿਸਾਨਾਂ ਨੇ ਸਰਕਾਰ ਵਲੋਂ ਝੋਨੇ ਦੀ ਅੱਜ ਤੋਂ ਖ਼ਰੀਦ ਬੰਦ ਕਰਨ ਖ਼ਿਲਾਫ਼ ਰੋਸ ਜ਼ਾਹਿਰ ਕੀਤਾ ਹੈ। ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਨਰਿੰਦਰ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਸੰਬੰਧਿਤ ਵਿਭਾਗ ਵਲੋਂ ਅੱਜ ਤੋਂ ਝੋਨੇ ਦੀ ਖ਼ਰੀਦ ਬੰਦ ਕਰਨ ਲਈ ਪੱਤਰ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਫ਼ਸਲ ‘ਚ ਨਮੀ ਹੋਣ ਕਰਕੇ ਅਨਾਜ ਮੰਡੀ ‘ਚ ਫ਼ਸਲ ਵਿਕਣ ਲਈ ਲੇਟ ਆਈ ਹੈ ਅਤੇ ਹਾਲੇ ਵੀ ਇਲਾਕੇ ‘ਚ 20 ਫ਼ੀਸਦੀ ਝੋਨੇ ਦੀ ਫ਼ਸਲ ਬਕਾਇਆ ਪਈ ਹੈ। ਉਹ ਕਿਹਾ ਕਿ ਖੇਤਰ ਦੀ ਬਾਕੀ ਰਹਿੰਦੀ ਸਾਰੀ ਫ਼ਸਲ ਖਰੜ ਦੀ ਅਨਾਜ਼ ਮੰਡੀ ‘ਚ ਹੀ ਵਿਕਣ ਲਈ ਆਉਣੀ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਝੋਨੇ ਦੀ ਖ਼ਰੀਦ ਪ੍ਰਕਿਰਿਆ ਲਈ 15 ਦਿਨਾਂ ਦਾ ਹੋਰ ਸਮਾਂ ਦੇਵੇ ਤਾਂ ਜੋ ਕਿਸਾਨਾਂ ਅਤੇ ਆੜ੍ਹਤੀਆਂ ਦੀ ਸਮੱਸਿਆ ਖ਼ਤਮ ਹੋ ਸਕੇ। ਇਸ ਮੌਕੇ ਅੰਮ੍ਰਿਤਪਾਲ ਸਿੰਘ ਸਮੇਤ ਹੋਰ ਆੜ੍ਹਤੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਢਕੌਰਾਂ ਕਲਾਂ ਤੋਂ ਸੰਗਰੂਰ ਰੈਲੀ ਵਿਚ ਪਿੰਡ ਵਾਸੀਆਂ ਨੇ ਵੱਡੀ ਗਿਣਤੀ ਵਿਚ ਕੀਤੀ ਸ਼ਮੂਲੀਅਤ ਅਗਲੀ ਖ਼ਬਰ ਬੰਨੀ ਕੰਗ ਵੱਡੇ ਕਾਫ਼ਲੇ ਸਮੇਤ ਸੰਗਰੂਰ ਦੀ ਇਨਸਾਫ਼ ਰੈਲੀ ਲਈ ਹੋਏ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।