05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਉੱਘੇ ਸਮਾਜ ਸੇਵਕ ਅਸ਼ੋਕ ਸ਼ਰਮਾ ਆਪਣੇ ਸਮਰਥਕਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਚੰਡੀਗੜ੍ਹ ਇਕਾਈ ਵਿਚ ਹੋਏ ਸ਼ਾਮਿਲ

ਚੰਡੀਗੜ੍ਹ, 4 ਨਵੰਬਰ (ਪ੍ਰੋ. ਅਵਤਾਰ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ), ਚੰਡੀਗੜ੍ਹ ਇਕਾਈ ਨੂੰ ਅੱਜ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਸੈਕਟਰ 46, ਚੰਡੀਗੜ੍ਹ ਦੇ ਉੱਘੇ ਸਮਾਜ ਸੇਵਕ ਅਸ਼ੋਕ ਸ਼ਰਮਾ ਆਪਣੇ ਵੱਡੀ ਗਿਣਤੀ ਵਿਚ ਸਮਰਥਕਾਂ ਸਮੇਤ ਰਸਮੀ ਤੌਰ ’ਤੇ ਪਾਰਟੀ ਵਿਚ ਸ਼ਾਮਲ ਹੋ ਗਏ।

ਅਜੀਤ ਡੈਸਕ 05-11-2026
ਚੰਡੀਗੜ੍ਹ, 4 ਨਵੰਬਰ (ਪ੍ਰੋ. ਅਵਤਾਰ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ), ਚੰਡੀਗੜ੍ਹ ਇਕਾਈ ਨੂੰ ਅੱਜ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਸੈਕਟਰ 46, ਚੰਡੀਗੜ੍ਹ ਦੇ ਉੱਘੇ ਸਮਾਜ ਸੇਵਕ ਅਸ਼ੋਕ ਸ਼ਰਮਾ ਆਪਣੇ ਵੱਡੀ ਗਿਣਤੀ ਵਿਚ ਸਮਰਥਕਾਂ ਸਮੇਤ ਰਸਮੀ ਤੌਰ ’ਤੇ ਪਾਰਟੀ ਵਿਚ ਸ਼ਾਮਲ ਹੋ ਗਏ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕਾਰਜਕਾਰੀ ਪ੍ਰਧਾਨ ਸ. ਬਲਵਿੰਦਰ ਸਿੰਘ ਭੂੰਦੜ ਅਤੇ ਪਾਰਟੀ ਸਕੱਤਰ ਅਤੇ ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਵਲੋਂ ਸ੍ਰੀ ਅਸ਼ੋਕ ਸ਼ਰਮਾ ਦਾ ਪਾਰਟੀ ਵਿਚ ਨਿੱਘਾ ਸਵਾਗਤ ਕੀਤਾ ਗਿਆ।ਇਸ ਮੌਕੇ ਸ. ਚਰਨਜੀਤ ਸਿੰਘ ਵਿਲੀ, ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ, ਚੰਡੀਗੜ੍ਹ ਯੂਨਿਟ ਨੇ ਕਿਹਾ ਕਿ ਸ੍ਰੀ ਅਸ਼ੋਕ ਸ਼ਰਮਾ ਦੇ ਪਾਰਟੀ ਵਿਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਵੱਡੀ ਮਜ਼ਬੂਤੀ ਮਿਲੇਗੀ ਅਤੇ ਚੰਡੀਗੜ੍ਹ ਵਿਚ ਪਾਰਟੀ ਦਾ ਆਧਾਰ ਹੋਰ ਮਜ਼ਬੂਤ ਹੋਵੇਗਾ। ਉਨ੍ਹਾਂ ਕਿਹਾ ਕਿ ਅਸ਼ੋਕ ਸ਼ਰਮਾ ਕੋਲ ਚੰਡੀਗੜ੍ਹ ਨਗਰ ਨਿਗਮ (ਐਮ.ਸੀ) ਵਿਚ ਕਰਮਚਾਰੀ ਵਜੋਂ ਸੇਵਾ ਨਿਭਾਉਣ ਦਾ ਲੰਮਾ ਤਜਰਬਾ ਹੈ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੇ ਸਮਾਜ ਸੇਵਾ ਦੇ ਖੇਤਰ ਵਿਚ ਵੀ ਮਹੱਤਵਪੂਰਨ ਯੋਗਦਾਨ ਪਾਇਆ ਹੈ। ਉਨ੍ਹਾਂ ਦਾ ਤਜਰਬਾ, ਸਮਰਪਣ ਅਤੇ ਲੋਕਾਂ ਨਾਲ ਨੇੜਲਾ ਸਬੰਧ ਪਾਰਟੀ ਲਈ ਇਕ ਵੱਡੀ ਪੂੰਜੀ ਸਾਬਤ ਹੋਵੇਗਾ। ਉਨ੍ਹਾਂ ਦਾ ਵਿਸ਼ਾਲ ਤਜਰਬਾ ਅਤੇ ਸਥਾਨਕ ਨਾਗਰਿਕ ਮਸਲਿਆਂ ਦੀ ਡੂੰਘੀ ਸਮਝ ਚੰਡੀਗੜ੍ਹ ਵਿਚ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਦੌਰਾਨ ਪਾਰਟੀ ਲਈ ਬਹੁਤ ਲਾਹੇਵੰਦ ਸਾਬਤ ਹੋਵੇਗੀ। ਸ. ਵਿਲੀ ਨੇ ਅਸ਼ੋਕ ਸ਼ਰਮਾ ਅਤੇ ਉਨ੍ਹਾਂ ਦੇ ਸਾਰੇ ਸਮਰਥਕਾਂ ਦਾ ਸ਼੍ਰੋਮਣੀ ਅਕਾਲੀ ਦਲ ਪਰਿਵਾਰ ਵਿਚ ਸਵਾਗਤ ਕਰਦਿਆਂ ਵਿਸ਼ਵਾਸ ਪ੍ਰਗਟ ਕੀਤਾ ਕਿ ਉਹ ਸਾਰੇ ਮਿਲ ਕੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਅਤੇ ਚੰਡੀਗੜ੍ਹ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਇਕਜੁੱਟ ਹੋ ਕੇ ਕੰਮ ਕਰਨਗੇ। ਇਸ ਮੌਕੇ ਚੰਡੀਗੜ੍ਹ ਯੂਨਿਟ ਦੇ ਸੀਨੀਅਰ ਆਗੂ ਜ਼ਬਰਜੰਗ ਸਿੰਘ, ਬਲਵਿੰਦਰ ਸਿੰਘ, ਮਨਦੀਪ ਸਿੰਘ ਅਤੇ ਨਿਰਭੈ ਸਿੰਘ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਚੰਡੀਗੜ੍ਹ ਫੂਡ ਸੇਫ਼ਟੀ ਐਡਮਿਨਿਸਟਰੇਸ਼ਨ ਨੇ ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ ਮਠਿਆਈ ਨਿਰਮਾਤਾਵਾਂ ਨੂੰ ਗੁਣਵੱਤਾ ਅਤੇ ਸਫਾਈ... ਅਗਲੀ ਖ਼ਬਰ ਪੰਚਕੂਲਾ ਵਿਖੇ ਮਾਸੂਮ ਬੱਚੀ ਨਾਲ ਕੁੱਟਮਾਰ ਕਰਨ ਦੇ ਮਾਮਲੇ ’ਚ ਪਰਿਵਾਰ ਨੂੰ ਪੂਰਾ ਇਨਸਾਫ਼ ਮਿਲੇਗਾ-ਊਸ਼ਾ ਪ੍ਰਿਆਦਰਸ਼ਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।