ਪੁਨਰ ਸੁਰਜੀਤ ਅਕਾਲੀ ਦਲ ਦੇ ਅਹੁਦੇਦਾਰਾਂ ਬੇਦੀ ਤੇ ਪੰਮਾ ਵਲੋਂ ਅਸਤੀਫ਼ਾ ਦੇ ਕੇ ਚੰਦੂਮਾਜਰਾ ਦੇ ਨਾਲ ਚੱਲਣ ਦਾ ਕੀਤਾ ਐਲਾਨ
ਸ੍ਰੀ ਅਨੰਦਪੁਰ ਸਾਹਿਬ, 5 ਨਵੰਬਰ (ਜੇ ਐਸ ਨਿੱਕੂਵਾਲ)-ਪੰਜਾਬ ਦੀ ਰਾਜਨੀਤੀ ਵਿਚ ਪੰਥਕ ਏਕਤਾ ਦੀ ਲੋੜ ਨੂੰ ਮੁੱਖ ਰੱਖਦਿਆਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁਰਨ ਸੁਰਜੀਤ ਅਕਾਲੀ ਦਲ ਨਾਲ ਸੰਬੰਧਿਤ ਆਗੂਆਂ ਅਤੇ ਵਰਕਰਾਂ ਵਲੋਂ ਇਕ ਵਿਸ਼ੇਸ਼ ਮੀਟਿੰਗ ਕਰਕੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਸਮੇਤ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫ਼ੇ ਦੇਣ ਦਾ ਐਲਾਨ ਕੀਤਾ ਹੈ। ਇਸ ਮੌਕੇ ਉਨ੍ਹਾਂ ਸਪੱਸ਼ਟ ਕੀਤਾ ਕਿ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਪੰਥ ਤੇ ਪੰਜਾਬ ਦੀ ਭਲਾਈ ਲਈ ਜੋ ਵੀ ਫ਼ੈਸਲਾ ਲੈਣਗੇ, ਉਹ ਪੂਰੀ ਤਰ੍ਹਾਂ ਉਨ੍ਹਾਂ ਦੇ ਨਾਲ ਖੜ੍ਹੇ ਹੋਣਗੇ।
ਅਜੀਤ ਡੈਸਕ
06-11-2026