06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਰੰਧਾਵਾ ਵਲੋਂ ਟਾਂਗਰੀ ਪੁਲ ਨੇੜੇ ਬਣ ਰਹੀ ਸੜਕ ਦਾ ਜਾਇਜ਼ਾ

ਲਾਲੜੂ 5 ਨਵੰਬਰ (ਰਾਜਬੀਰ ਸਿੰਘ) -ਹਲਕਾ ਡੇਰਾਬੱਸੀ ਅਧੀਨ ਪੈਂਦੀ ਹੰਡੇਸਰਾ ਤੋਂ ਖੇਲਣ ਨੂੰ ਜਾਣ ਵਾਲੀ ਸੜਕ ’ਤੇ ਟਾਂਗਰੀ ਪੁਲ ਨੇੜੇ 70 ਲੱਖ ਰੁ. ਦੀ ਲਾਗਤ ਨਾਲ ਸੜਕ ਨੂੰ ਪੱਕਾ ਕਰਨ ਦਾ ਕੰਮ ਜਾਰੀ ਹੈ।

ਅਜੀਤ ਡੈਸਕ 06-11-2026
ਲਾਲੜੂ 5 ਨਵੰਬਰ (ਰਾਜਬੀਰ ਸਿੰਘ) -ਹਲਕਾ ਡੇਰਾਬੱਸੀ ਅਧੀਨ ਪੈਂਦੀ ਹੰਡੇਸਰਾ ਤੋਂ ਖੇਲਣ ਨੂੰ ਜਾਣ ਵਾਲੀ ਸੜਕ ’ਤੇ ਟਾਂਗਰੀ ਪੁਲ ਨੇੜੇ 70 ਲੱਖ ਰੁ. ਦੀ ਲਾਗਤ ਨਾਲ ਸੜਕ ਨੂੰ ਪੱਕਾ ਕਰਨ ਦਾ ਕੰਮ ਜਾਰੀ ਹੈ। ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ.) ਵਲੋਂ ਸੜਕ ’ਤੇ ਪੱਥਰ ਲਗਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਵੀ ਮੌਕੇ ’ਤੇ ਪਹੁੰਚ ਕੇ ਕੰਮ ਦੀ ਪ੍ਰਗਤੀ ਅਤੇ ਗੁਣਵੱਤਾ ਦਾ ਜਾਇਜ਼ਾ ਲਿਆ ਗਿਆ। ਵਿਧਾਇਕ ਰੰਧਾਵਾ ਨੇ ਦੱਸਿਆ ਕਿ ਬਰਸਾਤਾਂ ਅਤੇ ਹੜ੍ਹਾਂ ਦੌਰਾਨ ਟਾਂਗਰੀ ਦਰਿਆ ਨੇੜੇ ਸੜਕ ਨੂੰ ਨੁਕਸਾਨ ਪਹੁੰਚਣ ਕਾਰਨ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਵਿਚ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸ ਸਮੱਸਿਆ ਦੇ ਸਥਾਈ ਹੱਲ ਲਈ 70 ਲੱਖ ਰੁ. ਦੀ ਲਾਗਤ ਨਾਲ ਸੜਕ ਨੂੰ ਮਜ਼ਬੂਤ ਅਤੇ ਪੱਕਾ ਕਰਨ ਦਾ ਕੰਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੰਮ ਮੁਕੰਮਲ ਹੋਣ ਨਾਲ ਹੰਡੇਸਰਾ, ਖੇਲਣ ਸਮੇਤ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਆਵਾਜਾਈ ਦੀ ਬਿਹਤਰ ਸਹੂਲਤ ਮਿਲੇਗੀ ਅਤੇ ਬਰਸਾਤਾਂ ਦੌਰਾਨ ਸੜਕ ਦੇ ਨੁਕਸਾਨ ਦੀ ਸਮੱਸਿਆ ਤੋਂ ਵੀ ਰਾਹਤ ਮਿਲਣ ਦੀ ਉਮੀਦ ਹੈ। ਉਨ੍ਹਾਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਕੰਮ ਦੀ ਗੁਣਵੱਤਾ ਵੱਲ ਵਿਸ਼ੇਸ਼ ਧਿਆਨ ਦੇਣ ਅਤੇ ਨਿਯਮਿਤ ਨਿਗਰਾਨੀ ਯਕੀਨੀ ਬਣਾਉਣ ਲਈ ਕਿਹਾ। ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਹਲਕੇ ਵਿਚ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਉਪਰਾਲੇ ਕੀਤੇ ਜਾ ਰਹੇ ਹਨ।
ਪਿਛਲੀ ਖ਼ਬਰ ਕਾਂਗਰਸ ਦੀ ਸੰਗਰੂਰ ਰੈਲੀ ਨੇ ਉਡਾਈ ਵਿਰੋਧੀਆਂ ਦੀ ਨੀਂਦ-ਕੰਗ ਅਗਲੀ ਖ਼ਬਰ ਮੁਬਾਰਿਕਪੁਰ ਵਿਖੇ ਕੈਂਸਰ ਜਾਂਚ ਤੇ ਜਾਗਰੂਕਤਾ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।