07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

‘ ਗੈਂਗਸਟਰਾਂ ’ਤੇ ਵਾਰ’ ਦਾ 290ਵਾਂ ਦਿਨ ਪੰਜਾਬ ਪੁਲਿਸ ਵਲੋਂ 545 ਥਾਈਂ ਛਾਪੇਮਾਰੀ 202 ਕਾਬੂ

ਚੰਡੀਗੜ੍ਹ, 6 ਨਵੰਬਰ (ਅਜੀਤ ਬਿਊਰੋ)-ਸੂਬੇ ਵਿਚ ਚੱਲ ਰਹੀ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 290ਵੇਂ ਦਿਨ ਪੰਜਾਬ ਪੁਲਿਸ ਨੇ ਰਾਜ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਤੇ ਮੈਪ ਕੀਤੇ 545 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। 290ਵੇਂ ਦਿਨ, ਪੁਲਿਸ ਟੀਮਾਂ ਨੇ ਪੰਜ ਹਥਿਆਰਾਂ ਸਮੇਤ 202ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 82,889 ਹੋ ਗਈ ਹੈ।

ਅਜੀਤ ਡੈਸਕ 07-11-2026
ਚੰਡੀਗੜ੍ਹ, 6 ਨਵੰਬਰ (ਅਜੀਤ ਬਿਊਰੋ)-ਸੂਬੇ ਵਿਚ ਚੱਲ ਰਹੀ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 290ਵੇਂ ਦਿਨ ਪੰਜਾਬ ਪੁਲਿਸ ਨੇ ਰਾਜ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਤੇ ਮੈਪ ਕੀਤੇ 545 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। 290ਵੇਂ ਦਿਨ, ਪੁਲਿਸ ਟੀਮਾਂ ਨੇ ਪੰਜ ਹਥਿਆਰਾਂ ਸਮੇਤ 202ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 82,889 ਹੋ ਗਈ ਹੈ। ਇਸ ਤੋਂ ਇਲਾਵਾ 168 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 4 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 615ਵੇਂ ਦਿਨ ਵੀ ਜਾਰੀ ਰੱਖਦਿਆਂ 131 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 36.5 ਕਿਲੋ ਹੈਰੋਇਨ, 500 ਗ੍ਰਾਮ ਅਫ਼ੀਮ, 121 ਕਿਲੋ ਭੁੱਕੀ, 4206 ਨਸ਼ੀਲੀਆਂ ਗੋਲੀਆਂ ਤੇ 17,700 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ ਹੀ ਸਿਰਫ਼ 615 ਦਿਨਾਂ ਵਿਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁਲ ਗਿਣਤੀ 91,432 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 33 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਹੈ।
ਪਿਛਲੀ ਖ਼ਬਰ ਸੈਕਟਰ 34 ਤੇ ਸੈਕਟਰ 46 ਵਿਚ ਟਾਈਟੈਨਿਕ ਮੇਲੇ ਵਿਚ ਔਰਤਾਂ ਦੁਆਰਾ ਬਣਾਏ ਉਤਪਾਦ ਬਣੇ ਖਿੱਚ ਦਾ ਕੇਂਦਰ ਅਗਲੀ ਖ਼ਬਰ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਵਲੋਂ ਨਵਾਂਸ਼ਹਿਰ ’ਚ ਮੀਡੀਆ ਦੀ ਸਮਾਜ ’ਚ ਅਹਿਮ ਭੂਮਿਕਾ ’ਤੇ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।