08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਢੁਡਿਆਲ ਖਾਲਸਾ ਸਕੂਲ ’ਚ ਬੰਦੀ ਛੋੜ ਦਿਵਸ ਤੇ ਦੀਵਾਲੀ ਦਾ ਤਿਉਹਾਰ ਮਨਾਇਆ

ਪਟਿਆਲਾ, 7 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਢੁਡਿਆਲ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਚ ਬੰਦੀ ਛੋੜ ਦਿਵਸ ਤੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ । ਇਸ ਮੌਕੇ ਦਿਵਾਲੀ ਦੇ ਤਿਉਹਾਰ ਦੀ ਪਰੰਪਰਾ ਨੂੰ ਕਾਇਮ ਰੱਖਦੇ ਹੋਏ ਸਕੂਲ ਦੇ ਵਿਦਿਆਰਥੀਆਂ ਵਿਚ ਇਤਿਹਾਸਿਕ ਮਹੱਤਤਾ ਤੇ ਸੱਭਿਆਚਾਰਕ ਮਹੱਤਤਾ ਦਾ ਸੰਚਾਲਨ ਕਰਨ ਲਈ ਜਿੱਥੇ ਸਵੇਰ ਦੀ ਸਭਾ ਵਿਚ ਬੰਦੀ ਛੋੜ ਦਿਵਸ ਦੀ ਇਤਿਹਾਸਿਕ ਮਹੱਤਤਾ ਉੱਪਰ ਚਾਨਣਾ ਪਾਇਆ ਗਿਆ ਤੇ ਇਸ ਤੋਂ ਉਪਰੰਤ ਵਿਦਿਆਰਥੀਆਂ ਵਿਚ ਰੰਗੋਲੀ, ਮਹਿੰਦੀ,ਚਾਰਟ ਮੇਕਿੰਗ ਤੇ ਦੀਵਾ ਡੈਕੋਰੇਸ਼ਨ ਦੇ ਮੁਕਾਬਲੇ ਕਰਵਾਏ ਗਏ।

ਅਜੀਤ ਡੈਸਕ 08-11-2026
ਪਟਿਆਲਾ, 7 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਢੁਡਿਆਲ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਚ ਬੰਦੀ ਛੋੜ ਦਿਵਸ ਤੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ । ਇਸ ਮੌਕੇ ਦਿਵਾਲੀ ਦੇ ਤਿਉਹਾਰ ਦੀ ਪਰੰਪਰਾ ਨੂੰ ਕਾਇਮ ਰੱਖਦੇ ਹੋਏ ਸਕੂਲ ਦੇ ਵਿਦਿਆਰਥੀਆਂ ਵਿਚ ਇਤਿਹਾਸਿਕ ਮਹੱਤਤਾ ਤੇ ਸੱਭਿਆਚਾਰਕ ਮਹੱਤਤਾ ਦਾ ਸੰਚਾਲਨ ਕਰਨ ਲਈ ਜਿੱਥੇ ਸਵੇਰ ਦੀ ਸਭਾ ਵਿਚ ਬੰਦੀ ਛੋੜ ਦਿਵਸ ਦੀ ਇਤਿਹਾਸਿਕ ਮਹੱਤਤਾ ਉੱਪਰ ਚਾਨਣਾ ਪਾਇਆ ਗਿਆ ਤੇ ਇਸ ਤੋਂ ਉਪਰੰਤ ਵਿਦਿਆਰਥੀਆਂ ਵਿਚ ਰੰਗੋਲੀ, ਮਹਿੰਦੀ,ਚਾਰਟ ਮੇਕਿੰਗ ਤੇ ਦੀਵਾ ਡੈਕੋਰੇਸ਼ਨ ਦੇ ਮੁਕਾਬਲੇ ਕਰਵਾਏ ਗਏ। ਸਕੂਲ ਪ੍ਰਬੰਧਕ ਕਮੇਟੀ ਦੇ ਮੈਨੇਜਰ ਕਰਨੈਲ ਸਿੰਘ, ਮੈਂਬਰ ਹਰਜੀਤ ਸਿੰਘ ਸਾਹਨੀ ਤੇ ਸਕੂਲ ਪ੍ਰਿੰਸੀਪਲ ਡਾ. ਪਰਵਿੰਦਰ ਸਿੰਘ ਅਤੇ ਸਮੂਹ ਸਟਾਫ਼ ਹਾਜ਼ਰ ਸੀ। ਸਕੂਲ ਪ੍ਰਿੰਸੀਪਲ ਡਾ. ਪਰਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਇਸ ਮਹਾਨ ਪੁਰਬ ਦੀਆਂ ਸ਼ੁਭਇਛਾਵਾਂ ਵੀ ਭੇਟ ਕੀਤੀਆਂ ਤੇ ਵਿਦਿਆਰਥੀਆਂ ਨੂੰ ਗਰੀਨ ਦਿਵਾਲੀ ਮਨਾਉਣ ਦਾ ਪ੍ਰਣ ਦਿਵਾਇਆ। ਮਹਿੰਦੀ ਲਗਾਉਣ ਦੇ ਮੁਕਾਬਲੇ ਵਿਚ ਪ੍ਰਿਅੰਕਾ ਨੇ ਪਹਿਲਾ ਹਰਮਨਪ੍ਰੀਤ ਕੌਰ ਨੇ ਦੂਜਾ ਪ੍ਰਭਜੋਤ ਕੌਰ ਨੇ ਤੀਜਾ ਤੇ ਮਾਨਸੀ ਨੇ ਚੌਥਾ ਸਥਾਨ ਪ੍ਰਾਪਤ ਕੀਤਾ। ਰੰਗੋਲੀ ਮੁਕਾਬਲੇ ਵਿਚ ਆਸਮਾ ਨੇ ਪਹਿਲਾ ਮਹਿਤਾਬ ਨੇ ਦੂਜਾ ਮਨਸੀਰਤ ਕੌਰ ਨੇ ਤੀਜਾ ਤੇ ਪਲਕ ਨੇ ਚੌਥਾ ਸਥਾਨ ਪ੍ਰਾਪਤ ਕੀਤਾ। ਚਾਰਟ ਮੇਕਿੰਗ ਵਿਚ ਸ਼ਭਨਮ ਨੇ ਪਹਿਲਾ ਭਾਵਨਾ ਨੇ ਦੂਜਾ ਪ੍ਰਿਆ ਨੇ ਤੀਜਾ ਤੇ ਮਾਨਵ ਨੇ ਚੌਥਾ ਸਥਾਨ ਪ੍ਰਾਪਤ ਕੀਤਾ।
ਪਿਛਲੀ ਖ਼ਬਰ ਜ਼ਮੀਨ ਐਕੁਆਇਰ ਕਰਨ ਲਈ ਗਮਾਡਾ ਅਧਿਕਾਰੀਆਂ ਨੇ 8 ਪਿੰਡਾਂ ਦੇ ਕਿਸਾਨਾਂ ਦੇ ਸੁਣੇ ਇਤਰਾਜ਼ ਅਗਲੀ ਖ਼ਬਰ ਲਗਾਤਾਰ ਚੌਥੇ ਸਾਲ ਬਲਾਕ ਪਟਿਆਲਾ-2 ਨੇ ਜਿੱਤੀ ਓਵਰਆਲ ਟਰਾਫੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।