ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ- ਬਲਤੇਜ ਪੰਨੂ
ਚੰਡੀਗੜ੍ਹ, 9 ਨਵੰਬਰ (ਅਜੀਤ ਬਿਊਰੋ)- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਵਲੋਂ ਪੰਜਾਬ ਦੇ ਕਿਸਾਨਾਂ ਨੂੰ ਪ੍ਰਦੂਸ਼ਣ ਦੇ ਨਾਂਅ ’ਤੇ ਲਗਾਤਾਰ ਨਿਸ਼ਾਨਾ ਬਣਾਉਣ ਅਤੇ ਬਦਨਾਮ ਕਰਨ ਲਈ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਜੇ ਝੋਨੇ ਦੀ ਵਾਢੀ ਸ਼ੁਰੂ ਵੀ ਨਹੀਂ ਹੋਈ ਸੀ, ਉਦੋਂ ਤੋਂ ਹੀ ਦਿੱਲੀ ਦੇ ਭਾਜਪਾ ਨੇਤਾਵਾਂ ਨੇ ਇਕੋ ਰਾਗ ਅਲਾਪਣਾ ਸ਼ੁਰੂ ਕਰ ਦਿੱਤਾ ਸੀ ਕਿ ਦਿੱਲੀ ਵਿਚ ਧੂੰਆਂ ਪੰਜਾਬ ਤੋਂ ਆ ਰਿਹਾ ਹੈ।
ਅਜੀਤ ਡੈਸਕ
10-11-2026