10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਚੰਡੀਗੜ੍ਹ ’ ਚ ਪੁਲਿਸ ਦੇ ਹੁਕਮਾਂ ਦੀਆਂ ਉੱਡੀਆਂ ...

( ਸਫ਼ਾ 7 ਦੀ ਬਾਕੀ ) ਸੰਬੰਧੀ ਸਮੇਂ ਦੀ ਪਾਲਣਾ ਲਈ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਜਾਂਦੀਆਂ ਹਨ। ਇਸ ਦੇ ਬਾਵਜੂਦ ਜੇਕਰ ਲੋਕ ਇਨ੍ਹਾਂ ਹੁਕਮਾਂ ਨੂੰ ਅਣਗੌਲਿਆ ਕਰਦੇ ਹਨ ਤਾਂ ਇਸ ਨਾਲ ਨਾ ਸਿਰਫ਼ ਪ੍ਰਸ਼ਾਸਨਿਕ ਪ੍ਰਬੰਧਾਂ ਦੀ ਪ੍ਰਭਾਵਸ਼ੀਲਤਾ ’ਤੇ ਸਵਾਲ ਉੱਠਦੇ ਹਨ, ਸਗੋਂ ਭਵਿੱਖ ਵਿਚ ਜਾਰੀ ਹੋਣ ਵਾਲੇ ਅਜਿਹੇ ਹੁਕਮਾਂ ਪ੍ਰਤੀ ਲੋਕਾਂ ਦੀ ਗੰਭੀਰਤਾ ਵੀ ਘਟ ਸਕਦੀ ਹੈ।

ਅਜੀਤ ਡੈਸਕ 10-11-2026
( ਸਫ਼ਾ 7 ਦੀ ਬਾਕੀ ) ਸੰਬੰਧੀ ਸਮੇਂ ਦੀ ਪਾਲਣਾ ਲਈ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਜਾਂਦੀਆਂ ਹਨ। ਇਸ ਦੇ ਬਾਵਜੂਦ ਜੇਕਰ ਲੋਕ ਇਨ੍ਹਾਂ ਹੁਕਮਾਂ ਨੂੰ ਅਣਗੌਲਿਆ ਕਰਦੇ ਹਨ ਤਾਂ ਇਸ ਨਾਲ ਨਾ ਸਿਰਫ਼ ਪ੍ਰਸ਼ਾਸਨਿਕ ਪ੍ਰਬੰਧਾਂ ਦੀ ਪ੍ਰਭਾਵਸ਼ੀਲਤਾ ’ਤੇ ਸਵਾਲ ਉੱਠਦੇ ਹਨ, ਸਗੋਂ ਭਵਿੱਖ ਵਿਚ ਜਾਰੀ ਹੋਣ ਵਾਲੇ ਅਜਿਹੇ ਹੁਕਮਾਂ ਪ੍ਰਤੀ ਲੋਕਾਂ ਦੀ ਗੰਭੀਰਤਾ ਵੀ ਘਟ ਸਕਦੀ ਹੈ। ਕੋਈ ਮਾਮਲਾ ਦਰਜ ਨਾ ਹੋਣਾ ਵੀ ਚਰਚਾ ਦਾ ਵਿਸ਼ਾ ਦੇਰ ਰਾਤ ਤੱਕ ਪਟਾਕੇ ਚੱਲਣ ਦੇ ਬਾਵਜੂਦ ਚੰਡੀਗੜ੍ਹ ਪੁਲਿਸ ਵਲੋਂ ਇਸ ਸੰਬੰਧੀ ਕੋਈ ਮਾਮਲਾ ਦਰਜ ਨਾ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਨਾ ਆਉਣਾ ਵੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਸਵਾਲ ਇਹ ਹੈ ਕਿ ਕੀ ਪੁਲਿਸ ਵਲੋਂ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਸਿਰਫ਼ ਅਪੀਲਾਂ ਅਤੇ ਹਦਾਇਤਾਂ ਤੱਕ ਹੀ ਸੀਮਤ ਰੱਖਿਆ ਗਿਆ ਜਾਂ ਫਿਰ ਮੌਕੇ ’ਤੇ ਕਾਰਵਾਈ ਕਰਨ ਲਈ ਕੋਈ ਵਿਸ਼ੇਸ਼ ਰਣਨੀਤੀ ਨਹੀਂ ਅਪਣਾਈ ਗਈ? ਜੇਕਰ ਪੁਲਿਸ ਵਲੋਂ ਦੋ ਘੰਟਿਆਂ ਦੀ ਸਮਾਂ-ਸੀਮਾ ਤੈਅ ਕੀਤੀ ਗਈ ਸੀ ਤਾਂ ਇਸ ਤੋਂ ਬਾਅਦ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਨਿਗਰਾਨੀ ਵੀ ਉਸੇ ਅਨੁਸਾਰ ਹੋਣੀ ਚਾਹੀਦੀ ਸੀ। ਪ੍ਰਦੂਸ਼ਣ ਦੇ ਮੁੱਦੇ ’ ਤੇ ਸਿਰਫ਼ ਜਾਗਰੂਕਤਾ ਮੁਹਿੰਮਾਂ ਕਾਫ਼ੀ ਨਹੀਂ ਦੀਵਾਲੀ ਤੋਂ ਪਹਿਲਾਂ ਵਾਤਾਵਰਨ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਵੱਖ-ਵੱਖ ਪੱਧਰਾਂ ’ਤੇ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾਂਦੀਆਂ ਹਨ। ਲੋਕਾਂ ਨੂੰ ਘੱਟ ਪ੍ਰਦੂਸ਼ਣ ਫੈਲਾਉਣ ਵਾਲੇ ਪਟਾਕਿਆਂ ਦੀ ਵਰਤੋਂ ਕਰਨ ਤੇ ਨਿਰਧਾਰਿਤ ਸਮੇਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ। ਸਕੂਲਾਂ, ਸਮਾਜਿਕ ਸੰਸਥਾਵਾਂ ਅਤੇ ਪ੍ਰਸ਼ਾਸਨ ਵਲੋਂ ਵੀ ਇਸ ਸੰਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾਂਦਾ ਹੈ ਪਰ ਜਦੋਂ ਜ਼ਮੀਨੀ ਪੱਧਰ ’ਤੇ ਨਿਯਮਾਂ ਦੀ ਪਾਲਣਾ ਨਹੀਂ ਹੁੰਦੀ ਤਾਂ ਅਜਿਹੀਆਂ ਮੁਹਿੰਮਾਂ ਦਾ ਮਕਸਦ ਵੀ ਅਧੂਰਾ ਰਹਿ ਜਾਂਦਾ ਹੈ। ਪਟਾਕਿਆਂ ਨਾਲ ਨਿਕਲਣ ਵਾਲਾ ਧੂੰਆਂ ਤੇ ਬਰੀਕ ਕਣ ਹਵਾ ਦੀ ਗੁਣਵੱਤਾ ਨੂੰ ਪ੍ਰਭਾਵਿਤ ਕਰਦੇ ਹਨ। ਇਸ ਦਾ ਅਸਰ ਸਾਹ ਦੀਆਂ ਸਮੱਸਿਆਵਾਂ ਤੋਂ ਪੀੜਤ ਲੋਕਾਂ, ਬੱਚਿਆਂ ਅਤੇ ਬਜ਼ੁਰਗਾਂ ’ਤੇ ਵਧੇਰੇ ਪੈ ਸਕਦਾ ਹੈ। ਇਸ ਤੋਂ ਇਲਾਵਾ ਦੇਰ ਰਾਤ ਤੱਕ ਹੋਣ ਵਾਲਾ ਸ਼ੋਰ ਵੀ ਨੀਂਦ ਤੇ ਮਾਨਸਿਕ ਸਕੂਨ ਵਿਚ ਵਿਘਨ ਪਾਉਂਦਾ ਹੈ। ਆਮ ਲੋਕਾਂ ਤੋਂ ਉਮੀਦ , ਪਰ ਹੁਕਮ ਲਾਗੂ ਕਰਵਾਉਣ ਦੀ ਜ਼ਿੰਮੇਵਾਰੀ ਕਿਸ ਦੀ ? ਇਹ ਮਾਮਲਾ ਸਿਰਫ਼ ਦੀਵਾਲੀ ਦੀ ਇਕ ਰਾਤ ਤੱਕ ਸੀਮਤ ਨਹੀਂ ਰਹਿਣਾ ਚਾਹੀਦਾ। ਇਹ ਸ਼ਹਿਰ ’ਚ ਕਾਨੂੰਨ ਦੀ ਪਾਲਣਾ ਕਰਵਾਉਣ ਵਾਲੀ ਵਿਵਸਥਾ ਦੀ ਜਵਾਬਦੇਹੀ ਨਾਲ ਵੀ ਜੁੜਿਆ ਹੋਇਆ ਹੈ। ਜੇਕਰ ਆਮ ਨਾਗਰਿਕਾਂ ਨੂੰ ਨਿਯਮਾਂ ਦੀ ਪਾਲਣਾ ਕਰਨ ਲਈ ਕਿਹਾ ਜਾਂਦਾ ਹੈ ਤਾਂ ਉਨ੍ਹਾਂ ਦੀ ਉਲੰਘਣਾ ਹੋਣ ’ਤੇ ਕਾਰਵਾਈ ਵੀ ਨਜ਼ਰ ਆਉਣੀ ਚਾਹੀਦੀ ਹੈ। ਚੰਡੀਗੜ੍ਹ ਵਰਗੇ ਯੋਜਨਾਬੱਧ ਤੇ ਸੁੰਦਰ ਸ਼ਹਿਰ ਵਿਚ ਜਨਤਕ ਨਿਯਮਾਂ ਦੀ ਪਾਲਣਾ ਸਿਰਫ਼ ਸਰਕਾਰੀ ਹੁਕਮਾਂ ਨਾਲ ਨਹੀਂ, ਸਗੋਂ ਲੋਕਾਂ ਦੀ ਜ਼ਿੰਮੇਵਾਰੀ ਅਤੇ ਪ੍ਰਸ਼ਾਸਨ ਦੀ ਸਖ਼ਤੀ ਨਾਲ ਹੀ ਯਕੀਨੀ ਬਣਾਈ ਜਾ ਸਕਦੀ ਹੈ। ਦੀਵਾਲੀ ਦੀ ਰਾਤ ਸਾਹਮਣੇ ਆਈ ਤਸਵੀਰ ਨੇ ਇਹ ਸੋਚਣ ਲਈ ਮਜਬੂਰ ਕਰ ਦਿੱਤਾ ਹੈ ਕਿ ਜੇਕਰ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਹੀ ਨਹੀਂ ਹੋਣੀ ਤਾਂ ਫਿਰ ਹੁਕਮ ਜਾਰੀ ਕਰਨ ਦਾ ਕੀ ਲਾਭ? ਆਖ਼ਰਕਾਰ ਸਵਾਲ ਇਹੀ ਹੈ ਕਿ ਚੰਡੀਗੜ੍ਹ ਵਿਚ ਕਾਨੂੰਨ ਸਭ ਲਈ ਇਕੋ ਜਿਹਾ ਹੈ ਜਾਂ ਹਰ ਕੋਈ ਆਪਣੀ ਸਹੂਲਤ ਅਨੁਸਾਰ ਨਿਯਮਾਂ ਦੀ ਵਿਆਖਿਆ ਕਰਨ ਲਈ ਆਜ਼ਾਦ ਹੈ? ਦੀਵਾਲੀ ਦੀ ਰਾਤ ਰਾਤ 1 ਵਜੇ ਤੱਕ ਚੱਲਦੀ ਰਹੀ ਆਤਿਸ਼ਬਾਜ਼ੀ ਨੇ ’ਸਾਡੇ ਆਪਣੇ ਰੂਲ, ਸਾਡੇ ਆਪਣੇ ਅਸੂਲ’ ਵਾਲੀ ਕਹਾਵਤ ਨੂੰ ਇਕ ਵਾਰ ਫਿਰ ਚਰਚਾ ਵਿਚ ਲਿਆ ਦਿੱਤਾ ਹੈ।
ਪਿਛਲੀ ਖ਼ਬਰ ਗ੍ਰੀਨ ਦੀਵਾਲੀ ਦੇ ਰਾਹ ’ ਤੇ ਚੰਡੀਗੜ੍ਹ ਨੇ ਕਾਇਮ ਕੀਤੀ ਨਵੀਂ ਮਿਸਾਲ ਅਗਲੀ ਖ਼ਬਰ ਦੀਵਾਲੀ ਦੀ ਰਾਤ ਪਟਾਕਿਆਂ ਨੇ ਮਚਾਈ ਤਬਾਹੀ ਪੰਚਕੂਲਾ ’ਚ 40 ਤੋਂ ਵੱਧ ਲੋਕ ਝੁਲਸੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।