10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

‘ ਪੰਜਾਬੀ ਮਾਹ -2026’ ਤਹਿਤ ਪ੍ਰੋ . ਹਰਪਾਲ ਸਿੰਘ ਪੰਨੂ ਨਾਲ ਰੂਬਰੂ ਸਮਾਗਮ ਕਰਵਾਇਆ

ਐੱਸ. ਏ.

ਕੁਰਾਲੀ ਵਿਖੇ ਦੀਵਾਲੀ ਮੌਕੇ ਆਪਣੇ ਘਰ ਨੂੰ ਰੰਗੋਲੀ ਨਾਲ ਸਜਾਉਂਦੀਆਂ ਹੋਈਆਂ ਮੁਟਿਆਰਾਂ। ਤਸਵੀਰ : ਹਰਪ੍ਰੀਤ ਸਿੰਘ 10-11-2026
ਐੱਸ. ਏ. ਐੱਸ. ਨਗਰ, 9 ਨਵੰਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਸਰਕਾਰ ਦੀ ਯੋਗ ਰਹਿਨੁਮਾਈ ਅਤੇ ਭਾਸ਼ਾ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਮੁਹਾਲੀ ਵਲੋਂ ‘ਪੰਜਾਬੀ ਮਾਹ-2026’ ਸਮਾਗਮਾਂ ਦੀ ਲੜੀ ਤਹਿਤ ‘ਰੂਬਰੂ’ ਸਮਾਗਮ ਕਰਵਾਇਆ। ਸਮਾਗਮ ‘ਚ ਉੱਘੇ ਵਿਦਵਾਨ ਪ੍ਰੋ. ਹਰਪਾਲ ਸਿੰਘ ਪੰਨੂ ਨੇ ਬਤੌਰ ਮੁੱਖ ਬੁਲਾਰੇ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਮੌਕੇ ਖੋਜ ਅਫ਼ਸਰ ਡਾ. ਦਰਸ਼ਨ ਕੌਰ ਨੇ ਸਮੂਹ ਹਾਜ਼ਰੀਨਾਂ ਨੂੰ ਜੀ ਆਇਆ ਆਖਦਿਆਂ ਕਿਹਾ ਕਿ ਪੰਜਾਬੀ ਮਾਹ ਮਨਾਉਣ ਦਾ ਉਦੇਸ਼ ਕੇਵਲ ਪੰਜਾਬੀ ਭਾਸ਼ਾ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਨਹੀਂ, ਸਗੋਂ ਪੰਜਾਬੀ ਸਾਹਿਤ ਅਤੇ ਸੱਭਿਆਚਾਰ ਦੀਆਂ ਅਮੀਰ ਪ੍ਰੰਪਰਾਵਾਂ ਨਾਲ ਨਵੀਂ ਪੀੜ੍ਹੀ ਦੀ ਸਾਂਝ ਨੂੰ ਹੋਰ ਮਜ਼ਬੂਤ ਕਰਨਾ ਹੈ। ਇਸ ਤੋਂ ਬਾਅਦ ਮੁੱਖ ਬੁਲਾਰੇ ਪ੍ਰੋ. ਹਰਪਾਲ ਸਿੰਘ ਪੰਨੂ ਨੇ ਸ੍ਰੋਤਿਆਂ ਦੇ ਰੂਬਰੂ ਹੁੰਦਿਆਂ ਆਪਣੇ ਵਿਚਾਰਾਂ ਤੇ ਅਨੁਭਵਾਂ ਦੀ ਸਾਂਝ ਪਾਈ। ਉਨ੍ਹਾਂ ਪੰਜਾਬੀ ਭਾਸ਼ਾ, ਸਾਹਿਤ, ਇਤਿਹਾਸ, ਦਰਸ਼ਨ ਅਤੇ ਸਿੱਖ-ਚਿੰਤਨ ਨਾਲ ਜੁੜੇ ਵੱਖ-ਵੱਖ ਪਹਿਲੂਆਂ ਬਾਰੇ ਵਿਸਥਾਰ ਸਹਿਤ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਭਾਸ਼ਾ ਕਿਸੇ ਵੀ ਕੌਮ ਦੇ ਸੱਭਿਆਚਾਰਕ ਵਿਰਸੇ ਦਾ ਅਹਿਮ ਆਧਾਰ ਹੁੰਦੀ ਹੈ। ਆਪਣੀ ਮਾਤ-ਭਾਸ਼ਾ ਨਾਲ ਜੁੜੇ ਰਹਿਣ ਲਈ ਇਸ ਦੇ ਸਾਹਿਤ, ਇਤਿਹਾਸ ਤੇ ਗਿਆਨ-ਪ੍ਰੰਪਰਾਵਾਂ ਦਾ ਅਧਿਐਨ ਕਰਨਾ ਬੇਹੱਦ ਜ਼ਰੂਰੀ ਹੈ।ਇਸ ਮੌਕੇ ਹਾਜ਼ਰ ਸਾਹਿਤ-ਪ੍ਰੇਮੀਆਂ, ਵਿਦਵਾਨਾਂ, ਅਧਿਆਪਕਾਂ ਤੇ ਵਿਦਿਆਰਥੀਆਂ ਨੇ ਸਵਾਲ-ਜਵਾਬ ਸੈਸ਼ਨ ਦੌਰਾਨ ਮੁੱਖ ਬੁਲਾਰੇ ਨਾਲ ਵਿਚਾਰਾਂ ਦਾ ਖੁੱਲ੍ਹਾ ਆਦਾਨ-ਪ੍ਰਦਾਨ ਕੀਤਾ। ਇਸੇ ਦੌਰਾਨ ਜ਼ਿਲ੍ਹਾ ਭਾਸ਼ਾ ਦਫ਼ਤਰ ਵਲੋਂ ਪ੍ਰੋ. ਹਰਪਾਲ ਸਿੰਘ ਪੰਨੂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ। ਸਮਾਗਮ ਦੇ ਅੰਤ ‘ਚ ਡਾ. ਦਰਸ਼ਨ ਕੌਰ ਨੇ ਹਾਜ਼ਰ ਮਹਿਮਾਨਾਂ ਤੇ ਸ੍ਰੋਤਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਮੰਚ ਦਾ ਸੰਚਾਲਨ ਦਿਲਪ੍ਰੀਤ ਵਲੋਂ ਕੀਤਾ। ਇਸ ਮੌਕੇ ਜ਼ਿਲ੍ਹਾ ਭਾਸ਼ਾ ਦਫ਼ਤਰ ਵਲੋਂ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ। ਇਸ ਮੌਕੇ ਕੇ. ਐੱਸ. ਗੁਰੂ (ਸੇਵਾ-ਮੁਕਤ ਆਈ. ਏ. ਐੱਸ.), ਪ੍ਰੋ. ਕੇਵਲਜੀਤ ਸਿੰਘ ‘ਕੰਵਲ’, ਮਨਦੀਪ ਰਿੰਪੀ, ਜਗਤਾਰ ਸਿੰਘ ਜੋਗ, ਐਡਵੋਕੇਟ ਪਰਮਿੰਦਰ ਸਿੰਘ ਗਿੱਲ, ਸੁਰਜੀਤ ਸੁਮਨ, ਦਿਲਾਵਰ ਸਿੰਘ, ਡਾ. ਜਗਮੋਹਨ ਸਿੰਘ, ਬਲਜੀਤ ਕੌਰ ਬੁੱਟਰ, ਅਮਰਜੀਤ ਸਿੰਘ ਧਨੋਆ, ਹਰਜਿੰਦਰ ਕੌਰ ਧਨੋਆ, ਧਰਮਿੰਦਰ ਸਿੰਘ, ਤਰਲੋਚਨ ਸਿੰਘ, ਲਖਵੀਕ ਸਿੰਘ, ਬਲਵਿੰਦਰ ਸਿੰਘ ਢਿੱਲੋਂ, ਮਨਜੀਤਪਾਲ ਸਿੰਘ, ਗੁਰਚਰਨ ਸਿੰਘ, ਜਤਿੰਦਰਪਾਲ ਸਿੰਘ, ਸੁਨੀਲਮ ਮੰਡ ਤੇ ਮਨਜੀਤ ਸਿੰਘ ਸਮੇਤ ਸਟੈਨੋਗ੍ਰਾਫੀ ਦੇ ਸਿਖਿਆਰਥੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਛੱਤ ਵਿਖੇ ਸ਼ਰਧਾ ਨਾਲ ਮਨਾਇਆ ਭਗਵਾਨ ਸ੍ਰੀ ਵਿਸ਼ਵਕਰਮਾ ਜੀ ਦਾ ਪ੍ਰਗਟ ਦਿਹਾੜਾ ਵਿਧਾਇਕ ਰੰਧਾਵਾ ਨੇ ਮੰਦਰ ਵਿਖੇ ਨਤਮਸਤ... ਅਗਲੀ ਖ਼ਬਰ ਗ੍ਰੀਨ ਦੀਵਾਲੀ ਦੇ ਰਾਹ ’ ਤੇ ਚੰਡੀਗੜ੍ਹ ਨੇ ਕਾਇਮ ਕੀਤੀ ਨਵੀਂ ਮਿਸਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।