10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਸ . ਅਮਰੀਕ ਸਿੰਘ ਤਹਿਸੀਲਦਾਰ ਫਾਊਂਡੇਸ਼ਨ ਨੇ ਸਨਮਾਨ ਸਮਾਰੋਹ ਕਰਵਾਇਆ

ਐੱਸ. ਏ.

ਅਜੀਤ ਡੈਸਕ 10-11-2026
ਐੱਸ. ਏ. ਐੱਸ. ਨਗਰ, 9 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸ. ਅਮਰੀਕ ਸਿੰਘ ਤਹਿਸੀਲਦਾਰ ਫਾਊਂਡੇਸ਼ਨ ਵਲੋਂ ਉਨ੍ਹਾਂ ਦੇ 91 ਜਨਮ ਦਿਨ ਮੌਕੇ ਸਕੂਲ ਆਫ਼ ਐਮੀਨੈਂਸ ਫੇਜ਼-11 ਮੁਹਾਲੀ ਵਿਖੇ ਸਨਮਾਨ ਸਮਾਰੋਹ ਕਰਵਾਇਆ। ਸਨਮਾਨ ਸਮਾਰੋਹ ਮੌਕੇ ਸਭ ਤੋਂ ਪਹਿਲਾਂ ਫਾਊਂਡੇਸ਼ਨ ਦੇ ਪ੍ਰਧਾਨ ਕੌਂਸਲਰ ਅਮਰਜੀਤ ਸਿੰਘ ਨੇ ਫਾਊਂਡੇਸ਼ਨ ਵਲੋਂ ਸਾਲ ਵਿਚ ਕੀਤੀਆਂ ਕੀਤੀਆਂ ਗਈਆਂ ਗਤੀਵਿਧੀਆਂ ‘ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਇਸ ਸਾਲ ਸਰਕਾਰੀ ਹਾਈ ਸਕੂਲ ਦਫ਼ਰਪੁਰ (ਡੇਰਾਬੱਸੀ) ਦੀ ਸਾਇੰਸ ਅਧਿਆਪਕਾ ਡੋਲੀ ਨੂੰ ਪ੍ਰਿੰਸੀਪਲ ਭਰਪੂਰ ਸਿੰਘ ਪੁਰਸਕਾਰ ਤੇ ਸਕੂਲ ਆਫ਼ ਐਮੀਨੈਂਸ ਫੇਜ਼-3ਬੀ1 ਮੁਹਾਲੀ ਦੀ ਅਧਿਆਪਕਾਂ ਕੰਵਲਨੈਨ ਕੌਰ ਨੂੰ ਕੌਂਸਲਰ ਅਮਰੀਕ ਸਿੰਘ ਤਹਿਸੀਲਦਾਰ ਯਾਦਗਾਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ। ਇਸੇ ਦੌਰਾਨ ਸਨਮਾਨ ਸਮਾਰੋਹ ਦੇ ਮੁੱਖ ਬੁਲਾਰੇ ਡਾ. ਖੁਸ਼ਵਿੰਦਰ ਕੁਮਾਰ ਨੇ ਆਪਣੇ ਸੰਬੋਧਨ ਵਿਚ ਹਾਜ਼ਰ ਵਿਦਿਆਰਥੀਆਂ ਤੇ ਸਰੋਤਿਆਂ ਨੂੰ ਸੋਸ਼ਲ ਮੀਡੀਆ ਦੀ ਬੇਲੋੜੀ ਵਰਤੋਂ ਤੋਂ ਪ੍ਰਹੇਜ਼ ਕਰਨ ਦੀ ਅਪੀਲ ਕੀਤੀ, ਜਦਕਿ ਲਲਿਤ ਘਈ ਨੇ ਦੱਸਿਆ ਕਿ ਸੰਸਥਾ ਵਲੋਂ ਇਸ ਸਮਾਗਮ ਵਿਚ ਬੋਰਡ ਦੀਆਂ 5ਵੀਂ, 8ਵੀਂ, 10ਵੀਂ ਤੇ 12ਵੀਂ ਕਲਾਸਾਂ ਵਿਚ ਪਹਿਲੇ, ਦੂਜੇ, ਅਤੇ ਤੀਜੇ ਸਥਾਨ ‘ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਅਤੇ ਲੋੜਵੰਦ ਵਿਦਿਆਰਥੀਆਂ ਨੂੰ ਸਾਈਕਲ ਤਕਸੀਮ ਕੀਤੇ ਗਏ। ਇਸ ਤੋਂ ਇਲਾਵਾ ਫਾਊਂਡੇਸ਼ਨ ਵਲੋਂ ਕਮਜ਼ੋਰ ਨਜ਼ਰ ਵਾਲੀਆਂ ਅਡਾਪਟ ਕੀਤੀਆਂ ਦੋ ਸਕੀਆਂ ਭੈਣਾਂ ਜਸਵਿੰਦਰ ਕੌਰ ਅਤੇ ਮਨਪ੍ਰੀਤ ਕੌਰ ਨੂੰ ਇਸ ਸਾਲ ਸ਼ਾਨਦਾਰ ਅੰਕ ਲੈ ਕੇ 12ਵੀਂ ਸ਼੍ਰੇਣੀ ਪਾਸ ਕਰਨ ਬਦਲੇ ਉਚੇਚੇ ਤੌਰ ‘ਤੇ ਸਨਮਾਨਿਤ ਕੀਤਾ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰੇਮ ਕੁਮਾਰ ਮਿੱਤਲ, ਪ੍ਰਿੰ. ਜਸਪ੍ਰੀਤ ਕੌਰ, ਚੇਅਰਮੈਨ ਅਮਨਦੀਪ ਸਿੰਘ ਮਾਂਗਟ, ਕੌਂਸਲਰ ਪਰਮਜੀਤ ਸਿੰਘ ਕਾਹਲੋਂ, ਸੁਖਵਿੰਦਰ ਸਿੰਘ ਬਰਨਾਲਾ, ਕਰਨਲ ਰਘਬੀਰ ਸਿੰਘ ਸ਼ਾਹ, ਜਸਵਿੰਦਰ ਕੌਰ, ਜੋਆਇਦੀਪ ਦਾਸ ਗੁਪਤਾ, ਜਗਦੀਸ਼ ਸਿੰਘ ਸਰਾਓ ਪ੍ਰਧਾਨ ਤੇ ਰਾਕੇਸ਼ ਪਾਠਕ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਹਿਰ ਦੇ ਪਤਵੰਤੇ ਅਤੇ ਅਧਿਆਪਕ ਹਾਜ਼ਰ ਸਨ। ਸਮਾਗਮ ਦੌਰਾਨ ਸਟੇਜ ਸਕੱਤਰ ਦੀ ਜ਼ਿੰਮੇਵਾਰੀ ਬਲਿੰਦਰ ਸਿੰਘ ਵਲੋਂ ਨਿਭਾਈ ਗਈ।
ਪਿਛਲੀ ਖ਼ਬਰ ਜ਼ਿਲ੍ਹਾ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਗੁਜਰਾਲ ਤੇ ਪਤਨੀ ਰਵਿੰਦਰ ਕੌਰ ਗੁਜਰਾਲ ਸੈਂਕੜੇ ਸਮਰਥਕਾਂ ਸਮੇਤ ਅਕਾਲ... ਅਗਲੀ ਖ਼ਬਰ ਪਲਸੌਰਾ ਵਿਖੇ ਸ੍ਰੀ ਵਿਸ਼ਵਕਰਮਾ ਦਾ ਪੂਜਾ ਦਿਵਸ ਧੂਮ - ਧਾਮ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।