11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਸਨਾਤਨ ਧਰਮ ਮੰਦਰ ਦੇ ਬਾਹਰ ਹੁਣ ਨਜ਼ਰ ਆਵੇਗੀ ਸੁੰਦਰਤਾ ਤੇ ਸੁਚੱਜੇ ਪ੍ਰਬੰਧਾਂ ਦੀ ਝਲਕ-ਕੌਂਸਲਰ ਗਾਬੀ

ਚੰਡੀਗੜ੍ਹ, 10 ਨਵੰਬਰ (ਸੰਦੀਪ ਕੁਮਾਰ ਮਾਹਨਾ)-ਸੈਕਟਰ-45 ਸਥਿਤ ਸ੍ਰੀ ਸਨਾਤਨ ਧਰਮ ਮੰਦਰ ਦੇ ਬਾਹਰ ਪਈ ਖ਼ਾਲੀ ਥਾਂ ਦਾ ਨਵੀਨੀਕਰਨ ਕਰਕੇ ਇਸ ਨੂੰ ਸੁੰਦਰ ਅਤੇ ਸੁਚੱਜਾ ਰੂਪ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਮੰਦਿਰ ਦੀ ਪਾਰਕਿੰਗ ਨੂੰ ਵੀ ਪੱਕਾ ਕੀਤਾ ਜਾਵੇਗਾ, ਜਿਸ ਨਾਲ ਮੰਦਰ ਆਉਣ ਵਾਲੇ ਸ਼ਰਧਾਲੂਆਂ ਤੇ ਇਲਾਕਾ ਵਾਸੀਆਂ ਨੂੰ ਵੱਡੀ ਸਹੂਲਤ ਮਿਲੇਗੀ।

ਅਜੀਤ ਡੈਸਕ 11-11-2026
ਚੰਡੀਗੜ੍ਹ, 10 ਨਵੰਬਰ (ਸੰਦੀਪ ਕੁਮਾਰ ਮਾਹਨਾ)-ਸੈਕਟਰ-45 ਸਥਿਤ ਸ੍ਰੀ ਸਨਾਤਨ ਧਰਮ ਮੰਦਰ ਦੇ ਬਾਹਰ ਪਈ ਖ਼ਾਲੀ ਥਾਂ ਦਾ ਨਵੀਨੀਕਰਨ ਕਰਕੇ ਇਸ ਨੂੰ ਸੁੰਦਰ ਅਤੇ ਸੁਚੱਜਾ ਰੂਪ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਮੰਦਿਰ ਦੀ ਪਾਰਕਿੰਗ ਨੂੰ ਵੀ ਪੱਕਾ ਕੀਤਾ ਜਾਵੇਗਾ, ਜਿਸ ਨਾਲ ਮੰਦਰ ਆਉਣ ਵਾਲੇ ਸ਼ਰਧਾਲੂਆਂ ਤੇ ਇਲਾਕਾ ਵਾਸੀਆਂ ਨੂੰ ਵੱਡੀ ਸਹੂਲਤ ਮਿਲੇਗੀ। ਕੌਂਸਲਰ ਗੁਰਪ੍ਰੀਤ ਸਿੰਘ ਗਾਬੀ ਨੇ ਮੰਗਲਵਾਰ ਨੂੰ ਮੰਦਰ ਕਮੇਟੀ ਦੇ ਪ੍ਰਧਾਨ ਹਰਸ਼ ਕੁਮਾਰ ਤੇ ਹੋਰ ਅਹੁਦੇਦਾਰਾਂ ਦੀ ਮੌਜੂਦਗੀ ਵਿਚ ਇਨ੍ਹਾਂ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ। ਗਾਬੀ ਨੇ ਕਿਹਾ ਕਿ ਇਸ ਵਿਕਾਸ ਕਾਰਜ਼ ਤਹਿਤ ਮੰਦਰ ਦੇ ਸਾਹਮਣੇ ਵਾਲੀ ਖ਼ਾਲੀ ਥਾਂ ’ਤੇ ਨਵੀਆਂ ਟਾਈਲਾਂ ਲਗਾਈਆਂ ਜਾਣਗੀਆਂ, ਜਦਕਿ ਪਾਰਕਿੰਗ ਵਾਲੇ ਸਥਾਨ ਨੂੰ ਪੱਕਾ ਕੀਤਾ ਜਾਵੇਗਾ। ਇਸ ਨਾਲ ਮੰਦਰ ਦੇ ਬਾਹਰ ਆਉਣ-ਜਾਣ ਵਾਲੇ ਰਸਤੇ ਨੂੰ ਵੀ ਵਧੇਰੇ ਸੁਚੱਜਾ ਬਣਾਉਣ ’ਚ ਮਦਦ ਮਿਲੇਗੀ। ਮੰਦਰ ’ਚ ਰੋਜ਼ਾਨਾ ਵੱਡੀ ਗਿਣਤੀ ਵਿਚ ਸ਼ਰਧਾਲੂ ਪੂਜਾ-ਪਾਠ ਤੇ ਧਾਰਮਿਕ ਤੇ ਹੋਰ ਸਮਾਗਮਾਂ ਵਿਚ ਸ਼ਮੂਲੀਅਤ ਲਈ ਪਹੁੰਚਦੇ ਹਨ। ਉਨ੍ਹਾਂ ਕਿਹਾ ਕਿ ਤਿਉਹਾਰਾਂ ਅਤੇ ਵਿਸ਼ੇਸ਼ ਧਾਰਮਿਕ ਮੌਕਿਆਂ ’ਤੇ ਸ਼ਰਧਾਲੂਆਂ ਦੀ ਆਮਦ ਹੋਰ ਵਧ ਜਾਂਦੀ ਹੈ। ਅਜਿਹੇ ’ਚ ਮੰਦਰ ਦੇ ਬਾਹਰਲੀ ਥਾਂ ਤੇ ਪਾਰਕਿੰਗ ਦਾ ਸੁਚੱਜਾ ਹੋਣਾ ਬੇਹੱਦ ਜ਼ਰੂਰੀ ਹੈ। ਨਵੀਆਂ ਟਾਈਲਾਂ ਲੱਗਣ ਨਾਲ ਪੈਦਲ ਚੱਲਣ ਵਾਲਿਆਂ ਨੂੰ ਸਾਫ਼-ਸੁਥਰਾ ਤੇ ਸਮਤਲ ਰਸਤਾ ਮਿਲੇਗਾ, ਜਦਕਿ ਪੱਕੀ ਪਾਰਕਿੰਗ ਕਾਰਨ ਵਾਹਨ ਖੜ੍ਹੇ ਕਰਨ ਵਿਚ ਵੀ ਆਸਾਨੀ ਹੋਵੇਗੀ। ਕੌਂਸਲਰ ਗਾਬੀ ਨੇ ਕਿਹਾ ਕਿ ਵਾਰਡ ਦੇ ਲੋਕਾਂ ਦੀਆਂ ਲੋੜਾਂ ਅਨੁਸਾਰ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਮੰਦਰ ਕਮੇਟੀ ਦੇ ਪ੍ਰਧਾਨ ਹਰਸ਼ ਕੁਮਾਰ ਤੇ ਹੋਰ ਅਹੁਦੇਦਾਰਾਂ ਨੇ ਵਿਕਾਸ ਕਾਰਜ ਸ਼ੁਰੂ ਕਰਵਾਉਣ ਲਈ ਕੌਂਸਲਰ ਗੁਰਪ੍ਰੀਤ ਸਿੰਘ ਗਾਬੀ ਦਾ ਧੰਨਵਾਦ ਕੀਤਾ। ਇਸ ਮੌਕੇ ਸੱਤਪ੍ਰਕਾਸ਼ ਗੋਇਲ, ਗਿਆਨ ਸ਼ਰਮਾ, ਪਵਨ ਕਸ਼ਯਪ, ਸੁਭਾਸ਼ ਗੁਪਤਾ, ਲਾਲ ਚੰਦ ਸ਼ਰਮਾ, ਬਾਲ ਕ੍ਰਿਸ਼ਨ ਮਿੱਤਲ, ਡੀ. ਕੇ. ਸ਼ਰਮਾ, ਰਾਜੇਸ਼ਵਰੀ ਗੁਪਤਾ, ਕੁਲਦੀਪ ਸਿੰਘ ਧਨੋਆ, ਪੰਡਿਤ ਰਾਮਕ੍ਰਿਸ਼ਨ, ਸਰਵੀਆ ਤੇ ਅਸ਼ੋਕ ਕੁਮਾਰ ਕਪਿਲਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਇੰਸਟਾਗ੍ਰਾਮ ’ਤੇ ‘ਮਿਸ ਯੂ ਭਾਈ’ ਪੋਸਟ ਪਾਉਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਖੂਨੀ ਝੜਪ ਅਗਲੀ ਖ਼ਬਰ ਜੀ. ਐਮ. ਸੀ. ਐਚ. ਚੰਡੀਗੜ੍ਹ ਨੂੰ ਪੀ. ਜੀ ਦੀਆਂ 22 ਨਵੀਆਂ ਐਮ. ਡੀ./ਐਮ. ਐਸ. ਸੀਟਾਂ ਮਨਜ਼ੂਰ, ਕੁੱਲ ਗਿਣਤੀ ਵਧ ਕੇ ਹੋਈ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।