ਕੁਲਦੀਪ ਸਿੰਘ ਸਰਸੀਣੀ ਨੂੰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਜਥੇਬੰਦੀ ਦੀ ਜ਼ਿਲ੍ਹਾ ਮੁਹਾਲੀ ਇਕਾਈ ਦੀ ਕਮਾਨ ਸੌਂਪੀ
ਡੇਰਾਬੱਸੀ, 11 ਨਵੰਬਰ (ਰਣਬੀਰ ਸਿੰਘ ਪੜ੍ਹੀ)-’ਅਕਾਲੀ ਦਲ ਵਾਰਿਸ ਪੰਜਾਬ ਦੇ’ ਜਥੇਬੰਦੀ ਵਲੋਂ ਆਪਣੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤੀ ਦੇਣ ਦੇ ਉਦੇਸ਼ ਤਹਿਤ ਕੀਤੀਆਂ ਗਈਆਂ ਨਿਯੁਕਤੀਆਂ ਦੌਰਾਨ ਕੁਲਦੀਪ ਸਿੰਘ ਸਰਸੀਣੀ ਨੂੰ ਜ਼ਿਲ੍ਹਾ ਮੁਹਾਲੀ ਦਾ ਪ੍ਰਧਾਨ ਥਾਪਿਆ ਗਿਆ ਹੈ। ਪਾਰਟੀ ਵਲੋਂ ਸੂਬੇ ਭਰ ‘ਚ 28 ਨਵੇਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ ਕੀਤਾ ਗਿਆ ਹੈ।
ਅਜੀਤ ਡੈਸਕ
12-11-2026