13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਕੌਮਾਂਤਰੀ ਸੰਕਟ ਦੇ ਬਾਵਜੂਦ ਕੇਂਦਰ ਨੇ ਕਿਸਾਨਾਂ ’ਤੇ ਨਹੀਂ ਪੈਣ ਦਿੱਤਾ ਵਾਧੂ ਬੋਝ-ਕੇਵਲ ਢਿੱਲੋਂ

ਚੰਡੀਗੜ੍ਹ, 12 ਨਵੰਬਰ (ਸੰਦੀਪ ਕੁਮਾਰ ਮਾਹਨਾ)-ਕੌਮਾਂਤਰੀ ਪੱਧਰ ’ਤੇ ਜੰਗੀ ਹਾਲਾਤ ਤੇ ਪੱਛਮੀ ਏਸ਼ੀਆ ਸੰਕਟ ਕਾਰਨ ਖਾਦਾਂ ਦੀਆਂ ਕੀਮਤਾਂ ’ਚ ਭਾਰੀ ਉਛਾਲ ਦੇ ਬਾਵਜੂਦ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਮਹਿੰਗਾਈ ਦੇ ਪ੍ਰਭਾਵ ਤੋਂ ਬਚਾਉਣ ਲਈ ਸਬਸਿਡੀ ਦੇ ਖ਼ਜ਼ਾਨੇ ਖੋਲ੍ਹ ਦਿੱਤੇ ਹਨ। ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਹਾੜੀ ਸੀਜ਼ਨ 2026-27 ਲਈ ਖਾਦ ਸਬਸਿਡੀ ਵਿਚ ਕੀਤੇ 64.

ਅਜੀਤ ਡੈਸਕ 13-11-2026
ਚੰਡੀਗੜ੍ਹ, 12 ਨਵੰਬਰ (ਸੰਦੀਪ ਕੁਮਾਰ ਮਾਹਨਾ)-ਕੌਮਾਂਤਰੀ ਪੱਧਰ ’ਤੇ ਜੰਗੀ ਹਾਲਾਤ ਤੇ ਪੱਛਮੀ ਏਸ਼ੀਆ ਸੰਕਟ ਕਾਰਨ ਖਾਦਾਂ ਦੀਆਂ ਕੀਮਤਾਂ ’ਚ ਭਾਰੀ ਉਛਾਲ ਦੇ ਬਾਵਜੂਦ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਮਹਿੰਗਾਈ ਦੇ ਪ੍ਰਭਾਵ ਤੋਂ ਬਚਾਉਣ ਲਈ ਸਬਸਿਡੀ ਦੇ ਖ਼ਜ਼ਾਨੇ ਖੋਲ੍ਹ ਦਿੱਤੇ ਹਨ। ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਹਾੜੀ ਸੀਜ਼ਨ 2026-27 ਲਈ ਖਾਦ ਸਬਸਿਡੀ ਵਿਚ ਕੀਤੇ 64.3 ਫ਼ੀਸਦੀ ਵਾਧੇ ਨੂੰ ਕਿਸਾਨਾਂ ਲਈ ਵੱਡੀ ਸੌਗਾਤ ਕਰਾਰ ਦਿੰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਮੰਤਰੀ ਮੰਡਲ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਹਾੜੀ ਸੀਜ਼ਨ ਦੇ ਮੁਕਾਬਲੇ ਇਸ ਵਾਰ 24,417.73 ਕਰੋੜ ਰੁਪਏ ਵੱਧ ਸਬਸਿਡੀ ਮਨਜ਼ੂਰ ਕਰਨਾ ਕੇਂਦਰ ਸਰਕਾਰ ਦੀ ਕਿਸਾਨ ਪੱਖੀ ਸੋਚ ਦਾ ਪ੍ਰਤੱਖ ਪ੍ਰਮਾਣ ਹੈ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੱਛਮੀ ਏਸ਼ੀਆ ’ਚ ਪੈਦਾ ਹੋਏ ਗੰਭੀਰ ਸੰਕਟ ਅਤੇ ਰੂਸ-ਯੂਕਰੇਨ ਜੰਗ ਕਾਰਨ ਕੌਮਾਂਤਰੀ ਬਾਜ਼ਾਰ ਵਿਚ ਖਾਦਾਂ ਅਤੇ ਇਨ੍ਹਾਂ ਦੇ ਨਿਰਮਾਣ ਲਈ ਵਰਤੇ ਜਾਣ ਵਾਲੇ ਕੱਚੇ ਮਾਲ ਦੀਆਂ ਕੀਮਤਾਂ ਵਿਚ ਭਾਰੀ ਵਾਧਾ ਹੋਇਆ ਹੈ। ਅਜਿਹੇ ’ਚ ਮੋਦੀ ਸਰਕਾਰ ਨੇ ਨਿਊਟ੍ਰੀਐਂਟ ਬੇਸਡ ਸਬਸਿਡੀ (ਐਨ.ਬੀ.ਐੱਸ.) ਦੀਆਂ ਦਰਾਂ ’ਚ ਸੋਧ ਕਰਕੇ ਵਾਧੂ ਵਿੱਤੀ ਬੋਝ ਖ਼ੁਦ ਚੁੱਕਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਹਾੜੀ ਸੀਜ਼ਨ 2026-27 (1 ਅਕਤੂਬਰ 2026 ਤੋਂ 31 ਮਾਰਚ 2027) ਲਈ ਫ਼ਾਸਫ਼ੇਟਿਕ ਅਤੇ ਪੋਟਾਸ਼ਿਕ (ਪੀ ਐਂਡ ਕੇ) ਖਾਦਾਂ ਵਾਸਤੇ 62,370.02 ਕਰੋੜ ਰੁਪਏ ਦੀ ਸਬਸਿਡੀ ਮਨਜ਼ੂਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਡੀ.ਏ.ਪੀ. ਅਤੇ ਐਨ.ਪੀ.ਕੇ.ਐਸ. ਸਮੇਤ ਪੀ ਐਂਡ ਕੇ ਖਾਦਾਂ ਦੇ 28 ਗ੍ਰੇਡਾਂ ’ਤੇ ਸਬਸਿਡੀ ਦਿੱਤੀ ਜਾ ਰਹੀ ਹੈ। ਕਿਸਾਨਾਂ ਨੂੰ ਡੀ. ਏ. ਪੀ. ਦੀ 50 ਕਿੱਲੋ ਦੀ ਬੋਰੀ ਪਹਿਲਾਂ ਵਾਂਗ 1,350 ਰੁਪਏ ਵਿਚ ਹੀ ਮਿਲਦੀ ਰਹੇਗੀ। 12 ਸੀਐਚਡੀ01
ਪਿਛਲੀ ਖ਼ਬਰ ਸੁਖਵਿੰਦਰ ਸਿੰਘ ਗਿੱਲ ਨੇ ਸੰਭਾਲੀ ਜ਼ੀਰਕਪੁਰ ਥਾਣੇ ਦੀ ਕਮਾਨ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ( ਬ ) ਚੰਡੀਗੜ੍ਹ ਇਕਾਈ ਨੇ ਨਵੇਂ ਅਹੁਦੇਦਾਰ ਐਲਾਨੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।