14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਹਲਕਾ ਖਰੜ ਤੋਂ ‘ਆਪ’ ਦੇ ਉਮੀਦਵਾਰ ਗੋਲਡੀ ਵਲੋਂ ਸ੍ਰੀ ਰਾਮ ਮੰਦਰ ਵਿਖੇ ਨਤਮਸਤਕ ਹੋ ਕੇ ਚੋਣ ਮੁਹਿੰਮ ਦਾ ਆਗਾਜ਼

ਖਰੜ, 14 ਨਵੰਬਰ (ਜੰਡਪੁਰੀ)-ਆਮ ਆਦਮੀ ਪਾਰਟੀ ਵਲੋਂ ਖਰੜ ਵਿਧਾਨ ਸਭਾ ਹਲਕੇ ਤੋਂ ਚੋਣ ਮੈਦਾਨ ‘ਚ ਉਤਾਰੇ ਉਮੀਦਵਾਰ ਪਰਮਿੰਦਰ ਸਿੰਘ ਗੋਲਡੀ ਨੇ ਸ੍ਰੀ ਰਾਮ ਮੰਦਰ ਵਿਖੇ ਨਤਮਸਤਕ ਹੋ ਕੇ ਆਪਣੀ ਚੋਣ ਮੁਹਿੰਮ ਦਾ ਆਗਾਜ਼ ਕੀਤਾ। ਇਸ ਮੌਕੇ ਮੰਦਰ ਵਿਖੇ ਮੱਥਾ ਟੇਕਣ ਮੌਕੇ ਮੰਦਰ ਦੇ ਪੁਜਾਰੀ ਵਲੋਂ ਉਨ੍ਹਾਂ ਨੂੰ ਤਿਲਕ ਲਗਾ ਕੇ ਪ੍ਰਸ਼ਾਦ ਦਿੱਤਾ, ਉਪਰੰਤ ਮੰਦਰ ਕਮੇਟੀ ਵਲੋਂ ਉਨ੍ਹਾਂ ਦਾ ਸਨਮਾਨ ਕੀਤਾ ਅਤੇ ਨਾਲ ਹੀ ਉਨ੍ਹਾਂ ਨੂੰ ਮੰਦਰ ਵਿਖੇ ਚੱਲ ਰਹੇ ਨਿਰਮਾਣ ਕਾਰਜਾਂ ਬਾਰੇ ਜਾਣੂ ਕਰਵਾਇਆ।

ਖਰੜ ਦੇ ਰਾਮ ਮੰਦਰ ਵਿਖੇ ਨਤਮਸਤਕ ਹੁੰਦੇ ਹੋਏ ‘ਆਪ’ ਦੇ ਹਲਕਾ ਖਰੜ ਤੋਂ ਉਮੀਦਵਾਰ ਪਰਮਿੰਦਰ ਸਿੰਘ ਗੋਲਡੀ। ਤਸਵੀਰ : ਜੰਡਪੁਰੀ 15-11-2026
ਖਰੜ, 14 ਨਵੰਬਰ (ਜੰਡਪੁਰੀ)-ਆਮ ਆਦਮੀ ਪਾਰਟੀ ਵਲੋਂ ਖਰੜ ਵਿਧਾਨ ਸਭਾ ਹਲਕੇ ਤੋਂ ਚੋਣ ਮੈਦਾਨ ‘ਚ ਉਤਾਰੇ ਉਮੀਦਵਾਰ ਪਰਮਿੰਦਰ ਸਿੰਘ ਗੋਲਡੀ ਨੇ ਸ੍ਰੀ ਰਾਮ ਮੰਦਰ ਵਿਖੇ ਨਤਮਸਤਕ ਹੋ ਕੇ ਆਪਣੀ ਚੋਣ ਮੁਹਿੰਮ ਦਾ ਆਗਾਜ਼ ਕੀਤਾ। ਇਸ ਮੌਕੇ ਮੰਦਰ ਵਿਖੇ ਮੱਥਾ ਟੇਕਣ ਮੌਕੇ ਮੰਦਰ ਦੇ ਪੁਜਾਰੀ ਵਲੋਂ ਉਨ੍ਹਾਂ ਨੂੰ ਤਿਲਕ ਲਗਾ ਕੇ ਪ੍ਰਸ਼ਾਦ ਦਿੱਤਾ, ਉਪਰੰਤ ਮੰਦਰ ਕਮੇਟੀ ਵਲੋਂ ਉਨ੍ਹਾਂ ਦਾ ਸਨਮਾਨ ਕੀਤਾ ਅਤੇ ਨਾਲ ਹੀ ਉਨ੍ਹਾਂ ਨੂੰ ਮੰਦਰ ਵਿਖੇ ਚੱਲ ਰਹੇ ਨਿਰਮਾਣ ਕਾਰਜਾਂ ਬਾਰੇ ਜਾਣੂ ਕਰਵਾਇਆ। ਇਸ ਦੌਰਾਨ ਪਰਮਿੰਦਰ ਸਿੰਘ ਗੋਲਡੀ ਨੇ ਸ੍ਰੀ ਰਾਮ ਮੰਦਰ ਦੁਸਹਿਰਾ ਗਰਾਊਂਡ ਤੋਂ ਆਪਣੀ ਚੋਣ ਮੁਹਿੰਮ ਦਾ ਆਗਾਜ਼ ਕਰਨ ਉਪਰੰਤ ਖਰੜ ਦੇ ਵੱਖ-ਵੱਖ ਦੁਕਾਨਦਾਰਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਦੁਕਾਨਦਾਰਾਂ ਵਲੋਂ ਉਨ੍ਹਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ਪਰਮਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਉਨ੍ਹਾਂ ਨੂੰ ਲੋਕਾਂ ਵਲੋਂ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਹਲਕਾ ਵਾਸੀਆਂ ਨੇ ਪਹਿਲਾਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾ ਕੇ ਮਾਣ ਬਖਸ਼ਿਆ ਸੀ, ਉਸੇ ਤਰ੍ਹਾਂ ਇਸ ਵਾਰ ਵੀ ਉਹ ਉਨ੍ਹਾਂ ਦੇ ਹੱਕ ‘ਚ ਫਤਵਾ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਤੋਂ ਖੁਸ਼ ਹਨ ਤੇ ਸਰਕਾਰ ਵਲੋਂ ਲੋਕਾਂ ਨੂੰ ਦਿੱਤੀਆਂ ਗਈਆਂ ਸਾਰੀਆਂ ਗਾਰੰਟੀਆਂ ਤੇ ਵਾਅਦੇ ਪੂਰੇ ਕੀਤੇ ਗਏ ਹਨ। ਇਸ ਮੌਕੇ ਰਾਜਵੀਰ ਸਿੰਘ ਰਾਜੀ, ਗੋਬਿੰਦਰ ਸਿੰਘ ਚੀਮਾ, ਮਨਮੋਹਨ ਸਿੰਘ ਛੱਜੂਮਾਜਰਾ ਤੇ ਰਾਮ ਸਰੂਪ ਸ਼ਰਮਾ (ਸਾਰੇ ਸਾਬਕਾ ਕੌਂਸਲਰ), ਬਲਾਕ ਸੰਮਤੀ ਦੇ ਚੇਅਰਮੈਨ ਰਘਬੀਰ ਸਿੰਘ ਮੋਦੀ, ਹਰਮੀਤ ਸਿੰਘ ਛਿੱਬਰ, ਪ੍ਰਿੰਸ ਧਾਲੀਵਾਲ, ਪ੍ਰਭਜੋਤ ਸਿੰਘ ਖ਼ਾਲਸਾ, ਯਸ਼ਪਾਲ ਬਾਂਸਲ, ਕਰਮਾ ਕਬੂਲਪੁਰੀ ਤੇ ਗੁਰਸ਼ਰਨ ਸਿੰਘ ਬਿੰਦਰਖੀਆ ਸਮੇਤ ਭਾਰੀ ਗਿਣਤੀ ‘ਚ ਆਮ ਆਦਮੀ ਪਾਰਟੀ ਦੇ ਵਰਕਰ ਤੇ ਸਮਰਥਕ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਲੋਕ ਮਿਲਣੀ ਪ੍ਰੋਗਰਾਮ ਤਹਿਤ ਰਾਣਾ ਗਿੱਲ ਵਲੋਂ ਪਿੰਡ ਭਗਤ ਮਾਜਰਾ ਵਿਖੇ ਮੀਟਿੰਗ ਅਗਲੀ ਖ਼ਬਰ ਪਿੰਡ ਭਾਂਖਰਪੁਰ ਵਿਖੇ ਸੜਕ ਕਿਨਾਰੇ ਕੂੜੇ ਦੇ ਢੇਰਾਂ ਨੂੰ ਲਗਾਈ ਅੱਗ ਜ਼ਹਿਰੀਲੇ ਧੂੰਏਂ ਨੇ ਲੋਕਾਂ ਦਾ ਸਾਹ ਲੈਣਾ ਕੀਤਾ ਔਖ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।