16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਜੈਪੁਰੀਆ ਸੁਸਾਇਟੀ ’ਚ ਦਿਨ-ਦਿਹਾੜੇ ਲੱਖਾਂ ਦੀ ਚੋਰੀ

ਜ਼ੀਰਕਪੁਰ, 15 ਨਵੰਬਰ (ਮਨਿੰਦਰ ਸਿੰਘ)-ਜ਼ੀਰਕਪੁਰ ਦੀ ਵੀ. ਆਈ.

ਸੀ. ਸੀ. ਟੀ. ਵੀ. ’ਚ ਕੈਦ ਮੁਲਜ਼ਮਾਂ ਦੀਆਂ ਤਸਵੀਰਾਂ। ਤਸਵੀਰ : ਮਨਿੰਦਰ ਸਿੰਘ 16-11-2026
ਜ਼ੀਰਕਪੁਰ, 15 ਨਵੰਬਰ (ਮਨਿੰਦਰ ਸਿੰਘ)-ਜ਼ੀਰਕਪੁਰ ਦੀ ਵੀ. ਆਈ. ਪੀ. ਰੋਡ ਸਥਿਤ ਜੈਪੁਰੀਆ ਸੁਸਾਇਟੀ ਵਿਚ ਦਿਨ-ਦਿਹਾੜੇ ਚੋਰੀ ਦੀ ਵਾਰਦਾਤ ਸਾਹਮਣੇ ਆਈ ਹੈ। ਚੋਰ ਇਕ ਫਲੈਟ ਦਾ ਡਿਜੀਟਲ ਲਾਕ ਤੋੜ ਕੇ ਸੋਨੇ ਦਾ ਸਿੱਕਾ, ਚਾਂਦੀ ਦੀ ਕਰੌਕਰੀ, ਤਿੰਨ ਮਹਿੰਗੀਆਂ ਘੜੀਆਂ ਅਤੇ ਕਰੀਬ ਇਕ ਲੱਖ ਰੁ. ਦੀ ਨਕਦੀ ਚੋਰੀ ਕਰ ਕੇ ਫ਼ਰਾਰ ਹੋ ਗਏ। ਚੋਰੀ ਹੋਈਆਂ ਘੜੀਆਂ ਦੀ ਕੀਮਤ ਕਰੀਬ 45 ਹਜ਼ਾਰ ਰੁ. ਦੱਸੀ ਜਾ ਰਹੀ ਹੈ। ਫਲੈਟ ਮਾਲਕ ਸਹਿਜ ਗੋਇਲ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਸਨਿਟਰਵਾਰ ਨੂੰ ਉਹ ਕੰਮ ਲਈ ਚੰਡੀਗੜ੍ਹ ਗਿਆ ਹੋਇਆ ਸੀ, ਜਦਕਿ ਉਸ ਦੀ ਪਤਨੀ ਆਪਣੇ ਪੇਕੇ ਗਈ ਹੋਈ ਸੀ। ਇਸ ਦੌਰਾਨ ਦੁਪਹਿਰ ਕਰੀਬ ਸਵਾ ਦੋ ਵਜੇ ਦੋ ਸ਼ੱਕੀ ਵਿਅਕਤੀ ਲਿਫਟ ਰਾਹੀਂ ਫਲੈਟ ਵਿਚ ਪਹੁੰਚੇ ਅਤੇ ਤਾਲਾ ਤੋੜ ਕੇ ਕਰੀਬ 15 ਮਿੰਟਾਂ ਵਿਚ ਵਾਰਦਾਤ ਨੂੰ ਅੰਜਾਮ ਦੇ ਦਿੱਤਾ। ਸਹਿਜ ਗੋਇਲ ਨੇ ਦੱਸਿਆ ਕਿ ਸੁਸਾਇਟੀ ਵਿਚ ਬਿਨਾਂ ਮਨਜ਼ੂਰੀ ਕਿਸੇ ਬਾਹਰੀ ਵਿਅਕਤੀ ਦੀ ਐਂਟਰੀ ਨਹੀਂ ਹੋ ਸਕਦੀ, ਫਿਰ ਵੀ ਚੋਰ ਫਲੈਟ ਤੱਕ ਕਿਵੇਂ ਪਹੁੰਚੇ, ਇਹ ਜਾਂਚ ਦਾ ਵਿਸ਼ਾ ਹੈ। ਪੁਲਿਸ ਨੇ ਫਲੈਟ ਤੇ ਲਿਫਟ ਦੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਕਬਜ਼ੇ ਵਿਚ ਲੈ ਲਈ ਹੈ। ਜਾਂਚ ਅਧਿਕਾਰੀ ਏਕਰਾਂਤ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ ’ਤੇ ਘਰ ਵਿਚ ਕੰਮ ਕਰਨ ਵਾਲੀ ਮਹਿਲਾ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਦੀ ਭਾਲ ਜਾਰੀ ਹੈ।
ਪਿਛਲੀ ਖ਼ਬਰ ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ 19 ਸਾਲਾ ਨੌਜਵਾਨ ਦੀ ਮੌਤ ਅਗਲੀ ਖ਼ਬਰ ਅੰਤਰ-ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦੇ ਹਾਕੀ ਮੁਕਾਬਲੇ ਸ਼ਾਨੋ-ਸ਼ੌਕਤ ਨਾਲ ਸਮਾਪਤ ਹਾਕੀ ਮੁੰਡਿਆਂ ਵਿਚ ਜਲੰਧਰ ਤੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।