‘ ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵਲੋਂ 520 ਥਾਈਂ ਛਾਪੇਮਾਰੀ; 199 ਕਾਬੂ
ਚੰਡੀਗੜ੍ਹ, 17 ਨਵੰਬਰ (ਅਜੀਤ ਬਿਊਰੋ)-‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 301ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਤੇ ਮੈਪ ਕੀਤੇ 520 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਮੁਹਿੰਮ ਦੇ 300ਵੇਂ ਦਿਨ ਪੁਲਿਸ ਟੀਮਾਂ ਨੇ 139 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਕੋਲੋਂ ਚਾਰ ਹਥਿਆਰ ਬਰਾਮਦ ਕੀਤੇ।
ਅਜੀਤ ਡੈਸਕ
18-11-2026