18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਦੋ ਪਰਿਵਾਰਾਂ ਵਿਚਾਲੇ ਹੋਈ ਝੜਪ ਦੌਰਾਨ ਮਹਿਲਾ ਸਮੇਤ 6 ਜ਼ਖ਼ਮੀ

ਡੇਰਾਬੱਸੀ, 17 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਦੇ ਪੰਜਗਰਾਮੀ ਖੇਤਰ ਅਧੀਨ ਪੈਂਦੇ ਪਿੰਡ ਬਰੌਲੀ ਵਿਖੇ ਸੋਮਵਾਰ ਰਾਤ ਦੇ ਕਰੀਬ 9. 30 ਵਜੇ ਦੋ ਪਰਿਵਾਰਾਂ ਵਿਚਾਲੇ ਪੁਰਾਣੀ ਰੰਜਿਸ਼ ਨੂੰ ਲੈ ਕੇ ਹੋਏ ਝਗੜੇ ਨੇ ਖ਼ੂਨੀ ਰੂਪ ਧਾਰ ਲਿਆ।

ਅਜੀਤ ਡੈਸਕ 18-11-2026
ਡੇਰਾਬੱਸੀ, 17 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਦੇ ਪੰਜਗਰਾਮੀ ਖੇਤਰ ਅਧੀਨ ਪੈਂਦੇ ਪਿੰਡ ਬਰੌਲੀ ਵਿਖੇ ਸੋਮਵਾਰ ਰਾਤ ਦੇ ਕਰੀਬ 9.30 ਵਜੇ ਦੋ ਪਰਿਵਾਰਾਂ ਵਿਚਾਲੇ ਪੁਰਾਣੀ ਰੰਜਿਸ਼ ਨੂੰ ਲੈ ਕੇ ਹੋਏ ਝਗੜੇ ਨੇ ਖ਼ੂਨੀ ਰੂਪ ਧਾਰ ਲਿਆ। ਇਸ ਝੜਪ ਦੌਰਾਨ ਦੋਵੇਂ ਧਿਰਾਂ ਦੀ ਇਕ ਮਹਿਲਾ ਸਮੇਤ ਛੇ ਵਿਅਕਤੀ ਜ਼ਖ਼ਮੀ ਹੋ ਗਏ ਹਨ। ਜ਼ਖ਼ਮੀਆਂ ਨੂੰ ਇਲਾਜ ਲਈ ਡੇਰਾਬੱਸੀ ਦੇ ਸਿਵਲ ਹਸਪਤਾਲ ਵਿਖੇ ਲਿਆਂਦਾ, ਜਿਥੋਂ ਮੁੱਢਲੇ ਇਲਾਜ ਉਪਰੰਤ ਚਾਰ ਜ਼ਖ਼ਮੀਆਂ ਨੂੰ ਚੰਡੀਗੜ੍ਹ ਦੇ ਸੈਕਟਰ-32 ਸਥਿਤ ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਵਿਖੇ ਭੇਜ ਦਿੱਤਾ, ਜਦਕਿ ਦੋ ਜ਼ਖ਼ਮੀ ਡੇਰਾਬੱਸੀ ਹਸਪਤਾਲ ਵਿਖੇ ਜ਼ੇਰੇ ਇਲਾਜ ਹਨ। ਜ਼ਖ਼ਮੀਆਂ ਦੀ ਪਛਾਣ ਇਕ ਧਿਰ ਦੇ ਰਾਮ ਕੁਮਾਰ ਪੁੱਤਰ ਅਮਰਨਾਥ, ਹਰਦੀਪ ਸਿੰਘ, ਮਲਕੀਤ ਸਿੰਘ ਅਤੇ ਸੁਖਵਿੰਦਰ ਕੌਰ ਵਜੋਂ ਹੋਈ ਹੈ, ਜਦਕਿ ਦੂਜੀ ਧਿਰ ਦੇ ਮੋਨੀ ਤੇ ਸੰਜੂ ਵੀ ਜ਼ਖ਼ਮੀ ਹੋਏ ਹਨ। ਇਕ ਧਿਰ ਨਾਲ ਸੰਬੰਧਿਤ ਨਰਿੰਦਰ ਕੁਮਾਰ ਨੇ ਦੱਸਿਆ ਕਿ ਉਸ ਦਾ ਭਤੀਜਾ ਨਿਤਿਨ ਸ਼ਰਮਾ ਬੀਤੀ ਰਾਤ ਡੇਰਾਬੱਸੀ ਤੋਂ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਪਣੇ ਘਰ ਪਰਤ ਰਿਹਾ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਰਸਤੇ ‘ਚ ਗੁਆਂਢ ਵਿਚ ਰਹਿੰਦੇ ਦੂਜੀ ਧਿਰ ਦੇ ਵਿਅਕਤੀਆਂ ਵਲੋਂ ਉਸ ਨਾਲ ਗਾਲੀ-ਗਲੋਚ ਕੀਤੀ ਗਈ। ਨਿਤਿਨ ਵਿਵਾਦ ਤੋਂ ਬਚਦਿਆਂ ਆਪਣੇ ਘਰ ਚਲਾ ਗਿਆ, ਪਰ ਉਕਤ ਵਿਅਕਤੀਆਂ ਨੇ ਉਸ ਦੇ ਘਰ ਪਹੁੰਚ ਕੇ ਉਸ ਦੀ ਕੁੱਟਮਾਰ ਕੀਤੀ। ਇਸ ਦੌਰਾਨ ਉਸ ਦਾ ਬਚਾਅ ਕਰਨ ਲਈ ਅੱਗੇ ਆਏ ਪਰਿਵਾਰਕ ਮੈਂਬਰ ਵੀ ਜ਼ਖ਼ਮੀ ਹੋ ਗਏ। ਉਨ੍ਹਾਂ ਵਲੋਂ ਲੜਾਈ ਦੌਰਾਨ ਗੰਡਾਸੀਆਂ ਦੀ ਵਰਤੋਂ ਕਰਨ ਤੇ ਕਾਰ ਦੀ ਭੰਨਤੋੜ ਕਰਨ ਦੇ ਵੀ ਕਥਿਤ ਦੋਸ਼ ਲਗਾਏ ਗਏ। ਇਸ ਮਾਮਲੇ ‘ਚ ਦੂਜੀ ਧਿਰ ਦਾ ਪੱਖ ਪ੍ਰਾਪਤ ਨਹੀਂ ਹੋ ਸਕਿਆ। ਉਧਰ ਦੂਜੇ ਪਾਸੇ ਮਾਮਲੇ ਸੰਬੰਧੀ ਸੰਪਰਕ ਕਰਨ ‘ਤੇ ਸਹਾਇਕ ਥਾਣੇਦਾਰ ਕੁਲਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਘਟਨਾ ਦੀ ਸੂਚਨਾ ਮਿਲ ਚੁੱਕੀ ਹੈ। ਜ਼ਖ਼ਮੀਆਂ ਦੇ ਬਿਆਨ ਦਰਜ ਕਰਨ ਤੇ ਮਾਮਲੇ ਦੀ ਪੜਤਾਲ ਉਪਰੰਤ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਪਿਛਲੀ ਖ਼ਬਰ ਦੋ ਵੱਖ-ਵੱਖ ਸੜਕ ਹਾਦਸਿਆਂ ਦੌਰਾਨ ਕਾਰ ਤੇ ਟਰੱਕ ਨੁਕਸਾਨੇ ਅਗਲੀ ਖ਼ਬਰ ‘ ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵਲੋਂ 520 ਥਾਈਂ ਛਾਪੇਮਾਰੀ; 199 ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।