18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਗੁਰੂ ਨਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਨੇ ਸ਼ਬਦ ਗਾਇਨ ਤੇ ਦਸਤਾਰਬੰਦੀ ਮੁਕਾਬਲੇ ਕਰਵਾਏ

ਚੰਡੀਗੜ੍ਹ, 17 ਨਵੰਬਰ (ਅਜੀਤ ਬਿਊਰੋ)-ਗੁਰੂ ਨਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਸੈਕਟਰ 30-ਬੀ ਚੰਡੀਗੜ੍ਹ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੈਕਟਰ 19 ਵਿਖੇ 12ਵਾਂ ਅੰਤਰ-ਸਕੂਲ ਸ਼ਬਦ ਗਾਇਨ ਤੇ ਦਸਤਾਰਬੰਦੀ ਮੁਕਾਬਲਾ ਕਰਵਾਇਆ। ਸਮਾਗਮ ’ਚ ਚੰਡੀਗੜ੍ਹ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਕੁਮਾਰ ਸਿੰਗਲਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦਕਿ ਸਕੂਲ ਪ੍ਰਬੰਧਕ ਕਮੇਟੀ ਵਲੋਂ ਚੇਅਰਮੈਨ ਚਰਨਜੀਤ ਸਿੰਘ ਚੰਨਾ, ਮੈਨੇਜਰ ਦਮਨਦੀਪ ਸਿੰਘ, ਸਿੱਖਿਆ ਸ਼ਾਸਤਰੀ ਡਾ.

ਗੁਰੂ ਨਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਲੋਂ ਕਰਵਾਏ ਸ਼ਬਦ ਗਾਇਨ ਤੇ ਦਸਤਾਰਬੰਦੀ ਮੁਕਾਬਲੇ ਦੇ ਜੇਤੂ ਵਿਦਿਆਰਥੀ ਪ੍ਰਬੰਧਕਾਂ ਨਾਲ। ਤਸਵੀਰ : ਗੁਰਿੰਦਰ ਸਿੰਘ 18-11-2026
ਚੰਡੀਗੜ੍ਹ, 17 ਨਵੰਬਰ (ਅਜੀਤ ਬਿਊਰੋ)-ਗੁਰੂ ਨਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਸੈਕਟਰ 30-ਬੀ ਚੰਡੀਗੜ੍ਹ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੈਕਟਰ 19 ਵਿਖੇ 12ਵਾਂ ਅੰਤਰ-ਸਕੂਲ ਸ਼ਬਦ ਗਾਇਨ ਤੇ ਦਸਤਾਰਬੰਦੀ ਮੁਕਾਬਲਾ ਕਰਵਾਇਆ। ਸਮਾਗਮ ’ਚ ਚੰਡੀਗੜ੍ਹ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਕੁਮਾਰ ਸਿੰਗਲਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦਕਿ ਸਕੂਲ ਪ੍ਰਬੰਧਕ ਕਮੇਟੀ ਵਲੋਂ ਚੇਅਰਮੈਨ ਚਰਨਜੀਤ ਸਿੰਘ ਚੰਨਾ, ਮੈਨੇਜਰ ਦਮਨਦੀਪ ਸਿੰਘ, ਸਿੱਖਿਆ ਸ਼ਾਸਤਰੀ ਡਾ. ਜੇ.ਐੱਸ. ਦਰਗਨ ਤੇ ਹੋਰ ਮੈਂਬਰ ਵੀ ਹਾਜ਼ਰ ਸਨ। ਅੰਤਰ ਸਕੂਲ ਸ਼ਬਦ ਗਾਇਨ ਮੁਕਾਬਲੇ ’ਚ ਮਾਊਂਟ ਕਾਰਮਲ ਸਕੂਲ (ਸੈਕਟਰ 47) ਨੇ ਪਹਿਲਾ, ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ (ਸੈਕਟਰ 35) ਨੇ ਦੂਜਾ ਅਤੇ ਸ੍ਰੀ ਹਰਿਕ੍ਰਿਸ਼ਨ ਪਬਲਿਕ ਸਕੂਲ (ਸੈਕਟਰ 40-ਸੀ) ਨੇ ਤੀਜਾ ਸਥਾਨ ਹਾਸਿਲ ਕੀਤਾ। ਜਦਕਿ ਬਾਬਾ ਜ਼ੋਰਾਵਰ ਸਿੰਘ ਬਾਬਾ ਫਤਿਹ ਸਿੰਘ ਅਕੈਡਮੀ (ਸੈਕਟਰ 38) ਨੂੰ ਹੌਸਲਾ ਅਫ਼ਜਾਈ ਇਨਾਮ ਮਿਲਿਆ। ਇਸੇ ਤਰ੍ਹਾਂ ਜੂਨੀਅਰ ਵਿਦਿਆਰਥੀਆਂ ਦੇ ਦਸਤਾਰਬੰਦੀ ਮੁਕਾਬਲੇ ’ਚ ਹਰਪ੍ਰੀਤ ਸਿੰਘ ਨੇ ਪਹਿਲਾ, ਆਕਾਸ਼ਦੀਪ ਸਿੰਘ ਨੇ ਦੂਜਾ ਤੇ ਗੁਰਾਂਸ਼ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਜਦਕਿ ਅਭੈ ਪ੍ਰਤਾਪ ਸਿੰਘ ਨੂੰ ਹੌਸਲਾ ਅਫ਼ਜਾਈ ਇਨਾਮ ਦਿੱਤਾ। ਸੀਨੀਅਰ ਵਿਦਿਆਰਥੀਆਂ ਦੇ ਦਸਤਾਰਬੰਦੀ ’ਚ ਗੁਰਤਰਨਜੋਤ ਸਿੰਘ ਨੇ ਪਹਿਲਾ, ਜਪਨੂਰ ਸਿੰਘ ਨੇ ਦੂਜਾ ਤੇ ਹਰਕੀਰਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਜਦਕਿ ਜਸਮੀਤ ਸਿੰਘ ਨੂੰ ਹੌਸਲਾ ਅਫ਼ਜਾਈ ਇਨਾਮ ਤੇ ਮਨਜੋਤ ਸਿੰਘ ਤੇ ਗਗਨਪ੍ਰੀਤ ਸਿੰਘ ਨੂੰ ਵਿਸ਼ੇਸ਼ ਇਨਾਮ ਨਾਲ ਨਿਵਾਜਿਆ। ਜੇਤੂਆਂ ਨੂੰ ਟਰਾਫੀਆਂ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਅੰਤ ਵਿਚ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਸਮੂਹ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ। ਸ਼ਬਦ ਗਾਇਨ ਮੁਕਾਬਲੇ ਦੀ ਜੱਜਮੈਂਟ ਡਾ. ਹਰਸ਼ਦੀਪ ਕੌਰ, ਡਾ. ਗੁਰਪ੍ਰੀਤ ਕੌਰ (ਸਹਾਇਕ ਪ੍ਰੋਫੈਸਰ, ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਸੈਕਟਰ 26) ਤੇ ਡਾ. ਪਰਮਜੀਤ ਸਿੰਘ (ਸੇਵਾਮੁਕਤ, ਸੰਗੀਤ ਵਿਭਾਗ ਪੰਜਾਬ ਯੂਨੀਵਰਸਿਟੀ) ਨੇ ਕੀਤੀ। ਦਸਤਾਰਬੰਦੀ ਮੁਕਾਬਲੇ ਦੇ ਜੱਜਾਂ ਦੀ ਭੂਮਿਕਾ ਡਾ. ਜੇ. ਐੱਸ. ਦਰਗਨ, ਦਮਨਦੀਪ ਸਿੰਘ, ਚਰਨਜੀਤ ਸਿੰਘ ਤੇ ਗੁਰਚਰਨ ਸਿੰਘ ਸੱਲ੍ਹ ਨੇ ਨਿਭਾਈ।
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ’ਚ ਪੰਜਾਬੀ ਕਵੀ ਤੇ ਵਾਰਤਕ ਲੇਖਕ ਸੁਖਪਾਲ ਵਿਦਿਆਰਥੀਆਂ ਨਾਲ ਹੋਏ ਰੂ-ਬਰੂ ਅਗਲੀ ਖ਼ਬਰ ਪੀਆਈ-ਰਾਹੀਂ ਨੇ ਸਿਹਤ ਸੰਭਾਲ ਤੇ ਉਦਯੋਗ-ਮੁਖੀ ਹੁਨਰਾਂ ਨੂੰ ਮਜ਼ਬੂਤ ਕਰਨ ਲਈ ਚੰਡੀਗੜ੍ਹ ਹੁਨਰ ਵਿਕਾਸ ਮਿਸ਼ਨ ਨਾਲ ਕੀਤਾ ਸਮਝ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।