17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਚੋਣਾਂ ਤੋਂ ਪਹਿਲਾਂ ਮੁਹਾਲੀ ਜ਼ਿਲ੍ਹੇ ਦੇ ਇੰਸਪੈਕਟਰਾਂ ਦੇ ਤਬਾਦਲੇ

ਐੱਸ. ਏ.

ਅਜੀਤ ਡੈਸਕ 18-11-2026
ਐੱਸ. ਏ. ਐੱਸ. ਨਗਰ, 17 ਨਵੰਬਰ (ਕਪਿਲ ਵਧਵਾ)-ਚੋਣਾਂ ਤੋਂ ਪਹਿਲਾਂ ਪੁਲਿਸ ਵਿਭਾਗ ਵਿਚ ਕੀਤੀ ਜਾ ਰਹੀ ਤਬਾਦਲਾ ਪ੍ਰਕਿਰਿਆ ਤਹਿਤ ਮੁਹਾਲੀ ਜ਼ਿਲ੍ਹੇ ਦੇ ਦੋ ਇੰਸਪੈਕਟਰਾਂ ਨੂੰ ਜ਼ਿਲ੍ਹੇ ਤੋਂ ਬਾਹਰ ਤਬਦੀਲ ਕਰ ਦਿੱਤਾ ਗਿਆ ਹੈ। ਡੀ. ਆਈ. ਜੀ. ਰੂਪਨਗਰ ਰੇਂਜ ਨਾਨਕ ਸਿੰਘ ਦੇ ਦਫ਼ਤਰ ਵਲੋਂ ਜਾਰੀ ਹੁਕਮਾਂ ਅਨੁਸਾਰ ਇਹ ਤਬਾਦਲੇ ਕੀਤੇ ਗਏ ਹਨ। ਇਸ ਤਹਿਤ ਥਾਣਾ ਫੇਜ਼-11 ਮੁਹਾਲੀ ਦੇ ਐੱਸ. ਐੱਚ. ਓ. ਇੰਸਪੈਕਟਰ ਅਮਨ ਬੈਦਵਾਣ ਦਾ ਤਬਾਦਲਾ ਜ਼ਿਲ੍ਹਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਕਰ ਦਿੱਤਾ ਗਿਆ ਹੈ। ਉਨ੍ਹਾਂ ਦਾ ਕਾਰਜਭਾਰ ਸਹਾਇਕ ਇੰਸਪੈਕਟਰ ਬਲਜਿੰਦਰ ਸਿੰਘ ਨੂੰ ਸੌਂਪਿਆ ਗਿਆ ਹੈ, ਜਦਕਿ ਥਾਣਾ ਸ਼ਹਿਰੀ ਖਰੜ ਦੇ ਐੱਸ. ਐੱਚ. ਓ. ਇੰਸਪੈਕਟਰ ਸੁਨੀਲ ਕੁਮਾਰ ਨੂੰ ਪਟਿਆਲਾ ਭੇਜਿਆ ਗਿਆ ਹੈ। ਉਨ੍ਹਾਂ ਦੀ ਥਾਂ ਰੂਪਨਗਰ ਤੋਂ ਬਦਲ ਕੇ ਆਏ ਇੰਸਪੈਕਟਰ ਸ਼ਵਿੰਦਰ ਸਿੰਘ ਨੂੰ ਥਾਣਾ ਸ਼ਹਿਰੀ ਖਰੜ ਦਾ ਐਸ. ਐਚ. ਓ. ਲਗਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਕੈਡਰ ਦੇ ਉਨ੍ਹਾਂ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਜਾ ਰਹੇ ਹਨ, ਜੋ ਬਾਹਰੀ ਤਾਇਨਾਤੀ ‘ਤੇ ਹਨ ਜਾਂ ਇਕੋ ਜ਼ਿਲ੍ਹੇ ਵਿਚ ਤਿੰਨ ਸਾਲ ਦਾ ਕਾਰਜਕਾਲ ਪੂਰਾ ਕਰ ਚੁੱਕੇ ਹਨ।
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਮਨਾਇਆ ਸੰਗਰਾਂਦ ਦਾ ਦਿਹਾੜਾ ਅਗਲੀ ਖ਼ਬਰ ਕਾਗਜ਼ਾਂ ’ਚ ਝੋਨੇ ਦੀ ਖ਼ਰੀਦ ਤੇ ਢੋਆ-ਢੁਆਈ ਦੇ ਦਾਅਵਿਆਂ ਦੀ ਹੋਵੇ ਜਾਂਚ-ਲਖਵਿੰਦਰ ਸਿੰਘ ਮੋਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।