17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਰਵਿੰਦਰ ਸਿੰਘ ਸੈਣੀ ਨੂੰ ਸਦਮਾ , ਮਾਤਾ ਦਾ ਦਿਹਾਂਤ

ਮੁੱਲਾਂਪੁਰ ਗਰੀਬਦਾਸ, 17 ਨਵੰਬਰ (ਖੈਰਪੁਰ)-ਕਸਬਾ ਮੁੱਲਾਂਪੁਰ ਗਰੀਬਦਾਸ ਤੋਂ ਪੱਤਰਕਾਰ ਰਵਿੰਦਰ ਸੈਣੀ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ, ਜਦੋਂ ਉਨ੍ਹਾਂ ਦੇ ਮਾਤਾ ਸੰਖੇਪ ਬਿਮਾਰੀ ਉਪਰੰਤ ਸਦੀਵੀ ਵਿਛੋੜਾ ਦੇ ਗਏ। ਮਾਤਾ ਭੁਪਿੰਦਰ ਕੌਰ (75) ਦੇ ਸਸਕਾਰ ਮੌਕੇ ਜਿਥੇ ਉਨ੍ਹਾਂ ਦੇ ਰਿਸ਼ਤੇਦਾਰ ਤੇ ਸਾਕ-ਸੰਬੰਧੀ ਹਾਜ਼ਰ ਸਨ, ਉਥੇ ਵੱਖ-ਵੱਖ ਸਿਆਸੀ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਆਗੂ ਤੇ ਪੱਤਰਕਾਰ ਭਾਈਚਾਰੇ ਦੇ ਨੁਮਾਇੰਦੇ ਵੀ ਹਾਜ਼ਰ ਸਨ।

ਅਜੀਤ ਡੈਸਕ 18-11-2026
ਮੁੱਲਾਂਪੁਰ ਗਰੀਬਦਾਸ, 17 ਨਵੰਬਰ (ਖੈਰਪੁਰ)-ਕਸਬਾ ਮੁੱਲਾਂਪੁਰ ਗਰੀਬਦਾਸ ਤੋਂ ਪੱਤਰਕਾਰ ਰਵਿੰਦਰ ਸੈਣੀ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ, ਜਦੋਂ ਉਨ੍ਹਾਂ ਦੇ ਮਾਤਾ ਸੰਖੇਪ ਬਿਮਾਰੀ ਉਪਰੰਤ ਸਦੀਵੀ ਵਿਛੋੜਾ ਦੇ ਗਏ। ਮਾਤਾ ਭੁਪਿੰਦਰ ਕੌਰ (75) ਦੇ ਸਸਕਾਰ ਮੌਕੇ ਜਿਥੇ ਉਨ੍ਹਾਂ ਦੇ ਰਿਸ਼ਤੇਦਾਰ ਤੇ ਸਾਕ-ਸੰਬੰਧੀ ਹਾਜ਼ਰ ਸਨ, ਉਥੇ ਵੱਖ-ਵੱਖ ਸਿਆਸੀ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਆਗੂ ਤੇ ਪੱਤਰਕਾਰ ਭਾਈਚਾਰੇ ਦੇ ਨੁਮਾਇੰਦੇ ਵੀ ਹਾਜ਼ਰ ਸਨ। ਇਸ ਮੌਕੇ ਭਾਜਪਾ ਆਗੂ ਰਾਣਾ ਰਣਜੀਤ ਸਿੰਘ ਗਿੱਲ, ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ, ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਸ਼ਿਵਚਰਨ ਸਿੰਘ ਭੰਗੂ, ਭਾਜਪਾ ਆਗੂ ਸ਼ਿਆਮ ਲਾਲ ਗੁੜਾ, ਅਰਵਿੰਦ ਪੁਰੀ, ਦਲਵਿੰਦਰ ਸਿੰਘ ਬੈਨੀਪਾਲ, ਕੁਰਾਲੀ ਨਗਰ ਕੌਂਸਲ ਦੇ ਪ੍ਰਧਾਨ ਬਹਾਦਰ ਸਿੰਘ ਓ. ਕੇ., ਕਾਰਜ ਸਾਧਕ ਅਫ਼ਸਰ ਗੁਰਦੀਪ ਸਿੰਘ, ਦਵਿੰਦਰ ਠਾਕੁਰ ਸਾਬਕਾ ਮੀਤ ਪ੍ਰਧਾਨ ਨਗਰ ਕੌਂਸਲ ਆਦਿ ਆਗੂਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। 17 ਐਮਓਐਚ 19 ਸਵ. ਮਾਤਾ ਭੁਪਿੰਦਰ ਕੌਰ
ਪਿਛਲੀ ਖ਼ਬਰ ਤਿੰਨ ਦਿਨ ਬਾਅਦ ਵੀ ਮਾਸੂਮ ਦੇ ਕਾਤਲਾਂ ਤੱਕ ਨਹੀਂ ਪਹੁੰਚੀ ਪੁਲਿਸ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਮਨਾਇਆ ਸੰਗਰਾਂਦ ਦਾ ਦਿਹਾੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।