17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਨਗਰ ਕੌਂਸਲ ਖਰੜ ’ੀੀਚ ਪਾਏ ਗਏ ਪਿੰਡਾਂ ਨੂੰ ਕਮੇਟੀ ਵਲੋਂ ਕੀਤਾ ਜਾ ਰਿਹੈ ਅਣਗੌਲਿਆ-ਕੰਗ

ਖਰੜ, 17 ਨਵੰਬਰ (ਜੰਡਪੁਰੀ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਵਲੋਂ ਖਰੜ ਦੇ ਕਾਂਗਰਸੀ ਵਰਕਰਾਂ ਤੇ ਪਤਵੰਤਿਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ‘ਚ ਜਿਥੇ ਸ਼ਹਿਰ ‘ਚ ਹੋਣ ਵਾਲੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ, ਉਥੇ ਹੀ ਕੰਗ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਬਾਰੇ ਵੀ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕੀਤਾ।

ਅਜੀਤ ਡੈਸਕ 18-11-2026
ਖਰੜ, 17 ਨਵੰਬਰ (ਜੰਡਪੁਰੀ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਵਲੋਂ ਖਰੜ ਦੇ ਕਾਂਗਰਸੀ ਵਰਕਰਾਂ ਤੇ ਪਤਵੰਤਿਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ‘ਚ ਜਿਥੇ ਸ਼ਹਿਰ ‘ਚ ਹੋਣ ਵਾਲੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ, ਉਥੇ ਹੀ ਕੰਗ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਬਾਰੇ ਵੀ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਕੰਗ ਨੇ ਕਿਹਾ ਕਿ ਪਿਛਲੇ ਪੌਣੇ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ‘ਆਪ’ ਸਰਕਾਰ ਨੇ ਸੂਬੇ ਦੇ ਹਾਲਾਤ ਬਦ ਤੋਂ ਬੱਦਤਰ ਕਰ ਦਿੱਤੇ ਹਨ। ਝੂਠੇ ਲਾਰਿਆਂ ਦੇ ਸਹਾਰੇ ਸੱਤਾ ‘ਤੇ ਕਾਬਜ਼ ਹੋਈ ‘ਆਪ’ ਹੁਣ ਲੋਕਾਂ ਦੇ ਦਿਲਾਂ ਤੋਂ ਪੂਰੀ ਤਰ੍ਹਾਂ ਉਤਰ ਚੁੱਕੀ ਹੈ ਕਿਉਂਕਿ ‘ਆਪ’ ਸਰਕਾਰ ਪਿੰਡਾਂ ਤੇ ਸ਼ਹਿਰਾਂ ‘ਚ ਢੁਕਵਾਂ ਵਿਕਾਸ ਨਹੀਂ ਕਰਵਾ ਸਕੀ। ਉਨ੍ਹਾਂ ਕਿਹਾ ਕਿ ਹਲਕਾ ਖਰੜ ‘ਚ ਪੈਂਦੀਆਂ ਤਿੰਨੋਂ ਮਿਊਂਸੀਪਲ ਕਮੇਟੀਆਂ (ਖਰੜ, ਕੁਰਾਲੀ ਤੇ ਨਵਾਂਗਰਾਓਂ) ਅਧੀਨ ਪੈਂਦੇ ਖੇਤਰ ਦੇ ਲੋਕਾਂ ਨੂੰ ਅੱਜ ਵੀ ਬਹੁਤ ਸਾਰੀਆਂ ਮੁੱਢਲੀਆਂ ਸਹੂਲਤਾਂ ਜਿਵੇਂ ਕਿ ਬਿਜਲੀ, ਪਾਣੀ, ਸੀਵਰੇਜ, ਸਾਫ-ਸਫ਼ਾਈ ਆਦਿ ਨਹੀਂ ਮਿਲ ਰਹੀਆਂ, ਜਿਸ ਕਾਰਨ ਆਮ ਜਨਤਾ ਮਾਨ ਸਰਕਾਰ ਤੇ ਕਮੇਟੀਆਂ ਨੂੰ ਕੋਸ ਰਹੀ ਹੈ। ਇਸ ਤੋਂ ਇਲਾਵਾ ਖਰੜ ਕਮੇਟੀ ‘ਚ ਜਿਹੜੇ ਨਵੇਂ ਪਿੰਡ ਪਏ ਗਏ ਸਨ, ਉਨ੍ਹਾਂ ‘ਚ ਢੁਕਵਾਂ ਸਰਬਪੱਖੀ ਵਿਕਾਸ ਕਰਵਾਉਣ ਦੀ ਬਜਾਏ ਨਗਰ ਕੌਂਸਲ ਵਿਤਕਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਲੋਕਾਂ ਦਾ ‘ਆਪ’ ਸਰਕਾਰ ਤੋਂ ਮੋਹ ਭੰਗ ਹੋ ਚੁੱਕਿਆ ਹੈ ਅਤੇ ਉਨ੍ਹਾਂ ਨੇ 2027 ਦੀਆਂ ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਪਾਰਟੀ ਨੂੰ ਸੂਬੇ ਦੀ ਵਾਗਡੋਰ ਸੌਂਪਣ ਦਾ ਮਨ ਬਣਾ ਲਿਆ ਹੈ। ਇਸ ਮੌਕੇ ਅਮਰਿੰਦਰ ਸਿੰਘ ਰੋਮੀ ਕੰਗ, ਜਗਰੂਪ ਸਿੰਘ ਗਿੱਲ, ਰਮਨ ਦੱਤਾ, ਗਿਆਨ ਸਿੰਘ ਧਿੰਦ, ਮਾਸਟਰ ਸ਼ਿੰਗਾਰਾ ਸਿੰਘ, ਹਰਬੰਸ ਸਿੰਘ, ਕੁਲਵੰਤ ਸਿੰਘ ਸ਼ੇਰਗਿੱਲ, ਬੀਬੀ ਚਰਨਜੀਤ ਕੌਰ, ਅਮਰਜੀਤ ਸਿੰਘ ਜੰਡਪੁਰ, ਜਸਪਾਲ ਸਿੰਘ ਤੇ ਮਾਸਟਰ ਹਰਵਿੰਦਰ ਸਿੰਘ ਆਦਿ ਵੀ ਹਾਜ਼ਰ ਸਨ। 17 ਐਮਓਐਚ 10
ਪਿਛਲੀ ਖ਼ਬਰ ਖਰੜ ਦੇ ਬਾਜ਼ਾਰਾਂ ਤੇ ਸੜਕਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਮੰਚ ਹਾਈ ਕੋਰਟ ਦਾ ਦਰਵਾਜ਼ਾ ਖੜਕਾਏਗਾ-ਹੰਸ ਅਗਲੀ ਖ਼ਬਰ ਖਰੜ-ਰੰਧਾਵਾ ਰੋਡ ’ਤੇ ਰਾਤਾਂ ਨੂੰ ਜੋੜੇ ਨਾਜਾਇਜ਼ ਕੁਨੈਕਸ਼ਨਾਂ ਕਾਰਨ ਸੜਕ ’ਤੇ ਜਮ੍ਹਾਂ ਹੋਇਆ ਸੀਵਰੇਜ ਦਾ ਗੰਦਾ ਪਾਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।