19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਕੌਂਸਲਰ ਕਾਹਲੋਂ ਨੇ ਮੇਅਰ ਨੂੰ ਪੱਤਰ ਲਿਖ ਕੇ ਉੱਚੇ ਦਰੱਖ਼ਤਾਂ ਦੀ ਛੰਗਾਈ ਕਰਵਾਉਣ ਦੀ ਕੀਤੀ ਮੰਗ

ਐੱਸ. ਏ.

ਅਜੀਤ ਡੈਸਕ 19-11-2026
ਐੱਸ. ਏ. ਐੱਸ. ਨਗਰ, 18 ਨਵੰਬਰ (ਪ੍ਰੋ. ਅਵਤਾਰ ਸਿੰਘ)-ਸਥਾਨਕ ਵਾ. ਨੰ. 10 ਤੋਂ ਕੌਂਸਲਰ ਪਰਮਜੀਤ ਸਿੰਘ ਕਾਹਲੋਂ ਨੇ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੂੰ ਪੱਤਰ ਲਿਖ ਕੇ ਸ਼ਹਿਰ ਵਿਚਲੇ ਉੱਚੇ ਦਰੱਖਤਾਂ ਦੀ ਛੰਗਾਈ ਕਰਵਾਉਣ ਅਤੇ ਵੱਖ-ਵੱਖ ਪਾਰਕਾਂ ਵਿਚਲੇ ਜਿੰਮਾਂ ਦੀ ਮੁਰੰਮਤ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਆਪਣੇ ਪੱਤਰ ‘ਚ ਲਿਖਿਆ ਹੈ ਕਿ ਸ਼ਹਿਰ ਅੰਦਰ ਵੱਖ-ਵੱਖ ਪਾਰਕਾਂ ‘ਚ ਜਿਆਦਾਤਰ ਜਿੰਮ 6 ਸਾਲਾਂ ਤੋਂ ਜ਼ਿਆਦਾ ਪੁਰਾਣੇ ਹੋ ਚੁੱਕੇ ਹਨ, ਜਿਨ੍ਹਾਂ ਦੀ ਤੁਰੰਤ ਮੁਰੰਮਤ ਕਰਨ ਦੀ ਲੋੜ ਹੈ ਤਾਂ ਜੋ ਸ਼ਹਿਰ ਵਾਸੀ ਇਨ੍ਹਾਂ ਦਾ ਲਾਭ ਲੈ ਸਕਣ। ਉਨ੍ਹਾਂ ਅੱਗੇ ਲਿਖਿਆ ਹੈ ਕਿ ਸ਼ਹਿਰ ਅੰਦਰ ਬਹੁਤ ਜ਼ਿਆਦਾ ਉੱਚੇ ਹੋ ਚੁੱਕੇ ਦਰੱਖਤ ਲੋਕਾਂ ਦੀ ਜਾਨ-ਮਾਲ ਲਈ ਖ਼ਤਰਾ ਬਣ ਰਹੇ ਹਨ। ਇਸ ਤੋਂ ਇਲਾਵਾ ਇਨ੍ਹਾਂ ਦਰੱਖ਼ਤਾਂ ਕਾਰਨ ਕਈ ਵਾਰ ਗੱਡੀਆਂ ਅਤੇ ਬਿਜਲੀ ਦੇ ਖੰਭਿਆਂ ਤੇ ਤਾਰਾਂ ਦਾ ਨੁਕਸਾਨ ਵੀ ਹੋ ਚੁੱਕਾ ਹੈ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਦੇ ਵਾਤਾਵਰਨ ਵਿਭਾਗ ਅਤੇ ਐਨ. ਜੀ. ਟੀ. ਨਾਲ ਸੰਪਰਕ ਕਰਕੇ ਇਨ੍ਹਾਂ ਦਰੱਖਤਾਂ ਦੀ ਛੰਗਾਈ ਕਰਵਾਈ ਜਾਵੇ ਅਤੇ ਸਿਊਂਕ ਲੱਗੇ ਦਰੱਖ਼ਤਾਂ ਨੂੰ ਜੜ੍ਹੋਂ ਪੁਟਵਾ ਕੇ ਉਨ੍ਹਾਂ ਦੀ ਥਾਂ ਹੋਰ ਬੂਟੇ ਲਗਾਏ ਜਾਣ। 18 ਐਮਓਐਚ 26 ਕੌਂਸਲਰ ਪਰਮਜੀਤ ਸਿੰਘ ਕਾਹਲੋਂ।
ਪਿਛਲੀ ਖ਼ਬਰ ਐਨ . ਆਰ . ਆਈ . ਸੁਖਪਾਲ ਸਿੰਘ ਭੂਰਾ ਨੂੰ ਸਦਮਾ , ਮਾਤਾ ਦਾ ਦਿਹਾਂਤ ਅਗਲੀ ਖ਼ਬਰ ਸ਼੍ਰੀ ਗੁਰੂ ਗੋਬਿੰਦ ਸਿੰਘ ਕਾਲਜ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਪੁਰਸ਼ ਸੇਪਕਟਕਰਾ ਚੈਂਪੀਅਨਸ਼ਿਪ ’ਚ ਸੋਨੇ ਦਾ ਤਗਮਾ ਜਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।