ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਦੋ ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ
ਲਾਲੜੂ, 18 ਨਵੰਬਰ (ਰਾਜਬੀਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਪਿੰਡ ਝਾਰਮੜੀ ਅਤੇ ਭਗਵਾਸੀ ਤੋਂ 2 ਬੱਸਾਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਜ਼ੁਰਗਾਂ ਨੂੰ ਮੁਫ਼ਤ ਤੀਰਥ ਯਾਤਰਾ ਦੀ ਸਹੂਲਤ ਮੁਹੱਈਆ ਕਰਵਾਉਣਾ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ।
ਅਜੀਤ ਡੈਸਕ
19-11-2026