19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਚੰਡੀਗੜ੍ਹ ਨਗਰ ਨਿਗਮ ਨੇ 92 ਪਰਿਵਾਰਾਂ ਨੂੰ ਦਿੱਤਾ ਰੁਜ਼ਗਾਰ ਦਾ ਤੋਹਫ਼ਾ ਮੇਅਰ ਸੌਰਭ ਜੋਸ਼ੀ ਤੇ ਕਮਿਸ਼ਨਰ ਅਮਿਤ ਕੁਮਾਰ ਨੇ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ, 19 ਨਵੰਬਰ (ਸੰਦੀਪ ਕੁਮਾਰ ਮਾਹਨਾ)-ਚੰਡੀਗੜ੍ਹ ਨਗਰ ਨਿਗਮ ’ਚ ਲੰਬੇ ਸਮੇਂ ਤੋਂ ਪੱਕੀ ਨੌਕਰੀ ਦੀ ਉਡੀਕ ਕਰ ਰਹੇ ਮ੍ਰਿਤਕ ਸਫ਼ਾਈ ਕਰਮਚਾਰੀਆਂ ਦੇ 92 ਆਸ਼ਰਿਤਾਂ ਲਈ ਰਾਹਤ ਭਰੀ ਖ਼ਬਰ ਹੈ। ਨਿਗਮ ਵਲੋਂ ਇਨ੍ਹਾਂ ਕਰਮਚਾਰੀਆਂ ਦੀਆਂ ਸੇਵਾਵਾਂ ਨਿਯਮਤ ਕਰਨ ਦੇ ਫ਼ੈਸਲੇ ਤੋਂ ਬਾਅਦ ਮੇਅਰ ਸੌਰਭ ਜੋਸ਼ੀ ਤੇ ਨਗਰ ਨਿਗਮ ਕਮਿਸ਼ਨਰ ਅਮਿਤ ਕੁਮਾਰ ਨੇ ਉਨ੍ਹਾਂ ਨੂੰ ਨਿਯੁਕਤੀ ਪੱਤਰ ਸੌਂਪੇ।

ਸਨਿਚਰਵਾਰ, 1 ਅਗਸਤ, 2026 20-11-2026
ਚੰਡੀਗੜ੍ਹ, 19 ਨਵੰਬਰ (ਸੰਦੀਪ ਕੁਮਾਰ ਮਾਹਨਾ)-ਚੰਡੀਗੜ੍ਹ ਨਗਰ ਨਿਗਮ ’ਚ ਲੰਬੇ ਸਮੇਂ ਤੋਂ ਪੱਕੀ ਨੌਕਰੀ ਦੀ ਉਡੀਕ ਕਰ ਰਹੇ ਮ੍ਰਿਤਕ ਸਫ਼ਾਈ ਕਰਮਚਾਰੀਆਂ ਦੇ 92 ਆਸ਼ਰਿਤਾਂ ਲਈ ਰਾਹਤ ਭਰੀ ਖ਼ਬਰ ਹੈ। ਨਿਗਮ ਵਲੋਂ ਇਨ੍ਹਾਂ ਕਰਮਚਾਰੀਆਂ ਦੀਆਂ ਸੇਵਾਵਾਂ ਨਿਯਮਤ ਕਰਨ ਦੇ ਫ਼ੈਸਲੇ ਤੋਂ ਬਾਅਦ ਮੇਅਰ ਸੌਰਭ ਜੋਸ਼ੀ ਤੇ ਨਗਰ ਨਿਗਮ ਕਮਿਸ਼ਨਰ ਅਮਿਤ ਕੁਮਾਰ ਨੇ ਉਨ੍ਹਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਹ ਸਾਰੇ ਆਸ਼ਰਿਤ ਤਰਸ ਦੇ ਆਧਾਰ ’ਤੇ ਨਗਰ ਨਿਗਮ ਵਿਚ ਦਿਹਾੜੀਦਾਰ ਕਰਮਚਾਰੀਆਂ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ। ਹੁਣ ਉਨ੍ਹਾਂ ਦੀਆਂ ਸੇਵਾਵਾਂ ਨਿਯਮਤ ਹੋਣ ਨਾਲ ਸਬੰਧਤ ਪਰਿਵਾਰਾਂ ਨੂੰ ਰੁਜ਼ਗਾਰ ਦੀ ਸੁਰੱਖਿਆ ਤੇ ਆਰਥਿਕ ਸਥਿਰਤਾ ਮਿਲੇਗੀ। ਇਸ ਮੌਕੇ ਨਗਰ ਨਿਗਮ ਵਲੋਂ ਕਰਮਚਾਰੀਆਂ ਦੀ ਭਲਾਈ ਅਤੇ ਲੰਬੇ ਸਮੇਂ ਤੋਂ ਲਟਕਦੇ ਸੇਵਾ ਸੰਬੰਧੀ ਮਾਮਲਿਆਂ ਦੇ ਹੱਲ ਲਈ ਤਿੰਨ ਅਹਿਮ ਫ਼ੈਸਲਿਆਂ ਦਾ ਵੀ ਐਲਾਨ ਕੀਤਾ। ਇਨ੍ਹਾਂ ਵਿਚ ਪਹਿਲਾ ਫ਼ੈਸਲਾ ਮ੍ਰਿਤਕ ਸਫ਼ਾਈ ਕਰਮਚਾਰੀਆਂ ਦੇ 92 ਆਸ਼ਰਿਤਾਂ ਦੀਆਂ ਸੇਵਾਵਾਂ ਨਿਯਮਤ ਕਰਨ ਨਾਲ ਸੰਬੰਧਤ ਹੈ, ਜਿਸ ਨੂੰ ਲਾਗੂ ਕਰਦਿਆਂ ਲਾਭਪਾਤਰੀਆਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਦੂਜੇ ਅਹਿਮ ਫ਼ੈਸਲੇ ਤਹਿਤ ਚੰਡੀਗੜ੍ਹ ਨਗਰ ਨਿਗਮ ਲਈ ਵੱਖਰੀ ਤਰਸ ਦੇ ਆਧਾਰ ’ਤੇ ਨਿਯੁਕਤੀ ਨੀਤੀ ਤਿਆਰ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਨਿਗਮ ਨੂੰ ਆਪਣੀਆਂ ਪ੍ਰਸ਼ਾਸਨਿਕ ਲੋੜਾਂ ਤੇ ਕੰਮਕਾਜ ਦੀਆਂ ਸਥਿਤੀਆਂ ਅਨੁਸਾਰ ਇਹ ਨੀਤੀ ਬਣਾਉਣ ਲਈ ਕਿਹਾ ਗਿਆ ਹੈ। ਇਸ ਨਾਲ ਭਵਿੱਖ ਵਿੱਚ ਕਿਸੇ ਕਰਮਚਾਰੀ ਦੀ ਮੌਤ ਹੋਣ ਦੀ ਸੂਰਤ ਵਿਚ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀ ਦੇਣ ਸੰਬੰਧੀ ਮਾਮਲਿਆਂ ਦਾ ਨਿਪਟਾਰਾ ਵਧੇਰੇ ਸੁਚਾਰੂ ਅਤੇ ਸਮੇਂ ਸਿਰ ਹੋ ਸਕੇਗਾ।ਤੀਜਾ ਅਹਿਮ ਫ਼ੈਸਲਾ ਪਹਿਲਾਂ ਦੇ 13 ਪਿੰਡਾਂ ਤੋਂ ਚੰਡੀਗੜ੍ਹ ਨਗਰ ਨਿਗਮ ਵਿਚ ਤਬਦੀਲ ਹੋ ਕੇ ਆਏ 137 ਕਰਮਚਾਰੀਆਂ ਨਾਲ ਸੰਬੰਧਤ ਹੈ। ਇਨ੍ਹਾਂ ਕਰਮਚਾਰੀਆਂ ਦੀ ਮੁੱਢਲੀ ਤਨਖ਼ਾਹ ਤੇ ਮਹਿੰਗਾਈ ਭੱਤੇ (ਡੀ. ਏ.) ਸਬੰਧੀ ਮਾਮਲੇ ’ਤੇ ਹੁਣ ਨਗਰ ਨਿਗਮ ਨੂੰ ਆਪਣੇ ਪੱਧਰ ’ਤੇ ਫ਼ੈਸਲਾ ਲੈਣ ਦਾ ਅਧਿਕਾਰ ਦਿੱਤਾ ਗਿਆ ਹੈ। ਇਸ ਨਾਲ ਲੰਬੇ ਸਮੇਂ ਤੋਂ ਲਟਕਦੇ ਇਨ੍ਹਾਂ ਕਰਮਚਾਰੀਆਂ ਦੇ ਸੇਵਾ ਸਬੰਧੀ ਮਸਲਿਆਂ ਦੇ ਹੱਲ ਦੀ ਉਮੀਦ ਵਧੀ ਹੈ। ਇਸ ਮੌਕੇ ਮੇਅਰ ਸੌਰਭ ਜੋਸ਼ੀ ਨੇ ਕਿਹਾ ਕਿ ਨਗਰ ਨਿਗਮ ਦੇ ਕਰਮਚਾਰੀ ਸੰਸਥਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਭਲਾਈ ਉਨ੍ਹਾਂ ਦੀਆਂ ਮੁੱਖ ਤਰਜੀਹਾਂ ਵਿਚ ਸ਼ਾਮਿਲ ਹੈ। ਉਨ੍ਹਾਂ ਸਾਰੇ ਲਾਭਪਾਤਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਗਿੱਲ ਪਰਿਵਾਰ ਦੇ ਗ੍ਰਹਿ ਵਿਖੇ ਪਹੁੰਚ ਕੇ ਦਿੱਤਾ ਅਸ਼ੀਰਵਾਦ ਅਗਲੀ ਖ਼ਬਰ ਪੀ . ਜੀ . ਆਈ . ਚੰਡੀਗੜ੍ਹ ਦੇ ਡਾਕਟਰਾਂ ਨੇ 74 ਸਾਲਾ ਮਹਿਲਾ ਦੇ ਦਿਲ ਦੇ ਵਾਲਵ ਦਾ ਕੀਤਾ ਸਫਲ ਆਪ੍ਰੇਸ਼ਨ ਹੈਦਰਾਬਾਦ ਕਾਨਫ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।