ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਗਿੱਲ ਪਰਿਵਾਰ ਦੇ ਗ੍ਰਹਿ ਵਿਖੇ ਪਹੁੰਚ ਕੇ ਦਿੱਤਾ ਅਸ਼ੀਰਵਾਦ
ਖਰੜ, 19 ਨਵੰਬਰ (ਗੁਰਮੁੱਖ ਸਿੰਘ ਮਾਨ)-ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਭਾਜਪਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਰਣਜੀਤ ਸਿੰਘ ਗਿੱਲ ਦੇ ਗ੍ਰਹਿ ਵਿਖੇ ਪਹੁੰਚ ਕੇ ਸਮੁੱਚੇ ਗਿੱਲ ਪਰਿਵਾਰ ਨੂੰ ਅਸ਼ੀਰਵਾਦ ਦਿੱਤਾ। ਇਸ ਮੌਕੇ ਰਣਜੀਤ ਸਿੰਘ ਗਿੱਲ ਨੇ ਕਿਹਾ ਕਿ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਸਿੱਖ ਧਰਮ ਦੇ ਪ੍ਰਸਿੱਧ ਕੀਰਤਨੀਏ ਅਤੇ ਧਰਮ ਪ੍ਰਚਾਰਕ ਹਨ।
ਅਜੀਤ ਡੈਸਕ
20-11-2026