19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਏਟਕ ਵਲੋਂ ਮਜ਼ਦੂਰ ਵਿਰੋਧੀ ਲੇਬਰ ਕੋਡਾਂ ਖ਼ਿਲਾਫ਼ ਜ਼ੀਰਕਪੁਰ ਵਿਖੇ ਰੋਸ ਪ੍ਰਦਰਸ਼ਨ

ਜ਼ੀਰਕਪੁਰ, 19 ਨਵੰਬਰ (ਮਨਿੰਦਰ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਵਲੋਂ 29 ਲੇਬਰ ਕਾਨੂੰਨਾਂ ਦੀ ਥਾਂ ਲਿਆਂਦੇ ਚਾਰ ਲੇਬਰ ਕੋਡਾਂ ਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਇਨ੍ਹਾਂ ਨੂੰ ਲਾਗੂ ਕਰਨ ਲਈ ਬਣਾਏ ਨਿਯਮਾਂ ਦੇ ਵਿਰੋਧ ‘ਚ ਪੰਜਾਬ ਏਟਕ ਦੇ ਸੱਦੇ ‘ਤੇ ਨਗਰ ਕੌਂਸਲ ਜ਼ੀਰਕਪੁਰ ਦੇ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਵੱਡੀ ਗਿਣਤੀ ‘ਚ ਇਕੱਠੇ ਹੋਏ ਮਜ਼ਦੂਰਾਂ ਅਤੇ ਮੁਲਾਜ਼ਮਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ।

ਅਜੀਤ ਡੈਸਕ 20-11-2026
ਜ਼ੀਰਕਪੁਰ, 19 ਨਵੰਬਰ (ਮਨਿੰਦਰ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਵਲੋਂ 29 ਲੇਬਰ ਕਾਨੂੰਨਾਂ ਦੀ ਥਾਂ ਲਿਆਂਦੇ ਚਾਰ ਲੇਬਰ ਕੋਡਾਂ ਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਇਨ੍ਹਾਂ ਨੂੰ ਲਾਗੂ ਕਰਨ ਲਈ ਬਣਾਏ ਨਿਯਮਾਂ ਦੇ ਵਿਰੋਧ ‘ਚ ਪੰਜਾਬ ਏਟਕ ਦੇ ਸੱਦੇ ‘ਤੇ ਨਗਰ ਕੌਂਸਲ ਜ਼ੀਰਕਪੁਰ ਦੇ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਵੱਡੀ ਗਿਣਤੀ ‘ਚ ਇਕੱਠੇ ਹੋਏ ਮਜ਼ਦੂਰਾਂ ਅਤੇ ਮੁਲਾਜ਼ਮਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨ ਦੀ ਅਗਵਾਈ ਏਟਕ ਦੇ ਵਰਕਿੰਗ ਕਮੇਟੀ ਮੈਂਬਰ ਪ੍ਰਦੀਪ ਸੂਦ ਅਤੇ ਜ਼ੀਰਕਪੁਰ ਦੇ ਦਫ਼ਤਰੀ ਪ੍ਰਧਾਨ ਰਵਿੰਦਰਪਾਲ ਸਿੰਘ ਨੇ ਕੀਤੀ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਏਟਕ ਦੇ ਸੂਬਾ ਸਕੱਤਰ ਵਿਨੋਦ ਚੁੱਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੇਬਰ ਕੋਡਾਂ ਸੰਬੰਧੀ ਨਿਯਮ ਬਣਾ ਕੇ ਮਿਹਨਤਕੱਸ਼ ਵਰਗ ਨਾਲ ਧੋਖਾ ਕੀਤਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਵੱਡੇ ਸਨਅਤਕਾਰਾਂ ਦੇ ਹਿੱਤਾਂ ਦੀ ਰਾਖੀ ਕਰਦਿਆਂ ਮਜ਼ਦੂਰਾਂ ਦੇ ਹੱਕ ਖੋਹ ਰਹੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਆਉਣ ਵਾਲੀਆਂ ਚੋਣਾਂ ‘ਚ ਮਜ਼ਦੂਰ ਤੇ ਮੁਲਾਜ਼ਮ ਸਰਕਾਰ ਨੂੰ ਇਸ ਦਾ ਕਰਾਰਾ ਜਵਾਬ ਦੇਣਗੇ। ਇਸ ਮੌਕੇ ਲਾਲੜੂ ਨਗਰ ਪੰਚਾਇਤ ਵਰਕਰ ਯੂਨੀਅਨ ਦੇ ਪ੍ਰਧਾਨ ਰਾਜੇਸ਼ ਕੁਮਾਰ, ਜਨਰਲ ਸਕੱਤਰ ਗੁਰਦੀਪ ਸਿੰਘ, ਸੂਰਜ ਕੁਮਾਰ, ਅਨਿਲ ਕੁਮਾਰ, ਪ੍ਰਦੀਪ ਦੀਪੂ, ਸੰਤਰੇਸ਼ ਕੁਮਾਰ, ਸੁਰੇਸ਼ ਕੁਮਾਰ, ਰਾਕੇਸ਼ ਕੁਮਾਰ, ਰਵੀ ਸੂਦ ਤੇ ਅਮਿਤ ਕੁਮਾਰ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ।
ਪਿਛਲੀ ਖ਼ਬਰ ਮਾਨ ਸਰਕਾਰ ਵਲੋਂ ਪਸ਼ੂ ਸਿਹਤ ਸੰਭਾਲ ਲਈ ਵੱਡਾ ਕਦਮ , 625 ਵੈਟਰਨਰੀ ਅਫ਼ਸਰ ਕੀਤੇ ਭਰਤੀ - ਖੁੱਡੀਆਂ ਅਗਲੀ ਖ਼ਬਰ ਰੂਪਨਗਰ ਹਲਕੇ ਵਿਚ 14 ਪੁਲਾਂ ਦੀ ਉਸਾਰੀ ਤੇ ਨਵੀਨੀਕਰਨ ਲਈ 169.32 ਕਰੋੜ ਦੇ ਪ੍ਰਾਜੈਕਟ ਵਿਧਾਇਕ ਦਿਨੇਸ਼ ਚੱਢਾ ਵਲੋਂ ਬੁਨਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।