ਮਹਿਲਾ ਸ਼ਕਤੀ ਤੋਂ ਬਿਨਾਂ ਸਮਾਜ ਅਧੂਰਾ-ਕੰਗ
ਕੁਰਾਲੀ, 20 ਨਵੰਬਰ (ਹਰਪ੍ਰੀਤ ਸਿੰਘ)-ਕਾਂਗਰਸ ਪਾਰਟੀ ਦੀ ਸੂਬਾ ਪ੍ਰਧਾਨ ਬੀਬੀ ਬਲਜੀਤ ਕੌਰ ਦੀ ਅਗਵਾਈ ਹੇਠ ਕਰਵਾਏ ਸਮਾਗਮ ਦੌਰਾਨ ਜ਼ਿਲ੍ਹਾ ਮਹਿਲਾ ਕਾਂਗਰਸ ਮੁਹਾਲੀ ਦੀ ਪ੍ਰਧਾਨ ਬੀਬੀ ਪਰਮਜੀਤ ਕੌਰ ਪੈਂਤਪੁਰ ਵਲੋਂ ਬੀਬੀ ਜਗਦੀਪ ਕੌਰ ਨੂੰ ਮੁੜ ਕੁਰਾਲੀ ਮਹਿਲਾ ਕਾਂਗਰਸ ਦਾ ਰਸਮੀ ਤੌਰ ‘ਤੇ ਪ੍ਰਧਾਨ ਥਾਪਦਿਆਂ ਨਿਯੁਕਤੀ ਪੱਤਰ ਸੌਂਪਿਆ ਗਿਆ। ਇਸ ਮੌਕੇ ਸਾਬਕਾ ਮੰਤਰੀ ਪੰਜਾਬ ਜਗਮੋਹਨ ਸਿੰਘ ਕੰਗ ਤੇ ਕਾਂਗਰਸੀ ਆਗੂ ਅਮਰਿੰਦਰ ਸਿੰਘ ਰੋਮੀ ਕੰਗ ਨੇ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ।
ਅਜੀਤ ਡੈਸਕ
21-11-2026