20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਪੀ. ਸੀ. ਐਸ. ਭਰਤੀ ਘੁਟਾਲੇ ਦੇ ਵਿਰੋਧ ’ਚ ਭਾਜਪਾ ਦੇ ਯੁਵਾ ਮੋਰਚੇ ਵਲੋਂ ਮੁਹਾਲੀ ਵਿਖੇ ਰੋਸ ਪ੍ਰਦਰਸ਼ਨ

ਐੱਸ. ਏ.

ਅਜੀਤ ਡੈਸਕ 21-11-2026
ਐੱਸ. ਏ. ਐੱਸ. ਨਗਰ, 20 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਭਾਜਪਾ ਦੇ ਯੁਵਾ ਮੋਰਚੇ ਵਲੋਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਦੀ ਅਗਵਾਈ ‘ਚ ਪੰਜਾਬ ਲੋਕ ਸੇਵਾ ਕਮਿਸ਼ਨ (ਪੀ. ਪੀ. ਐਸ. ਸੀ.) ਦੀ ਪੀ. ਸੀ. ਐੱਸ. ਮੁੱਖ ਪ੍ਰੀਖਿਆ ਵਿਚ ਹੋਈਆਂ ਕਥਿਤ ਬੇਨਿਯਮੀਆਂ ਦੇ ਵਿਰੋਧ ਵਿਚ ਮੁਹਾਲੀ ਦੇ ਫੇਜ਼ 3/5 ਦੀਆਂ ਟ੍ਰੈਫ਼ਿਕ ਲਾਈਟਾਂ ‘ਤੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ‘ਆਪ’ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਪੰਜਾਬ ਦੇ ਯੋਗ ਅਤੇ ਮਿਹਨਤੀ ਨੌਜਵਾਨਾਂ ਨਾਲ ਧੋਖਾ ਹੋਣ ਦਾ ਦੋਸ਼ ਲਗਾਉਂਦਿਆਂ ਇਸ ਮਾਮਲੇ ਦੀ ਤੁਰੰਤ ਅਤੇ ਸਮਾਂਬੱਧ ਸੀ. ਬੀ. ਆਈ. ਜਾਂਚ ਕਰਵਾਉਣ ਦੀ ਮੰਗ ਕੀਤੀ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਨੇ ਕਿਹਾ ਕਿ ਹਾਈ ਕੋਰਟ ਵਲੋਂ ਪੀ. ਸੀ. ਐਸ. ਮੁੱਖ ਪ੍ਰੀਖਿਆ ਦੇ ਨਤੀਜਿਆਂ ਅਤੇ ਇੰਟਰਵਿਊ ਪ੍ਰਕਿਰਿਆ ‘ਤੇ 16 ਦਸੰਬਰ ਤੱਕ ਰੋਕ ਲਗਾਏ ਜਾਣ ਨਾਲ ਉਮੀਦਵਾਰਾਂ ਵਲੋਂ ਉਠਾਏ ਗਏ ਸਵਾਲਾਂ ਦੀ ਗੰਭੀਰਤਾ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਕਿ ਇਕ ਹੀ ਉਮੀਦਵਾਰ ਨੂੰ ਕਈ ਰੋਲ ਨੰਬਰ ਜਾਰੀ ਹੋਣ, ਇਕ ਹੀ ਪ੍ਰੀਖਿਆ ਕੇਂਦਰ ਦੇ ਇਕ ਹਾਲ ‘ਚੋਂ ਅਸਾਧਾਰਨ ਗਿਣਤੀ ਵਿਚ ਉਮੀਦਵਾਰਾਂ ਦੀ ਚੋਣ ਹੋਣਾ ਅਤੇ ਲਾਜ਼ਮੀ ਪੰਜਾਬੀ ਭਾਸ਼ਾ ਦੀਆਂ ਸ਼ਰਤਾਂ ਨੂੰ ਕਮਜ਼ੋਰ ਕਰਨ ਵਰਗੇ ਮਾਮਲੇ ਬੇਹੱਦ ਚਿੰਤਾਜਨਕ ਹਨ। ਉਨ੍ਹਾਂ ਦੋਸ਼ ਲਗਾਇਆ ਕਿ ‘ਆਪ’ ਸਰਕਾਰ ਨੇ ਭਰਤੀ ਪ੍ਰਕਿਰਿਆ ਨੂੰ ਸ਼ੱਕ ਦੇ ਘੇਰੇ ਵਿਚ ਲਿਆ ਦਿੱਤਾ ਹੈ, ਜੋ ਕਿ ਸਾਲਾਂ ਤੱਕ ਦਿਨ-ਰਾਤ ਮਿਹਨਤ ਕਰਨ ਵਾਲੇ ਨੌਜਵਾਨਾਂ ਨਾਲ ਸਰਾਸਰ ਧੋਖਾ ਹੈ, ਪਰ ਮੁੱਖ ਮੰਤਰੀ ਚੁੱਪੀ ਧਾਰੀ ਬੈਠੇ ਹਨ। ਉਨ੍ਹਾਂ ਮੰਗ ਕੀਤੀ ਕਿ ਸਾਰੇ ਪ੍ਰੀਖਿਆ ਕੇਂਦਰਾਂ ਦੀ ਸੀ. ਸੀ. ਟੀ. ਵੀ. ਫੁਟੇਜ਼ ਤੁਰੰਤ ਸੁਰੱਖਿਅਤ ਕੀਤੀ ਜਾਵੇ ਅਤੇ ਮਾਮਲੇ ਦੀ ਸਮੁੱਚੀ ਜਾਂਚ ਸੀ. ਬੀ. ਆਈ . ਦੇ ਹਵਾਲੇ ਕੀਤੀ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਭਾਜਪਾ ਅਤੇ ਯੁਵਾ ਮੋਰਚਾ ਪੰਜਾਬ ਦੇ ਮਿਹਨਤੀ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਨਹੀਂ ਹੋਣ ਦੇਵੇਗਾ। ਜੇਕਰ ਸਰਕਾਰ ਨੇ ਤੁਰੰਤ ਮਾਮਲੇ ਦੀ ਸੁਤੰਤਰ ਸੀ. ਬੀ. ਆਈ. ਜਾਂਚ ਦੇ ਹੁਕਮ ਜਾਰੀ ਕਰਕੇ ਜ਼ਿੰਮੇਵਾਰੀ ਤੈਅ ਨਾ ਕੀਤੀ ਤਾਂ ਪੰਜਾਬ ਦੇ ਸਮੁੱਚੇ ਜ਼ਿਲ੍ਹਿਆਂ ‘ਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
ਪਿਛਲੀ ਖ਼ਬਰ ਕੋਕੀਨ ਤੇ ਨਸ਼ੀਲੇ ਕੈਪਸੂਲ ਬਰਾਮਦ ਹੋਣ ਦੇ ਮਾਮਲੇ ’ਚ ਨਾਈਜੀਰੀਅਨ ਦੀ ਜ਼ਮਾਨਤ ਅਰਜ਼ੀ ਖਾਰਜ ਅਗਲੀ ਖ਼ਬਰ ਸੀ. ਈ. ਸੀ.-ਸੀ. ਜੀ. ਸੀ. ਲਾਂਡਰਾਂ ਵਿਖੇ ਏ. ਆਈ. ਸੀ. ਟੀ. ਈ. ਸਪਾਂਸਰਡ ਤਿੰਨ ਰੋਜ਼ਾ ‘ਅਟਲ ਵਾਣੀ’ ਵਰਕਸ਼ਾਪ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।