22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਪੰਜਾਬ ਯੂਨੀਵਰਸਿਟੀ ਦੇ ਸਾਬਕਾ ਪ੍ਰਸ਼ਾਸਨਿਕ ਤੇ ਪ੍ਰੀਖਿਆ ਕੰਟਰੋਲਰ ਦੇ ਘਰ ਚੋਰੀ

ਚੰਡੀਗੜ੍ਹ, 21 ਨਵੰਬਰ (ਕਪਿਲ ਵਧਵਾ)-ਪੰਜਾਬ ਯੂਨੀਵਰਸਿਟੀ ਦੇ ਸਾਬਕਾ ਪ੍ਰਸ਼ਾਸਨਿਕ ਤੇ ਪ੍ਰੀਖਿਆ ਕੰਟਰੋਲਰ ਡਾ. ਸੋਢੀ ਰਾਮ ਦੇ ਸੈਕਟਰ-38 ਸਥਿਤ ਘਰ ਨੂੰ ਚੋਰਾਂ ਨੇ ਨਿਸ਼ਾਨਾ ਬਣਾਉਂਦਿਆਂ ਲੱਖਾਂ ਰੁਪਏ ਦੀ ਨਕਦੀ ਤੇ ਸੋਨੇ ਦੇ ਗਹਿਣੇ ਚੋਰੀ ਕਰ ਲਏ।

ਅਜੀਤ ਡੈਸਕ 22-11-2026
ਚੰਡੀਗੜ੍ਹ, 21 ਨਵੰਬਰ (ਕਪਿਲ ਵਧਵਾ)-ਪੰਜਾਬ ਯੂਨੀਵਰਸਿਟੀ ਦੇ ਸਾਬਕਾ ਪ੍ਰਸ਼ਾਸਨਿਕ ਤੇ ਪ੍ਰੀਖਿਆ ਕੰਟਰੋਲਰ ਡਾ. ਸੋਢੀ ਰਾਮ ਦੇ ਸੈਕਟਰ-38 ਸਥਿਤ ਘਰ ਨੂੰ ਚੋਰਾਂ ਨੇ ਨਿਸ਼ਾਨਾ ਬਣਾਉਂਦਿਆਂ ਲੱਖਾਂ ਰੁਪਏ ਦੀ ਨਕਦੀ ਤੇ ਸੋਨੇ ਦੇ ਗਹਿਣੇ ਚੋਰੀ ਕਰ ਲਏ। ਪੁਲਿਸ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਘਟਨਾ ਸਮੇਂ ਡਾ. ਸੋਢੀ ਰਾਮ ਆਪਣੇ ਪਰਿਵਾਰ ਸਮੇਤ ਕੈਨੇਡਾ ਗਏ ਹੋਏ ਸਨ। ਸੈਕਟਰ-39 ਥਾਣਾ ਪੁਲਿਸ ਨੇ ਅਣਪਛਾਤੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਡਾ. ਸੋਢੀ ਰਾਮ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਸਮੇਤ ਸੈਕਟਰ-38 ਇਕ ਮਕਾਨ ਵਿਚ ਰਹਿੰਦੇ ਹਨ। ਉਹ ਪੰਜਾਬ ਯੂਨੀਵਰਸਿਟੀ ਤੋਂ ਸੇਵਾਮੁਕਤ ਹਨ। 15 ਨਵੰਬਰ ਨੂੰ ਡਾ. ਦਵਿੰਦਰ ਕੁਮਾਰ ਨੇ ਉਨ੍ਹਾਂ ਨੂੰ ਫੋਨ ਕਰਕੇ ਸੂਚਨਾ ਦਿੱਤੀ ਕਿ ਉਨ੍ਹਾਂ ਦੇ ਘਰ ਦਾ ਤਾਲਾ ਟੁੱਟਿਆ ਹੋਇਆ ਹੈ ਅਤੇ ਘਰ ਵਿਚੋਂ ਸਾਮਾਨ ਚੋਰੀ ਹੋ ਗਿਆ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ 18 ਨਵੰਬਰ ਨੂੰ ਕੈਨੇਡਾ ਤੋਂ ਵਾਪਸ ਆ ਕੇ ਆਪਣੇ ਘਰ ਪਹੁੰਚੇ ਅਤੇ ਸਾਮਾਨ ਦੀ ਜਾਂਚ ਕੀਤੀ। ਇਸ ਦੌਰਾਨ ਘਰ ਵਿਚੋਂ 1 ਲੱਖ 15 ਹਜ਼ਾਰ ਰੁਪਏ ਦੀ ਨਕਦੀ, ਇਕ ਐੱਚ. ਪੀ. ਲੈਪਟਾਪ, ਸੋਨੇ ਦੀਆਂ ਦੋ ਚੂੜੀਆਂ, ਜਿਨ੍ਹਾਂ ਦਾ ਵਜ਼ਨ 52 ਗ੍ਰਾਮ ਹੈ, ਕਰੀਬ ਇਕ ਤੋਲੇ ਦੀ ਸੋਨੇ ਦੀ ਚੇਨ, ਇਕ ਤੋਲਾ ਵਜ਼ਨ ਦੀਆਂ ਸੋਨੇ ਦੀਆਂ ਦੋ ਵਾਲੀਆਂ ਅਤੇ ਇਕ ਸੋਨੇ ਦੀ ਅੰਗੂਠੀ ਗਾਇਬ ਮਿਲੀ। ਡਾ. ਸੋਢੀ ਰਾਮ ਨੇ ਵੀਰਵਾਰ ਨੂੰ ਪੁਲਿਸ ਨੂੰ ਬਿਆਨ ਦਰਜ ਕਰਵਾਉਂਦੇ ਹੋਏ ਅਣਪਛਾਤੇ ਵਿਅਕਤੀ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ। ਪੁਲਿਸ ਨੇ ਸ਼ਿਕਾਇਤ ਅਤੇ ਮੁੱਢਲੀ ਜਾਂਚ ਦੇ ਆਧਾਰ ’ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ‘ ਚੰਡੀਗੜ੍ਹ ਕਾਰਨੀਵਾਲ-2026’ ਦੇ ਦੂਜੇ ਦਿਨ ਗਿੱਪੀ ਗਰੇਵਾਲ ਨੇ ਗਾਇਕੀ ਨਾਲ ਲਾਈਆਂ ਖ਼ੂਬ ਰੌਣਕਾਂ ਅਗਲੀ ਖ਼ਬਰ ਵਿਸ਼ੇਸ਼ ਲੋਕ ਅਦਾਲਤਾਂ ’ਚ ਚੈੱਕ ਬਾਊਂਸ ਦੇ 5267 ਕੇਸਾਂ ਦਾ ਨਿਪਟਾਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।