ਪ੍ਰਕਾਸ਼ ਪੁਰਬ ਸੰਬੰਧੀ ਤਿੰਨ ਦਿਨਾਂ ਸਮਾਗਮ ਅੱਜ ਤੋਂ
ਕੁਰਾਲੀ, 21 ਨਵੰਬਰ (ਹਰਪ੍ਰੀਤ ਸਿੰਘ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਥਾਨਕ ਸ਼ਹਿਰ ਦੇ ਮੁੱਖ ਸਮਾਗਮ ਇਥੋਂ ਦੇ ਮੋਰਿੰਡਾ ਮਾਰਗ ’ਤੇ ਸਥਿਤ ਗੁਰਦੁਆਰਾ ਸ੍ਰੀ ਹਰਿਗੋਬਿੰਦਗੜ੍ਹ ਸਾਹਿਬ ਵਿਖੇ ਕਰਵਾਏ ਜਾ ਰਹੇ ਹਨ। ਤਿੰਨ ਦਿਨ ਤੱਕ ਚੱਲਣ ਵਾਲੇ ਇਨਾਂ ਸਮਾਗਮਾਂ ਸੰਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਪ੍ਰਿੰਸੀਪਲ ਸਵਰਨ ਸਿੰਘ ਨੇ ਦੱਸਿਆ ਕਿ ਸਮਾਗਮਾਂ ਦੇ ਪਹਿਲੇ ਦਿਨ 22 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ।
ਅਜੀਤ ਡੈਸਕ
22-11-2026