22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਕੁਰਾਲੀ ਪੁਲਿਸ ਵਲੋਂ ਵਾਹਨ ਚੋਰ ਗਰੋਹ ਦੇ ਤਿੰਨ ਮੈਂਬਰ ਕਾਬੂ, ਦੋ ਕਾਰਾਂ ਤੇ ਦੋ ਮੋਟਰਾਸਈਕਲ ਬਰਾਮਦ

ਕੁਰਾਲੀ, 21 ਨਵੰਬਰ (ਬਿੱਲਾ ਅਕਾਲਗੜ੍ਹੀਆ)-ਸਥਾਨਕ ਪੁਲਿਸ ਨੇ ਵਾਹਨ ਚੋਰ ਗਰੋਹ ਦੇ ਤਿੰਨ ਮੈਂਬਰਾਂ ਨੂੰ ਚੋਰੀ ਦੇ ਵਾਹਨਾਂ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ। ਸਥਾਨਕ ਥਾਣਾ ਸਿਟੀ ਦੇ ਐੱਸ.

ਅਜੀਤ ਡੈਸਕ 22-11-2026
ਕੁਰਾਲੀ, 21 ਨਵੰਬਰ (ਬਿੱਲਾ ਅਕਾਲਗੜ੍ਹੀਆ)-ਸਥਾਨਕ ਪੁਲਿਸ ਨੇ ਵਾਹਨ ਚੋਰ ਗਰੋਹ ਦੇ ਤਿੰਨ ਮੈਂਬਰਾਂ ਨੂੰ ਚੋਰੀ ਦੇ ਵਾਹਨਾਂ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ। ਸਥਾਨਕ ਥਾਣਾ ਸਿਟੀ ਦੇ ਐੱਸ. ਐੱਚ. ਓ. ਹਰਸ਼ ਮੋਹਨ ਗੌਤਮ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਿਟੀ ਪੁਲਿਸ ਦੀ ਪਾਰਟੀ ਵਲੋਂ ਸੰਜੀਵ ਕੁਮਾਰ ਦੀ ਅਗਵਾਈ ਵਿਚ ਫੋਕਲ ਪੁਆਇੰਟ ਚਨਾਲੋ ਦੇ ਗੇਟ ਨੰਬਰ-1 ’ਤੇ ਨਾਕਾ ਲਗਾ ਕੇ ਰੋਜਾਨਾਂ ਦੀ ਤਰ੍ਹਾਂ ਸ਼ੱਕੀ ਵਿਅਕਤੀਆਂ ’ਤੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਸੀ। ਇਸੇ ਦੌਰਾਨ ਪੁਲਿਸ ਨੇ ਇਕ ਸੈਂਟਰੋ ਕਾਰ ਨੂੰ ਰੋਕ ਕੇ ਜਾਂਚ ਕੀਤੀ ਅਤੇ ਉਸ ਵਿਚ ਸਵਾਰ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਗਈ। ਇਸ ਦੌਰਾਨ ਕਾਰ ਸਵਾਰ ਸੰਤੁਸ਼ਟ ਜਵਾਬ ਨਾ ਦੇ ਸਕੇ ਤੇ ਜਾਂਚ ਦੌਰਾਨ ਪਤਾ ਲੱਗਾ ਕਿ ਉਕਤ ਕਾਰ ਚੋਰੀ ਦੀ ਹੈ। ਪੁਲਿਸ ਪਾਰਟੀ ਨੇ ਦੋਵਾਂ ਕਾਰ ਸਵਾਰਾਂ ਨੂੰ ਕਾਬੂ ਕਰਕੇ ਪੁੱਛਗਿੱਛ ਕੀਤੀ। ਕਾਰ ਸਵਾਰਾਂ ਦੀ ਪਹਿਚਾਣ ਵਿਵੇਕ ਕੁਮਾਰ ਨਿਵਾਸੀ ਰਾਮਪੁਰ ਬਿਰੜੋ (ਗੜ੍ਹਸ਼ੰਕਰ) ਤੇ ਗੁਰਿੰਦਰ ਸਿੰਘ ਧਿਆਨਪੁਰਾ ਵਜੋਂ ਹੋਈ। ਪੁੱਛਗਿੱਛ ਦੌਰਾਨ ਉਨ੍ਹਾਂ ਦੇ ਇਕ ਹੋਰ ਸਾਥੀ ਹਰਪ੍ਰੀਤ ਸਿੰਘ ਨਿਵਾਸੀ ਚਤਾਮਲਾ ਨੂੰ ਵੀ ਪੁਲਿਸ ਨੇ ਕਾਬੂ ਕਰ ਲਿਆ। ਥਾਣਾ ਮੁਖੀ ਹਰਸ਼ ਗੌਤਮ ਨੇ ਦੱਸਿਆ ਕਿ ਕਾਬੂ ਕੀਤੇ ਮੁਲਜ਼ਮਾਂ ਕੋਲੋਂ ਸੈਟਰੋ ਕਾਰ ਤੋਂ ਇਲਾਵਾ ਜੈੱਨ ਕਾਰ, ਇਕ ਸਪਲੈਂਡਰ ਮੋਟਰਸਾਈਕਲ ਤੇ ਇਕ ਪਲੈਟੀਨਾ ਮੋਟਰਸਾਈਕਲ ਵੀ ਬਰਾਮਦ ਕੀਤੇ। ਪੁਲਿਸ ਵਲੋਂ ਕਾਬੂ ਕੀਤੇ ਮੁਲਜ਼ਮਾਂ ਕੋਲੋਂ ਹੋਰ ਪੁੱਛਗਿੱਛ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਖਾਲਸਾ ਸਕੂਲ ਖਰੜ ਵਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਜਾਇਆ ਨਗਰ ਕੀਰਤਨ ਅਗਲੀ ਖ਼ਬਰ ਪ੍ਰਭ ਆਸਰਾ ਵਿਖੇ ਦਾਖਲ ਵਿਜੇ ਕੁਮਾਰ ਦੀ ਹਾਲਤ ਗੰਭੀਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।