21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਸ਼ਿਵਚਰਨ ਸਿੰਘ ਭੰਗੂ ਵਲੋਂ ਗੁਰਦੁਆਰਾ ਬਾਬਾ ਜੋਰਾਵਰ ਸਿੰਘ ਜੀ ਦੇ ਅਸਥਾਨ ’ਤੇ ਸ੍ਰੀ ਅਖੰਡ ਪਾਠ ਸਾਹਿਬ ਕਰਵਾ ਕੇ ਪਰਮਾਤਮਾ ਦਾ ਕੀਤਾ ਸ਼ੁਕਰਾਨਾ

ਮਾਜਰੀ, 21 ਨਵੰਬਰ (ਕੁਲਵੰਤ ਸਿੰਘ ਧੀਮਾਨ)-ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਸ਼ਿਵਚਰਨ ਸਿੰਘ ਭੰਗੂ ਵਲੋਂ ਹਲਕਾ ਇੰਚਾਰਜ ਲਾਉਣ ’ਤੇ ਇਤਿਹਾਸਿਕ ਕਸਬਾ ਖਿਜ਼ਰਾਬਾਦ ਗੁਰਦੁਆਰਾ ਬਾਬਾ ਜੋਰਾਵਰ ਸਿੰਘ ਜੀ ਦੇ ਪਾਵਨ ਪਵਿੱਤਰ ਅਸਥਾਨ ਤੇ ਸ੍ਰੀ ਅਖੰਡ ਪਾਠ ਸਾਹਿਬ ਦੀ ਸੇਵਾ ਕਰਕੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ ਅਤੇ ਚੋਣ ਮੁਹਿੰਮ ਦਾ ਆਗਾਜ ਕੀਤਾ। ਭੰਗੂ ਨੇ ਗੱਲਬਾਤ ਦੌਰਾਨ ਕਿਹਾ ਕਿ ਇਤਿਹਾਸਿਕ ਕਸਬਾ ਖਿਜ਼ਰਾਬਾਦ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਦੀ ਚਰਨ ਛੋਹ ਪ੍ਰਾਪਤ ਹੈ, ਜਿੱਥੇ ਕਿ ਦਸਮੀ ਵਾਲੇ ਦਿਨ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨਸਮਸਤਕ ਹੁੰਦੀਆਂ ਹਨ ਤੇ ਆਪਣੇ ਪਰਿਵਾਰਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਦੀਆਂ ਹਨ ਤੇ ਉਨ੍ਹਾਂ ਕਿਹਾ ਕਿ ਸ੍ਰੀ ਅਖੰਡ ਪਾਠ ਸਾਹਿਬ ਦੀ ਸੇਵਾ ਕਰਕੇ ਜੋ ਪਾਰਟੀ ਨੇ ਮੈਨੂੰ ਸੇਵਾ ਸੌਂਪੀ ਹੈ ਉਸ ਕਾਰਜ ਨੂੰ ਰਾਸ ਕਰਨ ਲਈ ਅਰਦਾਸ ਕੀਤੀ ਗਈ ਹੈ।

ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਮਿੰਦਰ ਸਿੰਘ ਤੇ ਸੁਰਿੰਦਰ ਸਿੰਘ ਕਿਸ਼ਨਪੁਰਾ ਸਿਰਪਾਓ ਭੇਟ ਕਰਕੇ ਸ਼ਿਵਚਰਨ ਸਿੰਘ ਭੰਗੂ ਨੂੰ ਸਨਮਾਨਿਤ ਕਰਦੇ ਹੋਏ। ਤਸਵੀਰ : ਕੁਲਵੰਤ ਸਿੰਘ ਧੀਮਾਨ 22-11-2026
ਮਾਜਰੀ, 21 ਨਵੰਬਰ (ਕੁਲਵੰਤ ਸਿੰਘ ਧੀਮਾਨ)-ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਸ਼ਿਵਚਰਨ ਸਿੰਘ ਭੰਗੂ ਵਲੋਂ ਹਲਕਾ ਇੰਚਾਰਜ ਲਾਉਣ ’ਤੇ ਇਤਿਹਾਸਿਕ ਕਸਬਾ ਖਿਜ਼ਰਾਬਾਦ ਗੁਰਦੁਆਰਾ ਬਾਬਾ ਜੋਰਾਵਰ ਸਿੰਘ ਜੀ ਦੇ ਪਾਵਨ ਪਵਿੱਤਰ ਅਸਥਾਨ ਤੇ ਸ੍ਰੀ ਅਖੰਡ ਪਾਠ ਸਾਹਿਬ ਦੀ ਸੇਵਾ ਕਰਕੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ ਅਤੇ ਚੋਣ ਮੁਹਿੰਮ ਦਾ ਆਗਾਜ ਕੀਤਾ। ਭੰਗੂ ਨੇ ਗੱਲਬਾਤ ਦੌਰਾਨ ਕਿਹਾ ਕਿ ਇਤਿਹਾਸਿਕ ਕਸਬਾ ਖਿਜ਼ਰਾਬਾਦ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਦੀ ਚਰਨ ਛੋਹ ਪ੍ਰਾਪਤ ਹੈ, ਜਿੱਥੇ ਕਿ ਦਸਮੀ ਵਾਲੇ ਦਿਨ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨਸਮਸਤਕ ਹੁੰਦੀਆਂ ਹਨ ਤੇ ਆਪਣੇ ਪਰਿਵਾਰਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਦੀਆਂ ਹਨ ਤੇ ਉਨ੍ਹਾਂ ਕਿਹਾ ਕਿ ਸ੍ਰੀ ਅਖੰਡ ਪਾਠ ਸਾਹਿਬ ਦੀ ਸੇਵਾ ਕਰਕੇ ਜੋ ਪਾਰਟੀ ਨੇ ਮੈਨੂੰ ਸੇਵਾ ਸੌਂਪੀ ਹੈ ਉਸ ਕਾਰਜ ਨੂੰ ਰਾਸ ਕਰਨ ਲਈ ਅਰਦਾਸ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਪੰਜਾਬ ਨੂੰ ਰਾਜਨੀਤਿਕ ਤੌਰ ’ਤੇ ਚਿੰਬੜੀਆਂ ਜੋਕਾਂ ਤੋਂ ਛੁਟਕਾਰਾ ਤਾਂ ਹੀ ਪਾਇਆ ਜਾ ਸਕਦਾ ਹੈ ਜੇਕਰ ਪੰਜਾਬ ਦਿੱਲੀ ਤੋਂ ਚੱਲਣ ਵਾਲੀਆਂ ਸਰਕਾਰਾਂ ਨੂੰ ਲਾਂਭੇ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸੱਤਾਧਾਰੀ ਪਾਰਟੀ ਵਲੋਂ ਸਰਕਾਰ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਨੌਜਵਾਨਾਂ ਤੇ ਪੱਤਰਕਾਰਾਂ ’ਤੇ ਝੂਠੇ ਕੇਸ ਦਰਜ ਕਰਕੇ ਸੱਚ ਦੀ ਆਵਾਜ਼ ਨੂੰ ਪੁਲਿਸ ਦੀ ਮਦਦ ਨਾਲ ਦਬਾਉਣ ਦੀ ਕੋਸ਼ਿਸ਼ ਕੀਤੀਆਂ ਜਾ ਰਹੀਆਂ ਹਨ, ਜਿਸ ਦੀਆਂ ਅਨੇਕਾਂ ਹੀ ਮਿਸਾਲਾਂ ਪੰਜਾਬ ਦੇ ਨੌਜਵਾਨਾਂ ’ਤੇ ਕੀਤੇ ਤਸ਼ਦੱਦ ਤੋਂ ਜੱਗ ਜਾਹਿਰ ਹੋ ਚੁੱਕੀਆਂ ਹਨ, ਉਨ੍ਹਾਂ ਹਲਕਾ ਖਰੜ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਐਮ. ਪੀ. ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦਾ ਸਹਿਯੋਗ ਕਰਨ। ਇਸ ਮੌਕੇ ਸੁਰਿੰਦਰ ਸਿੰਘ ਕਿਸ਼ਨਪੁਰਾ, ਗੁਰਪ੍ਰੀਤ ਸਿੰਘ ਦਇਆ ਸਿੰਘ ਲਹੌਰੀਆ ਸੁਖਵਿੰਦਰ ਸਿੰਘ ਪ੍ਰਧਾਨ ਗੁਰਮੀਤ ਸਿੰਘ ਪਰਮਵੀਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਜਨਗਣਨਾ ਡਿਊਟੀ ਨੂੰ ਲੈ ਕੇ ਪੇਸ਼ ਆ ਰਹੀਆਂ ਸਮੱਸਿਆਵਾਂ ਸੰਬੰਧੀ ਡੀ. ਟੀ. ਐੱਫ. ਵਲੋਂ ਤਹਿਸੀਲਦਾਰ ਨਾਲ ਮੀਟਿੰਗ ਅਗਲੀ ਖ਼ਬਰ ਪੁਆਧੀ ਪੰਜਾਬੀ ਸੱਥ ਦਾ ਸਨਮਾਨ ਸਮਾਗਮ 29 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।