ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਨਗਰ ਕੀਰਤਨ ਸਜਾਇਆ
ਖਰੜ, 22 ਨਵੰਬਰ (ਜੰਡਪੁਰੀ)-ਗੁਰਦੁਆਰਾ ਸੱਚਖੰਡ ਸਾਹਿਬ ਪਿੰਡ ਖਾਨਪੁਰ ਤੋਂ ਸੰਗਤ ਦੇ ਸਹਿਯੋਗ ਨਾਲ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਨਗਰ ਕੀਰਤਨ ਸਜਾਇਆ, ਜਿਸ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਕੀਤੀ ਗਈ। ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਬੱਸ ਅੱਡੇ ਨੂੰ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਇਆ।
ਅਜੀਤ ਡੈਸਕ
23-11-2026