ਗੋਲਡੀ ਵਲੋਂ ਪਿੰਡ ਬਡਾਲੀ ਤੋਂ ਹਰਿਦੁਆਰ ਤੇ ਰਿਸ਼ੀਕੇਸ਼ ਦੀ ਯਾਤਰਾ ਲਈ ਬੱਸ ਰਵਾਨਾ
ਖਰੜ, 22 ਨਵੰਬਰ (ਜੰਡਪੁਰੀ)-ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਬਡਾਲੀ ਤੋਂ ਹਰਿਦੁਆਰ ਤੇ ਰਿਸ਼ੀਕੇਸ਼ ਦੀ ਪਵਿੱਤਰ ਯਾਤਰਾ ‘ਤੇ ਜਾਣ ਵਾਲੀ ਬੱਸ ਨੂੰ ‘ਆਪ’ ਦੇ ਹਲਕਾ ਖਰੜ ਤੋਂ ਇੰਚਾਰਜ ਤੇ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਵਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਗੋਲਡੀ ਨੇ ਤੀਰਥ ਯਾਤਰਾ ‘ਤੇ ਜਾ ਰਹੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਮੁੱਖ ਉਦੇਸ਼ ਲੋਕਾਂ ਦੀ ਧਾਰਮਿਕ ਆਸਥਾ ਦਾ ਸਤਿਕਾਰ ਕਰਦਿਆਂ ਉਨ੍ਹਾਂ ਨੂੰ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਪ੍ਰਦਾਨ ਕਰਨਾ ਹੈ।
ਅਜੀਤ ਡੈਸਕ
23-11-2026