24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਪੰਜਾਬ ’ਚ ਤਬਾਦਲਿਆਂ ਦੇ ਕਥਿਤ ਰੈਕੇਟ ਦੀਆਂ ਪਰਤਾਂ ਖੁੱਲ੍ਹਣ ਲੱਗੀਆਂ- ਵਿਧਾਇਕ ਅਸ਼ਵਨੀ ਸ਼ਰਮਾ

ਚੰਡੀਗੜ੍ਹ, 23 ਨਵੰਬਰ (ਸੰਦੀਪ ਕੁਮਾਰ ਮਾਹਨਾ)– ਪੰਜਾਬ ਪੁਲਿਸ ਦੇ ਮੁਅੱਤਲ ਡੀ. ਆਈ.

ਅਜੀਤ ਡੈਸਕ 24-11-2026
ਚੰਡੀਗੜ੍ਹ, 23 ਨਵੰਬਰ (ਸੰਦੀਪ ਕੁਮਾਰ ਮਾਹਨਾ)– ਪੰਜਾਬ ਪੁਲਿਸ ਦੇ ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨਾਲ ਜੁੜੇ ਰਿਸ਼ਵਤ ਅਤੇ ਮਨੀ ਲਾਂਡਰਿੰਗ ਮਾਮਲੇ ਵਿਚ ਈ.ਡੀ. ਵਲੋਂ ਸੇਵਾ ਨਿਭਾ ਰਹੇ ਅਤੇ ਸੇਵਾਮੁਕਤ 7 ਸੀਨੀਅਰ ਆਈ.ਏ.ਐਸ, ਆਈ.ਪੀ.ਐਸ ਤੇ ਪੀ.ਸੀ.ਐਸ ਅਧਿਕਾਰੀਆਂ ਨੂੰ ਸੰਮਨ ਜਾਰੀ ਕੀਤੇ ਜਾਣ ’ਤੇ ਭਾਜਪਾ ਨੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਪਾਰਟੀ ਆਗੂ ਤੇ ਵਿਧਾਇਕ ਅਸ਼ਵਨੀ ਸ਼ਰਮਾ ਨੇ ਦੋਸ਼ ਲਗਾਇਆ ਕਿ ਇਸ ਮਾਮਲੇ ਨੇ ਸੂਬੇ ’ਚ ਅਧਿਕਾਰੀਆਂ ਦੀਆਂ ਨਿਯੁਕਤੀਆਂ ਅਤੇ ਤਬਾਦਲਿਆਂ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੇ ਨੈੱਟਵਰਕ ਨੂੰ ਬੇਨਕਾਬ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੇ ਪ੍ਰਸ਼ਾਸਨਿਕ ਸਕੱਤਰ, ਲੁਧਿਆਣਾ ਦੇ ਪੁਲਿਸ ਕਮਿਸ਼ਨਰ, ਫਾਜ਼ਿਲਕਾ ਦੇ ਐਸ.ਐਸ.ਪੀ ਸਮੇਤ ਪੰਜ ਸੇਵਾ ਨਿਭਾ ਰਹੇ ਅਧਿਕਾਰੀਆਂ ਅਤੇ ਦੋ ਸੇਵਾਮੁਕਤ ਡਵੀਜ਼ਨਲ ਕਮਿਸ਼ਨਰਾਂ ਨੂੰ ਪੁੱਛਗਿੱਛ ਲਈ ਬੁਲਾਏ ਜਾਣ ਦੀਆਂ ਖ਼ਬਰਾਂ ਹਨ। ਜਾਂਚ ਦਾ ਸਬੰਧ ਗ੍ਰਿਫ਼ਤਾਰ ਬਿਚੌਲੀਏ ਕ੍ਰਿਸ਼ਾਨੂ ਸ਼ਾਰਦਾ ਨਾਲ ਕਥਿਤ ਵਿੱਤੀ ਲੈਣ-ਦੇਣ ਨਾਲ ਹੈ। ਵਿਧਾਇਕ ਸ਼ਰਮਾ ਨੇ ਕਿਹਾ ਕਿ ਸੀ.ਬੀ.ਆਈ ਦੀ ਛਾਪੇਮਾਰੀ ਦੌਰਾਨ ਡੀ.ਆਈ.ਜੀ ਭੁੱਲਰ ਦੇ ਟਿਕਾਣਿਆਂ ਤੋਂ ਕਰੋੜਾਂ ਦੀ ਨਕਦੀ, ਸੋਨਾ, ਮਹਿੰਗੀਆਂ ਘੜੀਆਂ ਅਤੇ ਲਗਭਗ 150 ਏਕੜ ਜ਼ਮੀਨ ਦੇ ਦਸਤਾਵੇਜ਼ ਮਿਲੇ ਸਨ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਵਿਚ ਕਥਿਤ ਸਿਆਸੀ ਸਰਪ੍ਰਸਤਾਂ ਦੀ ਭੂਮਿਕਾ ਦੀ ਵੀ ਨਿਰਪੱਖ ਅਤੇ ਸਮਾਂਬੱਧ ਜਾਂਚ ਕਰਵਾਈ ਜਾਵੇ।
ਪਿਛਲੀ ਖ਼ਬਰ ਚੋਣ ਕਮਿਸ਼ਨ ਨੂੰ ਭੇਜੇ ਜਾਣ ਵਾਲੇ ਪ੍ਰਸਤਾਵਾਂ ਦੀ ਪਹਿਲਾਂ ਹੋਵੇਗੀ ਪੜਤਾਲ ਅਗਲੀ ਖ਼ਬਰ ਘੱਗਰ ਦਰਿਆ ਦੀਆਂ ਝਾੜੀਆਂ ਨੂੰ ਲੱਗੀ ਅੱਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।