24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ‘ ਚ ਚਾਰ ਮੁਲਜ਼ਮਾਂ ਦੀ ਨਿਆਂਇਕ ਹਿਰਾਸਤ 5 ਤੱਕ ਵਧਾਈ

ਐੱਸ. ਏ.

ਅਜੀਤ ਡੈਸਕ 24-11-2026
ਐੱਸ. ਏ. ਐੱਸ. ਨਗਰ, 23 ਨਵੰਬਰ (ਕਪਿਲ ਵਧਵਾ)-ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ਵਿਚ ਨਿਆਂਇਕ ਹਿਰਾਸਤ ਅਧੀਨ ਚੱਲ ਰਹੇ ਚਾਰ ਮੁਲਜ਼ਮਾਂ ਨੂੰ ਅੱਜ ਵੀਡੀਓ ਕਾਨਫ਼ਰੰਸਿੰਗ ਜ਼ਰੀਏ ਅਦਾਲਤ ‘ਚ ਪੇਸ਼ ਕੀਤਾ ਗਿਆ। ਇਨ੍ਹਾਂ ਮੁਲਜ਼ਮਾਂ ‘ਚ ਅਸ਼ਵਨੀ ਕੁਮਾਰ, ਉਸ ਦੀ ਪਤਨੀ ਨੀਲਮ ਰਾਣੀ, ਭਰਾ ਵਿਪਿਨ ਗੋਇਲ ਅਤੇ ਅਸ਼ਵਨੀ ਦੀ ਦੁਕਾਨ ‘ਤੇ ਕੰਮ ਕਰਨ ਵਾਲਾ ਮੁਲਾਜ਼ਮ ਲਾਡੀ ਸਿੰਘ ਸ਼ਾਮਿਲ ਸੀ। ਪੇਸ਼ੀ ਦੌਰਾਨ ਸੀ. ਬੀ. ਆਈ. ਵਲੋਂ ਪੇਸ਼ ਹੋਏ ਵਕੀਲ ਨੇ ਅਦਾਲਤ ‘ਚ ਅਰਜ਼ੀ ਦਾਇਰ ਕਰਕੇ ਚਾਰਾਂ ਮੁਲਜ਼ਮਾਂ ਦੀ ਨਿਆਂਇਕ ਹਿਰਾਸਤ ‘ਚ ਵਾਧਾ ਕਰਨ ਦੀ ਮੰਗ ਕੀਤੀ। ਇਸ ‘ਤੇ ਸੀ. ਬੀ. ਆਈ .ਦੇ ਵਿਸ਼ੇਸ਼ ਮੈਜਿਸਟ੍ਰੇਟ ਕਰਨਵੀਰ ਸਿੰਘ ਮੱਜੂ ਦੀ ਅਦਾਲਤ ਨੇ ਮੁਲਜ਼ਮਾਂ ਦੀ ਨਿਆਂਇਕ ਹਿਰਾਸਤ ‘ਚ 5 ਦਸੰਬਰ ਤੱਕ ਵਾਧਾ ਕਰ ਦਿੱਤਾ। ਅਦਾਲਤ ਨੇ ਚਾਰਾਂ ਮੁਲਜ਼ਮਾਂ ਨੂੰ ਅਗਲੀ ਪੇਸ਼ੀ ਮੌਕੇ ਮੁੜ ਵੀਡੀਓ ਕਾਨਫ਼ਰੰਸਿੰਗ ਜ਼ਰੀਏ ਅਦਾਲਤ ‘ਚ ਪੇਸ਼ ਕਰਨ ਦੇ ਹੁਕਮ ਵੀ ਜਾਰੀ ਕੀਤੇ।
ਪਿਛਲੀ ਖ਼ਬਰ ਬਲਿੰਕਿਟ ਦੇ ਗਾਰਡ ਦੀ ਮੌਤ ਦੇ ਮਾਮਲੇ ’ਚ ਗ੍ਰਿਫ਼ਤਾਰ ਦੋ ਮੁਲਜ਼ਮ ਨਿਆਇਕ ਹਿਰਾਸਤ ’ਚ ਜੇਲ੍ਹ ਭੇਜੇ ਅਗਲੀ ਖ਼ਬਰ ਟਿਕਟ ਕਿਸ ਨੂੰ ਤੇ ਕਿਉਂ? ਚੰਡੀਗੜ੍ਹ ਭਾਜਪਾ ’ਚ ਸੰਭਾਵੀ ਉਮੀਦਵਾਰਾਂ ਦੇ ਨਾਵਾਂ ‘ਤੇ ਕੀਤਾ ਜਾ ਰਿਹਾ ਵਿਚਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।